ਦਿੱਲੀ ਕਟੜਾ ਹਾਈਵੇ ਨੂੰ ਅੰਮ੍ਰਿਤਸਰ ਨਾਲ ਨਾ ਜੋੜਿਆ ਸਿੱਖਾਂ ਨਾਲ ਇੱਕ ਹੋਰ ਹੋਵੇਗਾ .
ਧਾਰਮਿਕ ਸਥਾਨ ਨੂੰ ਰੱਖਿਆ ਬੰਦ ਤੇ ਸ਼ਰਾਬ ਦੇ ਠੇਕੇ ਖੋਲ੍ਹੇ ਮੰਦਭਾਗੀ ਗੱਲ
ਸ਼ਰਾਬ ਦੀ ਖੁਲੀ ਵਰਤੋਂ ਨਾਲ ਘਰੇਲੂ ਲੜਾਈ ਝਗੜੇ ਵਧਣਗੇ
patiala tv - Smart way to Social Media - watch 24hrs –world wide Channel on SmartTV. We have been working with the multi-national Social & political Organisations in the Public Interest. www.punjabindo.com – editor-in Chief : Harvinder Singh Kukoo Contact : 9888419973 - 9888519973 - patialatv@gmail.com ( www.Punjabindo.com )
ਪਟਿਆਲਾ ਟੀ.ਵੀ. ਆਪ ਜੀ ਨੂੰ ਜੋੜੇ ਸੋਹਣੇ ਪੰਜਾਬ ਅਤੇ ਦੇਸ਼ ਨਾਲ_ਹਮੇਸ਼ਾ ਵੇਖਦੇ ਰਹੋ ਪਟਿਆਲਾ ਟੀ ਵੀ --ਆਪ ਜੀ ਸਾਡੇ ਚੈਨਲ ਨੂੰ paus- fast-forward ਵੀ ਕਰ ਸਕਦੇ ਹੋ । pause-fast-forward live tv
ਪਟਿਆਲਾ ਭਾਰਤੀ ਪੰਜਾਬ ਸੂਬੇ ਦੇ ਦੱਖਣ-ਪੂਰਬ ਵਿੱਚ ਸਥਿੱਤ ਇੱਕ ਸ਼ਹਿਰ, ਜ਼ਿਲ੍ਹਾ ਅਤੇ ਸਾਬਕਾ ਰਿਆਸਤ ਹੈ। ਇਹ ਸ਼ਹਿਰ ਪਟਿਆਲਾ ਜ਼ਿਲ੍ਹੇ ਦਾ ਪ੍ਰਸ਼ਾਸ਼ਨਿਕ ਕੇਂਦਰ ਹੈ। ਇਹ ਸ਼ਹਿਰ ਬਾਬਾ ਆਲਾ ਸਿੰਘ ਨੇ 1763 ਵਿੱਚ ਵਸਾਇਆ ਸੀ, ਜਿਥੋਂ ਇਸਦਾ ਨਾਂ ਆਲਾ ਦੀ ਪੱਟੀ ਅਤੇ ਮਗਰੋਂ ਪੱਟੀਆਲਾ ਅਤੇ ਫੇਰ ਪਟਿਆਲਾ ਪੈ ਗਿਆ। ਪਟਿਆਲਾ ਜ਼ਿਲ੍ਹੇ ਦੀਆਂ ਸੀਮਾਵਾਂ ਉੱਤਰ ਵਿੱਚ ਫਤਹਿਗੜ੍ਹ, ਰੂਪਨਗਰ ਅਤੇ ਚੰਡੀਗੜ੍ਹ ਨਾਲ, ਪੱਛਮ ਵਿੱਚ ਸੰਗਰੂਰ ਜ਼ਿਲ੍ਹੇ ਨਾਲ, ਪੂਰਬ ਵਿੱਚ ਅੰਬਾਲਾ ਅਤੇ ਕੁਰੁਕਸ਼ੇਤਰ ਨਾਲ ਅਤੇ ਦੱਖਣ ਵਿੱਚ ਕੈਥਲ ਨਾਲ ਲੱਗਦੀਆਂ ਹਨ। ਇਹ ਸਥਾਨ ਸਿੱਖਿਆ ਦੇ ਖੇਤਰ ਵਿੱਚ ਵੀ ਆਗੂ ਰਿਹਾ ਹੈ। ਦੇਸ਼ ਦਾ ਪਹਿਲਾ ਡਿਗਰੀ ਕਾਲਜ ਮਹਿੰਦਰਾ ਕਾਲਜ ਦੀ ਸਥਾਪਨਾ 1870 ਵਿੱਚ ਪਟਿਆਲਾ ਵਿੱਚ ਹੀ ਹੋਈ ਸੀ । ਇਹ ਸ਼ਹਿਰ ਰਵਾਇਤੀ ਪੱਗ, ਪਰਾਂਦੇ, ਨਾਲੇ, ਪਟਿਆਲਾ ਸ਼ਾਹੀ ਸਲਵਾਰ, ਪੰਜਾਬੀ ਜੁੱਤੀ ਅਤੇ ਪਟਿਆਲਾ ਪੈੱਗ ਲਈ ਪ੍ਰਸਿੱਧ ਹੈ। ਪਟਿਆਲਾ ਜ਼ਿਲ੍ਹਾ ਦੇ ਸਦਰ ਮੁਕਾਮ ਵਜੋਂ ਜਾਣੇ ਜਾਂਦੇ ਪਟਿਆਲਾ ਨਗਰ ਦਾ ਆਪਣਾ ਹੀ ਇਤਿਹਾਸ ਅਤੇ ਸਭਿਆਚਾਰ ਹੈ। ਸੰਨ 1948 ਈ. ਤਕ ਇਹ ਪਟਿਆਲਾ ਰਿਆਸਤ ਦੀ ਰਾਜਧਾਨੀ ਰਿਹਾ ਹੈ ਅਤੇ ਉਸ ਤੋਂ ਬਾਦ ਸੰਨ 1956 ਈ. ਤਕ ਇਹ ਪੈਪਸੂ ਸਰਕਾਰ ਦੀ ਰਾਜਧਾਨੀ ਬਣਿਆ ਰਿਹਾ ਹੈ। ਹੁਣ ਭਾਵੇਂ ਇਹ ਕੇਵਲ ਪਟਿਆਲੇ ਜ਼ਿਲ੍ਹੇ ਦਾ ਸਦਰ ਮੁਕਾਮ ਹੈ, ਪਰ ਇਸ ਦਾ ਆਪਣਾ ਹੀ ਸਭਿਆਚਾਰਿਕ ਪਿਛੋਕੜ ਹੈ ਅਤੇ ਅਨੇਕ ਖੇਤਰਾਂ ਵਿਚ ਇਸ ਦੀ ਝੰਡੀ ਕਾਇਮ ਹੈ। ਇਸ ਦੀ ਸਥਾਪਨਾ ਫੂਲਕੀਆਂ ਖ਼ਾਨਦਾਨ ਦੇ ਬਾਬਾ ਆਲਾ ਸਿੰਘ ਨੇ ਸੰਨ 1753 ਈ. ਵਿਚ ਕੀਤੀ। ਇਸ ਸਥਾਨ ਉਤੇ ਪਹਿਲਾਂ ਪਟਾਂਵਾਲਾ ਥੇਹ ਹੁੰਦਾ ਸੀ। ਬਾਬਾ ਆਲਾ ਸਿੰਘ ਨੇ ਸੰਨ 1753 ਈ. ਵਿਚ ਸਨੌਰ ਪਰਗਨਾਹ ਦੇ 84 ਪਿੰਡਾਂ ਨੂੰ ਆਪਣੇ ਅਧੀਨ ਕਰਕੇ ਥੇਹ ਵਾਲੀ ਥਾਂ ਉਤੇ ਪਹਿਲਾਂ ਕੱਚੀ ਗੜ੍ਹੀ ਬਣਵਾਈ ਅਤੇ ਦਸ ਸਾਲ ਬਾਦ ਸੰਨ 1763 ਈ. ਵਿਚ ਕਿਲ੍ਹਾ ਮੁਬਾਰਕ ਦੀ ਨੀਂਹ ਰਖੀ। ਉਸ ਦਿਨ ਤੋਂ ਇਹ ਨਗਰ ‘ਪਟਿਆਲਾ’ ਵਜੋਂ ਪ੍ਰਸਿੱਧ ਹੋ ਗਿਆ। ਕੁਝ ਵਿਦਵਾਨਾਂ ਦਾ ਵਿਚਾਰ ਹੈ ਕਿ ਇਹ ਨਾਂ ‘ਪਟੀ-ਆਲਾ’ ਦਾ ਸੰਯੁਕਤ ਸ਼ਬਦ ਹੈ। ਬਾਬਾ ਆਲਾ ਸਿੰਘ ਨੇ ਆਪਣੇ ਦੇਹਾਂਤ (ਸੰ. 1765 ਈ.) ਤੋਂ ਪਹਿਲਾਂ ਇਥੇ ਚੰਗਾ ਨਗਰ ਵਸਾ ਦਿੱਤਾ ਸੀ ਅਤੇ ਆਪਣੀ ਰਿਆਸਤ ਦੀ ਰਾਜਧਾਨੀ ਵੀ ਬਰਨਾਲੇ ਤੋਂ ਇਥੇ ਬਦਲ ਲਈ ਸੀ। ਇਸ ਨਗਰ ਵਾਲੀ ਥਾਂ’ਤੇ ਗੁਰੂ ਤੇਗ ਬਹਾਦਰ ਜੀ ਨੇ ਚਰਣ ਪਾਏ ਸਨ। ਸਿੱਖ ਇਤਿਹਾਸ ਅਨੁਸਾਰ ਜਦੋਂ ਗੁਰੂ ਤੇਗ ਬਹਾਦਰ ਜੀ ਸੈਫ਼ਾਬਾਦ (ਬਹਾਦਰਗੜ੍ਹ) ਵਿਚ ਠਹਿਰੇ ਹੋਏ ਸਨ, ਤਾਂ ਲਹਿਲ ਪਿੰਡ ਦਾ ਇਕ ਝੀਵਰ, ਭਾਗ ਰਾਮ, ਗੁਰੂ ਜੀ ਦੀ ਸੇਵਾ ਵਿਚ ਹਾਜ਼ਰ ਹੋਇਆ ਅਤੇ ਗੁਰੂ ਜੀ ਨੂੰ ਬੇਨਤੀ ਕੀਤੀ ਕਿ ਗੁਰੂ ਜੀ ਉਸ ਦੇ ਪਿੰਡ ਵਿਚ ਪਧਾਰਨ ਅਤੇ ਨਿਵਾਸੀਆਂ ਨੂੰ ਇਕ ਭਿਆਨਕ, ਨਾਮੁਰਾਦ ਬੀਮਾਰੀ ਤੋਂ ਬਚਾਉਣ। ਗੁਰੂ ਜੀ ਲਹਿਲ ਪਿੰਡ ਆਏ ਅਤੇ ਇਕ ਟੋਭੇ ਦੇ ਕੰਢੇ ਬੋਹੜ ਦੇ ਬ੍ਰਿਛ ਹੇਠਾਂ ਬੈਠੇ। ਪਿੰਡ ਵਾਲਿਆਂ ਦੀ ਬੀਮਾਰੀ ਗੁਰੂ ਜੀ ਦੀ ਕ੍ਰਿਪਾ ਨਾਲ ਠੀਕ ਹੋ ਗਈ। ਗੁਰੂ ਜੀ ਦੀ ਬੈਠਣ ਵਾਲੀ ਥਾਂ ਉਤੇ ਹੁਣ ਗੁਰਦੁਆਰਾ ਦੂਖ- ਨਿਵਾਰਨ ਸਾਹਿਬ ਬਣਿਆ ਹੋਇਆ ਹੈ। ਗੁਰੂ ਜੀ ਦੀ ਆਮਦ ਦੀ ਯਾਦ ਵਿਚ ਪਹਿਲਾਂ ਇਥੇ ਰਾਜਾ ਅਮਰ ਸਿੰਘ ਨੇ ਇਕ ਬਾਗ਼ ਲਗਵਾਇਆ ਅਤੇ ਨਿਹੰਗ ਸਿੰਘਾਂ ਦੇ ਸਪੁਰਦ ਕਰ ਦਿੱਤਾ। ਸੰਨ 1930 ਈ. ਵਿਚ ਮਹਾਰਾਜਾ ਭੂਪਿੰਦਰ ਸਿੰਘ ਨੇ ਇਥੇ ਗੁਰਦੁਆਰਾ ਬਣਵਾਇਆ ਅਤੇ ਉਸ ਦਾ ਪ੍ਰਬੰਧ ਪਟਿਆਲਾ ਸਰਕਾਰ ਦੇ ਹਵਾਲੇ ਕਰ ਦਿੱਤਾ। ਪੈਪਸੂ ਬਣਨ’ਤੇ ਇਸ ਦੀ ਵਿਵਸਥਾ ‘ਧਰਮ ਅਰਥ ਬੋਰਡ ’ ਨੂੰ ਸੌਂਪੀ ਗਈ। ਪੈਪਸੂ ਦੇ ਖ਼ਤਮ ਹੋਣ ਤੋਂ ਬਾਦ ਇਹ ਗੁਰੂ- ਧਾਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਬੰਧਿਤ ਹੋ ਗਿਆ। ਹੁਣ ਇਸ ਗੁਰਦੁਆਰੇ ਦੀ ਨਵੀਂ ਇਮਾਰਤ ਬਣ ਚੁਕੀ ਹੈ। ਗੁਰੂ ਕਾ ਲੰਗਰ , ਸਰੋਵਰ ਅਤੇ ਰਿਹਾਇਸ਼ੀ ਕਮਰੇ ਵੀ ਗੁਰਦੁਆਰਾ ਪਰਿਸਰ ਵਿਚ ਬਣੇ ਹੋਏ ਹਨ। ਬਸੰਤ ਪੰਚਮੀ ਵਾਲੇ ਦਿਨ ਇਥੇ ਸਾਲਾਨਾ ਧਾਰਮਿਕ ਮੇਲਾ ਲਗਦਾ ਹੈ। ਇਸ ਨਗਰ ਵਿਚ ਦੂਜਾ ਗੁਰੂ-ਧਾਮ ਗੁਰਦੁਆਰਾ ਮੋਤੀ ਬਾਗ਼ ਹੈ। ਸਥਾਨਕ ਪਰੰਪਰਾ ਅਨੁਸਾਰ ਸੰਨ 1675 ਈ. ਨੂੰ ਦਿੱਲੀ ਜਾਂਦੇ ਹੋਇਆਂ ਗੁਰੂ ਜੀ ਕੁਝ ਦੇਰ ਲਈ ਇਸ ਥਾਂ ਉਤੇ ਠਹਿਰੇ ਸਨ। ਇਥੇ ਉਦੋਂ ਬਿਲਕੁਲ ਜੰਗਲ ਹੁੰਦਾ ਸੀ। ਮਹਾਰਾਜਾ ਨਰਿੰਦਰ ਸਿੰਘ ਨੇ ਜਦੋਂ ਮੋਤੀਬਾਗ਼ ਮਹੱਲ ਦਾ ਨਿਰਮਾਣ ਕਰਵਾਇਆ ਤਾਂ ਸੰਨ 1852 ਈ. ਵਿਚ ਇਹ ਗੁਰਦੁਆਰਾ ਵੀ ਬਣਵਾਇਆ। ਹੁਣ ਇਸ ਦੀ ਨਵੀਂ ਇਮਾਰਤ ਬਣ ਚੁਕੀ ਹੈ। ਉੱਚੇ ਥੜੇ ਉਤੇ ਬਣੇ ਇਸ ਗੁਰਦੁਆਰੇ ਵਿਚ ਪਹਿਲਾਂ ਦਸਮ ਗ੍ਰੰਥ ਦੀ ਇਕ ਇਤਿਹਾਸਿਕ ਬੀੜ ਵੀ ਸੰਭਾਲੀ ਹੋਈ ਸੀ। ਇਸ ਦਾ ਪ੍ਰਬੰਧ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਾਲੀ ਕਮੇਟੀ ਹੀ ਕਰਦੀ ਹੈ। ਇਥੇ ਹਰ ਸਾਲ ਗੁਰੂ ਤੇਗ ਬਹਾਦੁਰ ਜੀ ਦੇ ਜਨਮ ਅਤੇ ਸ਼ਹਾਦਤ ਵਾਲੇ ਦਿਨਾਂ ਉਤੇ ਭਾਰੀ ਦੀਵਾਨ ਸਜਦੇ ਹਨ। ਗੁਰੂ ਜੀ ਦੀ ਸ਼ਹਾਦਤ ਵਾਲੇ ਦਿਨ ਅਕਸਰ ਨਗਰ ਕੀਰਤਨ ਇਸ ਗੁਰਦੁਆਰੇ ਤੋਂ ਸ਼ੁਰੂ ਕਰਕੇ ਅਤੇ ਸ਼ਹਿਰ ਦੀਆਂ ਸੜਕਾਂ ਅਤੇ ਬਾਜ਼ਾਰਾਂ ਵਿਚੋਂ ਗੁਜ਼ਾਰਦੇ ਹੋਇਆਂ ਗੁਰਦੁਆਰਾ ਦੂਖ ਨਿਵਾਰਨ ਵਿਚ ਸਮਾਪਤ ਕੀਤਾ ਜਾਂਦਾ ਹੈ। |
No comments:
Post a Comment