PATIALA TV - LIVE

       Patiala TV_streaming 24 Hrs world wide

ਪਟਿਆਲਾ ਟੀ.ਵੀ. ਆਪ ਜੀ ਨੂੰ ਜੋੜੇ ਸੋਹਣੇ ਪੰਜਾਬ  ਅਤੇ ਦੇਸ਼ ਨਾਲ_ਹਮੇਸ਼ਾ ਵੇਖਦੇ ਰਹੋ ਪਟਿਆਲਾ ਟੀ ਵੀ --ਆਪ ਜੀ ਸਾਡੇ ਚੈਨਲ ਨੂੰ paus- fast-forward ਵੀ ਕਰ ਸਕਦੇ ਹੋpause-fast-forward live tv
************

***www.Punjabindo.com.. STAY HOME AND HELP SAVE LIVES


Contact Us

Editor-in-Chief
Harvinder Singh Kukoo
patialatv@gmail.com
9888419973, 988519973
Landline : 0175 -2354100
====================
ਇਨਸਾਨ ਚੰਗੇ ਮਾੜੇ ਉਪਰਾਲੇ ਕਰ ਰੱਬ ਦੀ ਇਸ ਧਰਤੀ ਤੇ ਜਮੀਨ ਦੇ ਉਹ ਟੁਕੜੇ ਖ਼ਰੀਦਦੇ ਹਨ, ਜਿਸ ਤੇ ਉਨ੍ਹਾਂ ਰਹਿਣਾ ਨਹੀਂ _ਜੀਣਾ ਨਹੀਂ _ਮਰਨਾ ਨਹੀਂ । ਸਾਇਦ ਰੱਬ ਵਲ਼ੋਂ ਦਿੱਤੀ ਇਹ ਸਜ਼ਾ ਹੈ_ ਇਨਸਾਨ ਭੁਗਤ ਰਹੇ ਹਨ ਜਮੀਨ ਦੇ ਟੁਕੜਿਆਂ ਦੀ ਰਾਖੀ ਕਰ _ਹਰਵਿੰਦਰ ਸਿੰਘ ਕੁਕੂ ( ਪਟਿਆਲਾ )


Thursday, May 7, 2020

ਪੰਜਾਬ ਦੇ ਕੈਟਲ ਪੋਂਡਜ 'ਚ ਰਹਿ ਰਹੇ ਗਊਧਨ ਦੀ ਸੰਭਾਲ ਲਈ 3.12 ਕਰੋੜ ਰੁਪਏ ਮੰਨਜੂਰ

ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ
ਪਟਿਆਲਾ, 7 ਮਈ: ( Patiala tv )
ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਸਚਿਨ ਸ਼ਰਮਾ ਨੇ ਰਾਜ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਅੰਦਰਲੇ ਕੈਟਲ ਪੌਂਡਜ ਵਿੱਚ ਰਹਿ ਰਹੇ ਬੇਸਹਾਰਾ ਗਊਧਨ ਧਨ ਦੀ ਸਾਂਭ ਸੰਭਾਲ ਲਈ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਹੇਠਲੀਆਂ ਕਮੇਟੀਆਂ ਨੂੰ 3.12 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪਸ਼ੂ ਪਾਲਣ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦਾ ਧੰਨਵਾਦ ਕੀਤਾ ਹੈ।  

ਸ੍ਰੀ ਸ਼ਰਮਾ ਨੇ ਦੱਸਿਆ ਕਿ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੇਠ ਪੰਜਾਬ ਸਰਕਾਰ ਕਰੋਨਾ ਬਿਮਾਰੀ ਦੇ ਚੱਲਦਿਆਂ ਲੋੜਵੰਦ ਲੋਕਾਂ ਦੀ ਮਦਦ ਕਰ ਰਹੀ ਹੈ, ਉਥੇ ਹੀ ਰਾਜ ਦੇ ਸਾਰੇ ਜ਼ਿਲ੍ਹਿਆਂ ਦੇ ਕੈਟਲ ਪੌਂਡਾਂ ਵਿੱਚ ਰਹਿ ਰਹੇ 10 ਹਜ਼ਾਰ ਤੋਂ ਵਧੇਰੇ ਬੇਸਹਾਰਾ ਗਊਧਨ ਦੀ ਚੰਗੀ ਸਾਂਭ ਸੰਭਾਲ, ਹਰੇ ਚਾਰੇ ਅਤੇ ਦਵਾਈਆਂ ਆਦਿ ਦੇ ਪ੍ਰਬੰਧਾਂ ਲਈ ਇੱਕ ਬਹੁਤ ਹੀ ਸਲਾਘਾਯੋਗ ਕਦਮ ਉਠਾਇਆ ਹੈ। ਇਸੇ ਦੌਰਾਨ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਕੰਵਲਜੀਤ ਚਾਵਲਾ ਨੇ ਦੱਸਿਆ ਕਿ ਇਹ ਰਾਸ਼ੀ ਜਾਰੀ ਹੋਣ ਨਾਲ ਸੂਬੇ ਦੇ ਸਾਰੇ ਕੈਟਲ ਪੋਂਡਜ ਵਿੱਚ ਰੱਖੇ ਲੱਗਭੱਗ 10 ਹਜ਼ਾਰ 424 ਗਊਧਨ ਦੀ ਸਾਂਭ ਸੰਭਾਲ ਬਹੁਤ ਹੀ ਵਧੀਆ ਤਰੀਕੇ ਨਾਲ ਕੀਤੀ ਜਾ ਸਕੇਗੀ।

ਚੇਅਰਮੈਨ ਸ੍ਰੀ ਸ਼ਰਮਾ ਨੇ ਦੱਸਿਆ ਕਿ ਇਹ ਰਾਸ਼ੀ ਪ੍ਰਤੀ ਪੌਂਡ ਵਿੱਚ ਰੱਖੇ ਜਾਨਵਰਾਂ ਦੀ ਗਿਣਤੀ ਅਨੁਸਾਰ ਪ੍ਰਦਾਨ ਕੀਤੀ ਗਈ ਹੈ। ਇਸ ਮੁਤਾਬਕ ਬਰਨਾਲਾ ਜ਼ਿਲ੍ਹੇ ਲਈ 23,04000 ਰੁਪਏ, ਜਲੰਧਰ ਵਿਖੇ 11,19000 ਰੁਪਏ, ਫਰੀਦਕੋਟ 17,91000 ਰੁਪਏ, ਤਰਨਤਾਰਨ 7,14000 ਰੁਪਏ, ਬਠਿੰਡਾ 18,81000 ਰੁਪਏ, ਲੁਧਿਆਣਾ 9,00000 ਰੁਪਏ, ਸ਼ਹੀਦ ਭਗਤ ਸਿੰਘ ਨਗਰ 11,46000 ਰੁਪਏ, ਮੋਗਾ 14,91000 ਰੁਪਏ, ਮਾਨਸਾ 45,00000 ਰੁਪਏ, ਕਪੂਰਥਲਾ 14, 07000 ਰੁਪਏ, ਗੁਰਦਾਸਪੁਰ 12,51000 ਰੁਪਏ, ਪਠਾਨਕੋਟ 15,18000 ਰੁਪਏ, ਸੰਗਰੂਰ 15,15000 ਰੁਪਏ, ਪਟਿਆਲਾ 22,80000 ਰੁਪਏ, ਰੂਪਨਗਰ 12,81000 ਰੁਪਏ, ਫਾਜਿਲਕਾ 12,75000 ਰੁਪਏ, ਫਤਹਿਗੜ੍ਹ ਸਾਹਿਬ 9,57000 ਰੁਪਏ, ਸ਼੍ਰੀ ਮੁਕਤਸਰ ਸਾਹਿਬ 10,80000 ਰੁਪਏ, ਹੁਸ਼ਿਆਰਪੁਰ 10,92000 ਰੁਪਏ ਅਤੇ ਸਹਿਬਜਾਦਾ ਅਜੀਤ ਸਿੰਘ ਜ਼ਿਲ੍ਹੇ ਨੂੰ 8,85000 ਰੁਪਏ ਭੇਜੀ ਗਈ ਹੈ।

No comments:

Post a Comment

ਪਟਿਆਲਾ ਸ਼ਾਹੀ ਸ਼ਹਿਰ, ਬਾਗਾਂ ਦਾ ਸ਼ਹਿਰ

ਪਟਿਆਲਾ ਭਾਰਤੀ ਪੰਜਾਬ ਸੂਬੇ ਦੇ ਦੱਖਣ-ਪੂਰਬ ਵਿੱਚ ਸਥਿੱਤ ਇੱਕ ਸ਼ਹਿਰ, ਜ਼ਿਲ੍ਹਾ ਅਤੇ ਸਾਬਕਾ ਰਿਆਸਤ ਹੈ। ਇਹ ਸ਼ਹਿਰ ਪਟਿਆਲਾ ਜ਼ਿਲ੍ਹੇ ਦਾ ਪ੍ਰਸ਼ਾਸ਼ਨਿਕ ਕੇਂਦਰ ਹੈ। ਇਹ ਸ਼ਹਿਰ ਬਾਬਾ ਆਲਾ ਸਿੰਘ ਨੇ 1763 ਵਿੱਚ ਵਸਾਇਆ ਸੀ, ਜਿਥੋਂ ਇਸਦਾ ਨਾਂ ਆਲਾ ਦੀ ਪੱਟੀ ਅਤੇ ਮਗਰੋਂ ਪੱਟੀਆਲਾ ਅਤੇ ਫੇਰ ਪਟਿਆਲਾ ਪੈ ਗਿਆ। ਪਟਿਆਲਾ ਜ਼ਿਲ੍ਹੇ ਦੀਆਂ ਸੀਮਾਵਾਂ ਉੱਤਰ ਵਿੱਚ ਫਤਹਿਗੜ੍ਹ, ਰੂਪਨਗਰ ਅਤੇ ਚੰਡੀਗੜ੍ਹ ਨਾਲ, ਪੱਛਮ ਵਿੱਚ ਸੰਗਰੂਰ ਜ਼ਿਲ੍ਹੇ ਨਾਲ, ਪੂਰਬ ਵਿੱਚ ਅੰਬਾਲਾ ਅਤੇ ਕੁਰੁਕਸ਼ੇਤਰ ਨਾਲ ਅਤੇ ਦੱਖਣ ਵਿੱਚ ਕੈਥਲ ਨਾਲ ਲੱਗਦੀਆਂ ਹਨ। ਇਹ ਸ‍ਥਾਨ ਸਿੱਖਿਆ ਦੇ ਖੇਤਰ ਵਿੱਚ ਵੀ ਆਗੂ ਰਿਹਾ ਹੈ। ਦੇਸ਼ ਦਾ ਪਹਿਲਾ ਡਿਗਰੀ ਕਾਲਜ ਮਹਿੰਦਰਾ ਕਾਲਜ ਦੀ ਸ‍ਥਾਪਨਾ 1870 ਵਿੱਚ ਪਟਿਆਲਾ ਵਿੱਚ ਹੀ ਹੋਈ ਸੀ । ਇਹ ਸ਼ਹਿਰ ਰਵਾਇਤੀ ਪੱਗ, ਪਰਾਂਦੇ, ਨਾਲੇ, ਪਟਿਆਲਾ ਸ਼ਾਹੀ ਸਲਵਾਰ, ਪੰਜਾਬੀ ਜੁੱਤੀ ਅਤੇ ਪਟਿਆਲਾ ਪੈੱਗ ਲਈ ਪ੍ਰਸਿੱਧ ਹੈ। ਪਟਿਆਲਾ ਜ਼ਿਲ੍ਹਾ ਦੇ ਸਦਰ ਮੁਕਾਮ ਵਜੋਂ ਜਾਣੇ ਜਾਂਦੇ ਪਟਿਆਲਾ ਨਗਰ ਦਾ ਆਪਣਾ ਹੀ ਇਤਿਹਾਸ ਅਤੇ ਸਭਿਆਚਾਰ ਹੈ। ਸੰਨ 1948 ਈ. ਤਕ ਇਹ ਪਟਿਆਲਾ ਰਿਆਸਤ ਦੀ ਰਾਜਧਾਨੀ ਰਿਹਾ ਹੈ ਅਤੇ ਉਸ ਤੋਂ ਬਾਦ ਸੰਨ 1956 ਈ. ਤਕ ਇਹ ਪੈਪਸੂ ਸਰਕਾਰ ਦੀ ਰਾਜਧਾਨੀ ਬਣਿਆ ਰਿਹਾ ਹੈ। ਹੁਣ ਭਾਵੇਂ ਇਹ ਕੇਵਲ ਪਟਿਆਲੇ ਜ਼ਿਲ੍ਹੇ ਦਾ ਸਦਰ ਮੁਕਾਮ ਹੈ, ਪਰ ਇਸ ਦਾ ਆਪਣਾ ਹੀ ਸਭਿਆਚਾਰਿਕ ਪਿਛੋਕੜ ਹੈ ਅਤੇ ਅਨੇਕ ਖੇਤਰਾਂ ਵਿਚ ਇਸ ਦੀ ਝੰਡੀ ਕਾਇਮ ਹੈ। ਇਸ ਦੀ ਸਥਾਪਨਾ ਫੂਲਕੀਆਂ ਖ਼ਾਨਦਾਨ ਦੇ ਬਾਬਾ ਆਲਾ ਸਿੰਘ ਨੇ ਸੰਨ 1753 ਈ. ਵਿਚ ਕੀਤੀ। ਇਸ ਸਥਾਨ ਉਤੇ ਪਹਿਲਾਂ ਪਟਾਂਵਾਲਾ ਥੇਹ ਹੁੰਦਾ ਸੀ। ਬਾਬਾ ਆਲਾ ਸਿੰਘ ਨੇ ਸੰਨ 1753 ਈ. ਵਿਚ ਸਨੌਰ ਪਰਗਨਾਹ ਦੇ 84 ਪਿੰਡਾਂ ਨੂੰ ਆਪਣੇ ਅਧੀਨ ਕਰਕੇ ਥੇਹ ਵਾਲੀ ਥਾਂ ਉਤੇ ਪਹਿਲਾਂ ਕੱਚੀ ਗੜ੍ਹੀ ਬਣਵਾਈ ਅਤੇ ਦਸ ਸਾਲ ਬਾਦ ਸੰਨ 1763 ਈ. ਵਿਚ ਕਿਲ੍ਹਾ ਮੁਬਾਰਕ ਦੀ ਨੀਂਹ ਰਖੀ। ਉਸ ਦਿਨ ਤੋਂ ਇਹ ਨਗਰ ‘ਪਟਿਆਲਾ’ ਵਜੋਂ ਪ੍ਰਸਿੱਧ ਹੋ ਗਿਆ। ਕੁਝ ਵਿਦਵਾਨਾਂ ਦਾ ਵਿਚਾਰ ਹੈ ਕਿ ਇਹ ਨਾਂ ‘ਪਟੀ-ਆਲਾ’ ਦਾ ਸੰਯੁਕਤ ਸ਼ਬਦ ਹੈ। ਬਾਬਾ ਆਲਾ ਸਿੰਘ ਨੇ ਆਪਣੇ ਦੇਹਾਂਤ (ਸੰ. 1765 ਈ.) ਤੋਂ ਪਹਿਲਾਂ ਇਥੇ ਚੰਗਾ ਨਗਰ ਵਸਾ ਦਿੱਤਾ ਸੀ ਅਤੇ ਆਪਣੀ ਰਿਆਸਤ ਦੀ ਰਾਜਧਾਨੀ ਵੀ ਬਰਨਾਲੇ ਤੋਂ ਇਥੇ ਬਦਲ ਲਈ ਸੀ। ਇਸ ਨਗਰ ਵਾਲੀ ਥਾਂ’ਤੇ ਗੁਰੂ ਤੇਗ ਬਹਾਦਰ ਜੀ ਨੇ ਚਰਣ ਪਾਏ ਸਨ। ਸਿੱਖ ਇਤਿਹਾਸ ਅਨੁਸਾਰ ਜਦੋਂ ਗੁਰੂ ਤੇਗ ਬਹਾਦਰ ਜੀ ਸੈਫ਼ਾਬਾਦ (ਬਹਾਦਰਗੜ੍ਹ) ਵਿਚ ਠਹਿਰੇ ਹੋਏ ਸਨ, ਤਾਂ ਲਹਿਲ ਪਿੰਡ ਦਾ ਇਕ ਝੀਵਰ, ਭਾਗ ਰਾਮ, ਗੁਰੂ ਜੀ ਦੀ ਸੇਵਾ ਵਿਚ ਹਾਜ਼ਰ ਹੋਇਆ ਅਤੇ ਗੁਰੂ ਜੀ ਨੂੰ ਬੇਨਤੀ ਕੀਤੀ ਕਿ ਗੁਰੂ ਜੀ ਉਸ ਦੇ ਪਿੰਡ ਵਿਚ ਪਧਾਰਨ ਅਤੇ ਨਿਵਾਸੀਆਂ ਨੂੰ ਇਕ ਭਿਆਨਕ, ਨਾਮੁਰਾਦ ਬੀਮਾਰੀ ਤੋਂ ਬਚਾਉਣ। ਗੁਰੂ ਜੀ ਲਹਿਲ ਪਿੰਡ ਆਏ ਅਤੇ ਇਕ ਟੋਭੇ ਦੇ ਕੰਢੇ ਬੋਹੜ ਦੇ ਬ੍ਰਿਛ ਹੇਠਾਂ ਬੈਠੇ। ਪਿੰਡ ਵਾਲਿਆਂ ਦੀ ਬੀਮਾਰੀ ਗੁਰੂ ਜੀ ਦੀ ਕ੍ਰਿਪਾ ਨਾਲ ਠੀਕ ਹੋ ਗਈ। ਗੁਰੂ ਜੀ ਦੀ ਬੈਠਣ ਵਾਲੀ ਥਾਂ ਉਤੇ ਹੁਣ ਗੁਰਦੁਆਰਾ ਦੂਖ- ਨਿਵਾਰਨ ਸਾਹਿਬ ਬਣਿਆ ਹੋਇਆ ਹੈ। ਗੁਰੂ ਜੀ ਦੀ ਆਮਦ ਦੀ ਯਾਦ ਵਿਚ ਪਹਿਲਾਂ ਇਥੇ ਰਾਜਾ ਅਮਰ ਸਿੰਘ ਨੇ ਇਕ ਬਾਗ਼ ਲਗਵਾਇਆ ਅਤੇ ਨਿਹੰਗ ਸਿੰਘਾਂ ਦੇ ਸਪੁਰਦ ਕਰ ਦਿੱਤਾ। ਸੰਨ 1930 ਈ. ਵਿਚ ਮਹਾਰਾਜਾ ਭੂਪਿੰਦਰ ਸਿੰਘ ਨੇ ਇਥੇ ਗੁਰਦੁਆਰਾ ਬਣਵਾਇਆ ਅਤੇ ਉਸ ਦਾ ਪ੍ਰਬੰਧ ਪਟਿਆਲਾ ਸਰਕਾਰ ਦੇ ਹਵਾਲੇ ਕਰ ਦਿੱਤਾ। ਪੈਪਸੂ ਬਣਨ’ਤੇ ਇਸ ਦੀ ਵਿਵਸਥਾ ‘ਧਰਮ ਅਰਥ ਬੋਰਡ ’ ਨੂੰ ਸੌਂਪੀ ਗਈ। ਪੈਪਸੂ ਦੇ ਖ਼ਤਮ ਹੋਣ ਤੋਂ ਬਾਦ ਇਹ ਗੁਰੂ- ਧਾਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਬੰਧਿਤ ਹੋ ਗਿਆ। ਹੁਣ ਇਸ ਗੁਰਦੁਆਰੇ ਦੀ ਨਵੀਂ ਇਮਾਰਤ ਬਣ ਚੁਕੀ ਹੈ। ਗੁਰੂ ਕਾ ਲੰਗਰ , ਸਰੋਵਰ ਅਤੇ ਰਿਹਾਇਸ਼ੀ ਕਮਰੇ ਵੀ ਗੁਰਦੁਆਰਾ ਪਰਿਸਰ ਵਿਚ ਬਣੇ ਹੋਏ ਹਨ। ਬਸੰਤ ਪੰਚਮੀ ਵਾਲੇ ਦਿਨ ਇਥੇ ਸਾਲਾਨਾ ਧਾਰਮਿਕ ਮੇਲਾ ਲਗਦਾ ਹੈ। ਇਸ ਨਗਰ ਵਿਚ ਦੂਜਾ ਗੁਰੂ-ਧਾਮ ਗੁਰਦੁਆਰਾ ਮੋਤੀ ਬਾਗ਼ ਹੈ। ਸਥਾਨਕ ਪਰੰਪਰਾ ਅਨੁਸਾਰ ਸੰਨ 1675 ਈ. ਨੂੰ ਦਿੱਲੀ ਜਾਂਦੇ ਹੋਇਆਂ ਗੁਰੂ ਜੀ ਕੁਝ ਦੇਰ ਲਈ ਇਸ ਥਾਂ ਉਤੇ ਠਹਿਰੇ ਸਨ। ਇਥੇ ਉਦੋਂ ਬਿਲਕੁਲ ਜੰਗਲ ਹੁੰਦਾ ਸੀ। ਮਹਾਰਾਜਾ ਨਰਿੰਦਰ ਸਿੰਘ ਨੇ ਜਦੋਂ ਮੋਤੀਬਾਗ਼ ਮਹੱਲ ਦਾ ਨਿਰਮਾਣ ਕਰਵਾਇਆ ਤਾਂ ਸੰਨ 1852 ਈ. ਵਿਚ ਇਹ ਗੁਰਦੁਆਰਾ ਵੀ ਬਣਵਾਇਆ। ਹੁਣ ਇਸ ਦੀ ਨਵੀਂ ਇਮਾਰਤ ਬਣ ਚੁਕੀ ਹੈ। ਉੱਚੇ ਥੜੇ ਉਤੇ ਬਣੇ ਇਸ ਗੁਰਦੁਆਰੇ ਵਿਚ ਪਹਿਲਾਂ ਦਸਮ ਗ੍ਰੰਥ ਦੀ ਇਕ ਇਤਿਹਾਸਿਕ ਬੀੜ ਵੀ ਸੰਭਾਲੀ ਹੋਈ ਸੀ। ਇਸ ਦਾ ਪ੍ਰਬੰਧ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਾਲੀ ਕਮੇਟੀ ਹੀ ਕਰਦੀ ਹੈ। ਇਥੇ ਹਰ ਸਾਲ ਗੁਰੂ ਤੇਗ ਬਹਾਦੁਰ ਜੀ ਦੇ ਜਨਮ ਅਤੇ ਸ਼ਹਾਦਤ ਵਾਲੇ ਦਿਨਾਂ ਉਤੇ ਭਾਰੀ ਦੀਵਾਨ ਸਜਦੇ ਹਨ। ਗੁਰੂ ਜੀ ਦੀ ਸ਼ਹਾਦਤ ਵਾਲੇ ਦਿਨ ਅਕਸਰ ਨਗਰ ਕੀਰਤਨ ਇਸ ਗੁਰਦੁਆਰੇ ਤੋਂ ਸ਼ੁਰੂ ਕਰਕੇ ਅਤੇ ਸ਼ਹਿਰ ਦੀਆਂ ਸੜਕਾਂ ਅਤੇ ਬਾਜ਼ਾਰਾਂ ਵਿਚੋਂ ਗੁਜ਼ਾਰਦੇ ਹੋਇਆਂ ਗੁਰਦੁਆਰਾ ਦੂਖ ਨਿਵਾਰਨ ਵਿਚ ਸਮਾਪਤ ਕੀਤਾ ਜਾਂਦਾ ਹੈ। |