ਸਰਬੱਤ ਦਾ ਭੱਲਾ ਚੈਰੀਟੇਬਲ ਟ੍ਰਸ੍ਟ ਵਲੋਂ ਕਰੋਨਾ ਵਾਇਰਿਸ ਦੇ ਚੱਲਦਿਆਂ ਕਰਫ਼ਿਊ ਅਤੇ ਲਾਕ ਡਾਊਨ ਦੌਰਾਨ ਲੋੜਵੰਦ ਲੋਕਾਂ ਦੇ ਲਈ ਰਾਸ਼ਨ ਦੀ ਵੰਡ ਕੀਤੀ ਜਾ ਰਹੀ ਹੈ । ਅਪ੍ਰੈਲ ਦੇ ਮਹੀਨੇ ਲੱਗਭਗ 22 ਹਜ਼ਾਰ ਪਰਿਵਾਰਾਂ ਨੂੰ ਪੰਜਾਬ, ਹਿਮਾਚਲ, ਰਾਜਸਥਾਨ ਵਿੱਚ ਰਾਸ਼ਨ ਦਿੱਤਾ ਗਿਆ । ਇਸ ਮਹੀਨੇ ਵੀ 36 ਹਜ਼ਾਰ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਮੁਹਈਆ ਕਰਵਾਈਆਂ ਜਾਣਗੀਆਂ . ਇਸ ਵਿੱਚ ਇੱਕ ਹਜ਼ਾਰ ਦੇ ਕਰੀਬ ਕਿੱਟਾਂ ਸ਼੍ਰੀਨਗਰ ਭੇਜੀਆਂ ਜਾ ਰਹੀਆਂ ਹਨ। ਡਾ ਐੱਸ. ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਪਿਛਲੇ ਮਹੀਨੇ ਪੰਜਾਬ, ਹਿਮਾਚਲ, ਹਰਿਆਣਾ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਟਰੱਸਟ ਵੱਲੋਂ ਸਵਾ ਕਰੋੜ ਦੀ ਲਾਗਤ ਦੇ ਨਾਲ ਲਿਆਂਦੇ ਗਏ ਰਾਸ਼ਨ ਦੀਆਂ 22 ਹਜ਼ਾਰ ਕਿੱਟਾਂ ਵੰਡੀਆਂ ਗਈਆਂ ਸਨ । ਉਨ੍ਹਾਂ ਦੱਸਿਆ ਕਿ ਟਰੱਸਟ ਵਲੋਂ ਵਿਧਵਾ ਬੁਢਾਪਾ ਪੈਨਸ਼ਨਾਂ ਲੈਣ ਵਾਲਿਆਂ ਨੂੰ ਵੀ ਇਹ ਰਾਸ਼ਨ ਉਨ੍ਹਾਂ ਤੱਕ ਪੁੱਜਦਾ ਕੀਤਾ ਜਵੇਗਾ । ਇਸ ਤੋਂ ਇਲਾਵਾ 45 ਹਜ਼ਾਰ ਦੇ ਕਰੀਬ ਉਹ ਬੱਚੇ ਹਨ ਜਿਨ੍ਹਾਂ ਨੂੰ ਟਰੱਸਟ ਵਲੋਂ ਅਡੋਪ ਕੀਤਾ ਹੋਇਆ ਹੈ ਉਨ੍ਹਾਂ ਸਾਰਿਆਂ ਨੂੰ ਰਾਸ਼ਨ ਮਿਲੇਗਾ
।ਡਾ ਐਸਪੀ ਸਿੰਘ ਓਬਰਾਏ ਨੇ ਦੱਸਿਆ ਕਿ ਲਗਭਗ 20 ਕਿਲੋ ਦੇ ਇਸ ਬੈਗ ਵਿਚ 10 ਕਿਲੋ ਆਟਾ, 3 ਕਿਲੋ ਚੌਲ, ਦਾਲ, ਖੰਡ ਅਤੇ ਚਾਹ ਪੱਤੀ ਦੀਆਂ ਕਿੱਟਾਂ ਬਣਾ ਕੇ ਲੋਕਾਂ ਨੂੰ ਇੱਕ ਮਹੀਨੇ ਦਾ ਰਾਸ਼ਨ ਮੁਹਈਆ ਕਰਵਾਇਆ ਜਾ ਰਿਹਾ ।
ਇਥੇ ਇਹ ਜ਼ਿਕਰਯੋਗ ਹੈ ਕਿ ਨਿਰਸੁਆਰਥ ਵੱਡੇ ਤੇ ਵਿਲੱਖਣ ਸੇਵਾ ਕਾਰਜ ਨੇਪਰੇ ਚੜ੍ਹਾਉਣ ਵਾਲੇ ਡਾ.ਓਬਰਾਏ ਦੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪੰਜਾਬ ਭਰ ਚ ਵੱਡੀ ਗਿਣਤੀ 'ਚ ਪੀ.ਪੀ. ਈ.ਕਿੱਟਾਂ,ਅੈੱਨ.-95 ਮਾਸਕ,ਤੀਹਰੀ ਪਰਤ ਵਾਲੇ (ਧੋਣ ਯੋਗ) ਮਾਸਕ ਅਤੇ ਸੈਨੀਟਾਈਜ਼ਰ 8 ਵੈਂਟੀਲੇਟਰ , 40 ਇਨਫਰਾਰੈੱਡ ਥਰਮਾਮੀਟਰ ਅਾਦਿ ਲੋੜੀਂਦਾ ਸਮਾਨ ਪੁੱਜਦਾ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਕਣਕ ਦਾ ਸੀਜ਼ਨ ਸ਼ੁਰੂ ਹੋਣ ਤੇ ਮਾਰਕਫੈੱਡ ਨੇ ਉਨ੍ਹਾਂ ਪਾਸੋਂ ਮੰਡੀਆਂ 'ਚ ਕੰਮ ਕਰਨ ਵਾਲੀ ਲੇਬਰ ਵਾਸਤੇ 20 ਹਜ਼ਾਰ ਮਾਸਕ ਦੀ ਮੰਗ ਕੀਤੀ ਗਈ ਸੀ,ਜਿਸ ਨੂੰ ਪੂਰਿਅਾਂ ਕਰ ਦਿੱਤਾ ਗਿਅਾ। ਉਨ੍ਹਾਂ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਕੀਤੀ ਜਾ ਰਹੀ ਇਹ ਸਾਰੀ ਸੇਵਾ ਨਿਰੰਤਰ ਜਾਰੀ ਰੱਖੀ ਜਾਵੇਗੀ .
No comments:
Post a Comment