1984 ਸਿੱਖ ਕਤਲੇਆਮ ਮਾਮਲੇ ਵਿਚ ਸੱਜਣ ਕੁਮਾਰ ਨੂੰ ਵੱਡਾ ਝਟਕਾ , ਸੁਪਰੀਮ ਕੋਰਟ ਨੇ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਕੀਤੀ ਖ਼ਾਰਜ
1984 ਸਿੱਖ ਕਤਲੇਆਮ ਮਾਮਲੇ ਵਿਚ ਸੱਜਣ ਕੁਮਾਰ ਨੂੰ ਵੱਡਾ ਝਟਕਾ , ਸੁਪਰੀਮ ਕੋਰਟ ਨੇ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਕੀਤੀ ਖ਼ਾਰਜ:ਨਵੀਂ ਦਿੱਲੀ : 1984 ਸਿੱਖ ਕਤਲੇਆਮ ਮਾਮਲੇ ਵਿਚ ਉਮਰਕੈਦ ਦੀ ਸਜ਼ਾ ਕੱਟ ਰਹੇ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ ਹੈ ਪਰ ਉਸਨੂੰ ਰਾਹਤ ਨਹੀਂ ਮਿਲੀ। ਅਦਾਲਤ ਨੇ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਜੁਲਾਈ ਮਹੀਨੇ ਤਕ ਟਾਲਦਿਆਂ ਸੱਜਣ ਕੁਮਾਰ ਨੂੰ ਫਿਲਹਾਲ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਸੁਪਰੀਮ ਕੋਰਟ ਨੇ ਸੱਜਣ ਕੁਮਾਰ ਨੂੰ ਝਟਕਾ ਦਿੰਦੇ ਹੋਏ ਕਿਹਾ ਹੈ ਕਿ ਉਸ ਦੀ ਜ਼ਮਾਨਤ ਅਰਜ਼ੀ ‘ਤੇ ਜੁਲਾਈ ਵਿਚ ਵਿਚਾਰ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਮੰਡੋਲੀ ਜੇਲ੍ਹ ‘ਚ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ‘ਚ ਉਮਰਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਨੇ ਖ਼ਰਾਬ ਸਿਹਤ ਦੇ ਆਧਾਰ ‘ਤੇ ਜ਼ਮਾਨਤ ਦੀ ਅਪੀਲ ਕੀਤੀ ਸੀ।
No comments:
Post a Comment