PATIALA TV - LIVE

       Patiala TV_streaming 24 Hrs world wide

ਪਟਿਆਲਾ ਟੀ.ਵੀ. ਆਪ ਜੀ ਨੂੰ ਜੋੜੇ ਸੋਹਣੇ ਪੰਜਾਬ  ਅਤੇ ਦੇਸ਼ ਨਾਲ_ਹਮੇਸ਼ਾ ਵੇਖਦੇ ਰਹੋ ਪਟਿਆਲਾ ਟੀ ਵੀ --ਆਪ ਜੀ ਸਾਡੇ ਚੈਨਲ ਨੂੰ paus- fast-forward ਵੀ ਕਰ ਸਕਦੇ ਹੋpause-fast-forward live tv
************

***www.Punjabindo.com.. STAY HOME AND HELP SAVE LIVES


Contact Us

Editor-in-Chief
Harvinder Singh Kukoo
patialatv@gmail.com
9888419973, 988519973
Landline : 0175 -2354100
====================
ਇਨਸਾਨ ਚੰਗੇ ਮਾੜੇ ਉਪਰਾਲੇ ਕਰ ਰੱਬ ਦੀ ਇਸ ਧਰਤੀ ਤੇ ਜਮੀਨ ਦੇ ਉਹ ਟੁਕੜੇ ਖ਼ਰੀਦਦੇ ਹਨ, ਜਿਸ ਤੇ ਉਨ੍ਹਾਂ ਰਹਿਣਾ ਨਹੀਂ _ਜੀਣਾ ਨਹੀਂ _ਮਰਨਾ ਨਹੀਂ । ਸਾਇਦ ਰੱਬ ਵਲ਼ੋਂ ਦਿੱਤੀ ਇਹ ਸਜ਼ਾ ਹੈ_ ਇਨਸਾਨ ਭੁਗਤ ਰਹੇ ਹਨ ਜਮੀਨ ਦੇ ਟੁਕੜਿਆਂ ਦੀ ਰਾਖੀ ਕਰ _ਹਰਵਿੰਦਰ ਸਿੰਘ ਕੁਕੂ ( ਪਟਿਆਲਾ )


Wednesday, June 10, 2020

ਭਾਰਤ-ਪਾਕਿ ਸਰਹੱਦ ਨੇੜਿਓਂ 45 ਕਰੋੜ ਦੀ ਹੈਰੋਇਨ ਬਰਾਮਦ

ਭਾਰਤ-ਪਾਕਿਸਤਾਨ ਜ਼ੀਰੋ ਲਾਈਨ ਨੇੜਿਓਂ ਜ਼ਿਲ੍ਹਾ ਪੁਲਸ ਨੇ 9 ਕਿੱਲੋ ਹੈਰੋਇਨ ਬਰਾਮਦ ਕਰਨ 'ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧ 'ਚ ਨਾਰਕੋਟਿਕ ਸੈੱਲ ਪੁਲਸ ਵਲੋਂ ਕੁਝ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤੇ ਜਾਣ ਦਾ ਪਤਾ ਲੱਗਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਕੀਮਤ ਕਰੀਬ 45 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫਿਲਹਾਲ ਪੁਲਸ ਨੇ ਇਸ ਸੰਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।  

Monday, June 8, 2020

ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਲਈ ਲੋਕ ਜਾਗੂਰਕਤਾ ਵਾਸਤੇ ਜੀ ਓ ਜੀ ਵੀ ਹੋਏ ਸਰਗਰਮ

ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਲਈ ਲੋਕ ਜਾਗੂਰਕਤਾ ਵਾਸਤੇ ਜੀ ਓ ਜੀ ਵੀ ਹੋਏ ਸਰਗਰਮ
ਮੂੰਹ ਢਕਣ, ਹੱਥ ਵਾਰ-ਵਾਰ ਧੋਣ ਅਤੇ ਸਮਾਜਿਕ ਦੂਰੀ ਰੱਖਣ ਲਈ ਕੀਤਾ ਜਾ ਰਿਹਾ ਹੈ ਪ੍ਰੇਰਿਤ
ਅੰਮ੍ਰਿਤਸਰ, 7 ਜੂਨ ( patiala tv )-ਪੰਜਾਬ ਸਰਕਾਰ ਵੱਲੋਂ ਕੋਰੋਨਾ 'ਤੇ ਫ਼ਹਿਤ ਪਾਉਣ 'ਚ ਲੋਕਾਂ ਦੀ ਭਾਗੀਦਾਰੀ ਵਧਾਉਣ ਵਾਸਤੇ ਅਤੇ ਉਨਾਂ ਨੂੰ ਪ੍ਰੇਰਿਤ ਕਰਨ ਲਈ ਆਰੰਭੇ ਮਿਸ਼ਨ ਫ਼ਤਿਹ ਪੰਜਾਬ ਤਹਿਤ ਜ਼ਿਲੇ 'ਚ ਲੋਕ ਜਾਗਰੂਕਤਾ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਨਾਲ-ਨਾਲ ਜੀ ਓ ਜੀ ਵੀ ਸਰਗਰਮ ਹੋ ਗਏ ਹਨ।

ਜੀ ਓ ਜੀਜ਼ ਵੱਲੋਂ ਆਪਣੇ ਪੱਧਰ ਉਤੇ ਪਿੰਡਾਂ ਵਿਚ ਲੋਕਾਂ ਨੂੰ ਮਿਸ਼ਨ ਫ਼ਤਿਹ ਦੇ ਮੁਢਲੇ ਉਦੇਸ਼ ਤਹਿਤ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਉਹ ਕੰਮ ਕਰਦੇ ਮੌਕੇ ਆਪਣਾ ਮੂੰਹ ਢਕ ਕੇ ਰੱਖਣ, ਹੱਥਾਂ ਨੂੰ ਨਿਸ਼ਚਿਤ ਸਮੇਂ ਬਾਅਦ ਧੋਣ, ਇੱਕ ਦੂਸਰੇ ਨੂੰ ਛੂਹਣ ਤੋਂ ਬਚਣ ਅਤੇ ਘੱਟ ਤੋਂ ਘੱਟ 6 ਗਜ਼ ਦਾ ਇੱਕ ਦੂਸਰੇ ਤੋਂ ਫ਼ਾਸਲਾ ਰੱਖਣ।
ਜੀ ਓ ਜੀ ਦੇ ਜ਼ਿਲਾ ਮੁਖੀ ਸੇਵਾ ਮੁਕਤ ਕਰਨਲ ਸਰਬਿੰਦਰ ਸਿੰਘ ਨੇ ਦੱਸਿਆ ਕਿ ਉਨਾਂ ਵੱਲੋਂ ਆਪਣੇ ਸਮੂਹ ਜੀ ਓ ਜੀਜ਼ ਨੂੰ ਮਿਸ਼ਨ ਫ਼ਤਿਹ ਦੇ ਮੰਤਵ ਨੂੰ ਘਰ-ਘਰ ਪਹੁੰਚਾਉਣ ਲਈ ਕਿਹਾ ਗਿਆ ਹੈ ਤਾਂ ਜੋ ਆਪਣੇ ਜ਼ਿਲੇ ਤੇ ਸੂਬੇ ਨੂੰ ਕੋਰੋਨਾ ਮੁਕਤ ਕਰਨ ਲਈ ਜ਼ਿਲਾ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਆਰੰਭੇ ਯਤਨਾਂ ਨੂੰ ਰਲ-ਮਿਲ ਕੇ ਕਾਮਯਾਬ ਕੀਤਾ ਜਾਵੇ।
ਉਨਾਂ ਦੱਸਿਆ ਕਿ ਪਿੰਡਾਂ ਵਿਚ ਚੱਲਦੇ ਸਰਕਾਰੀ, ਗੈਰ-ਸਰਕਾਰੀ ਤੇ ਨਿੱਜੀ ਕਾਰੋਬਾਰ ਦੇ ਨਾਲ-ਨਾਲ ਕਿਰਸਾਨੀ ਖੇਤਰ ਵਿਚ ਲੱਗੇ ਕਾਮਿਆਂ ਨੂੰ ਵੀ ਕੋਵਿਡ ਨਿਯਮਾਂ ਦੀ ਪਾਲਣਾ  ਯਕੀਨੀ ਬਨਾਉਣ ਲਈ ਕਿਹਾ ਜਾ ਰਿਹਾ ਹੈ, ਤਾਂ ਜੋ ਪੇਂਡੂ ਖੇਤਰ ਕੋਵਿਡ ਦੀ ਲਾਗ ਤੋਂ ਬਚੇ ਰਹਿਣ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਮਨਰੇਗਾ ਕਾਮਿਆਂ ਤੱਕ ਵੀ ਸਾਬਕਾ ਫੌਜੀ ਜਵਾਨਾਂ ਵੱਲੋਂ ਪਹੁੰਚ ਕੀਤੀ ਜਾ ਰਹੀ ਹੈ ਅਤੇ ਇਨਾਂ ਮਜ਼ਦੂਰਾਂ ਨੂੰ ਕੋਡਿਵ ਤੋਂ ਬਚਣ ਦੇ ਤਰੀਕਿਆਂ ਬਾਰੇ ਦੱਸ ਰਹੇ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕਣਕ ਦੀ ਖਰੀਦ ਵਿਚ ਵੀ ਸਾਬਕਾ ਫੌਜੀਆਂ ਨੇ ਮੰਡੀਆਂ ਵਿਚ ਪਹੁੰਚ ਕੇ ਕਿਸਾਨਾਂ, ਮਜ਼ਦੂਰਾਂ ਤੇ ਆੜਤੀਆਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕਣਕ ਦੀ ਖਰੀਦ ਪੂਰੀ ਕਰਨ ਵਿਚ ਵੱਡੀ ਜ਼ਿੰਮੇਵਾਰੀ ਨਿਭਾਈ ਸੀ।

ਸੇਵਾ ਕੇਂਦਰਾਂ ‘ਚ ਨਾਗਰਿਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ‘ਚ ਜ਼ਿਲ੍ਹਾ ਸੰਗਰੂਰ ਸੂਬੇ ਵਿੱਚੋਂ ਪਹਿਲੇ ਸਥਾਨ ‘ਤੇ: ਘਨਸ਼ਿਆਮ ਥੋਰੀ

ਸੇਵਾ ਕੇਂਦਰਾਂ ‘ਚ ਨਾਗਰਿਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ
‘ਚ ਜ਼ਿਲ੍ਹਾ ਸੰਗਰੂਰ ਸੂਬੇ ਵਿੱਚੋਂ ਪਹਿਲੇ ਸਥਾਨ ‘ਤੇ: ਘਨਸ਼ਿਆਮ ਥੋਰੀ
* ਹੁਣ ਤੱਕ ਪ੍ਰਾਪਤ ਅਰਜ਼ੀਆਂ ’ਚੋਂ ਕੇਵਲ 0.21 ਫੀਸਦੀ ਹੀ ਬਕਾਇਆ
* 99.79 ਫੀਸਦੀ ਅਰਜ਼ੀਆਂ ਦਾ ਹੋ ਚੁੱਕਾ ਹੈ ਨਿਪਟਾਰਾ
ਸੰਗਰੂਰ, 8 ਜੂਨ ( Patiala Tv )
ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਪਾਰਦਰਸ਼ੀ, ਸਮਾਂ ਬੱਧ ਅਤੇ ਸਾਫ਼ ਸੁਥਰੀਆਂ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਥਾਪਤ ਕੀਤੇ ਗਏ ‘ਸੇਵਾ ਕੇਂਦਰ‘ ਲੋੜਵੰਦਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਪੰਜਾਬ ਸਰਕਾਰ ਦੇ ਈ-ਸੇਵਾ ਪ੍ਰੋਜੈਕਟ ਤਹਿਤ ਜਾਰੀ ਹੋਈ ਸੂਚੀ ਵਿੱਚ ਨਾਗਰਿਕਾਂ ਨੂੰ ਸਮੇਂ ਸਿਰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਜ਼ਿਲ੍ਹਾ ਸੰਗਰੂਰ ਪੰਜਾਬ ਭਰ ‘ਚੋਂ ਪਹਿਲੇ ਸਥਾਨ ‘ਤੇ ਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਲਗਾਤਾਰ ਨਿਗਰਾਨੀ ਕਰਨ ਨਾਲ ਜ਼ਿਲ੍ਹਾ ਸੰਗਰੂਰ ਦੇ ਸੇਵਾ ਕੇਂਦਰਾਂ ਦੀ ਕਾਰਜਪ੍ਰਣਾਲੀ ਵਿੱਚ ਵੱਡਾ ਸੁਧਾਰ ਹੋਇਆ ਹੈ ਅਤੇ ਸਮੁੱਚੀ ਟੀਮ ਦੀ ਮਿਹਨਤ ਸਦਕਾ ਜ਼ਿਲ੍ਹਾ ਪਹਿਲੀ ਪੁਜੀਸ਼ਨ ‘ਤੇ ਪਹੁੰਚ ਸਕਿਆ ਹੈ।

     ਡਿਪਟੀ ਕਮਿਸ਼ਨਰ ਨੇ 1 ਜਨਵਰੀ 2019 ਤੋਂ 8 ਜੂਨ 2020 ਤੱਕ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਪ੍ਰਾਪਤ ਹੋਏ ਕੁਲ 1 ਲੱਖ 73 ਹਜ਼ਾਰ 467 ਫਾਰਮਾਂ ‘ਚੋਂ 1 ਲੱਖ 70 ਹਜ਼ਾਰ 589 ਅਰਜ਼ੀਆਂ ‘ਤੇ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਦਿਆਂ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਜਦਕਿ ਬਾਕੀ ਫਾਰਮ ਤਕਨੀਕੀ ਕਮੀਆਂ ਜਾਂ ਦਸਤਾਵੇਜ਼ਾਂ ਦੀ ਘਾਟ ਕਾਰਨ ਰੱਦ ਹੋ ਗਏ ਸਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪ੍ਰਾਪਤ ਅਰਜ਼ੀਆਂ ‘ਚੋਂ ਕੇਵਲ 0.21 ਫੀਸਦੀ ਹੀ ਪ੍ਰਗਤੀ ਅਧੀਨ ਹਨ ਅਤੇ ਬਾਕੀ 99.79 ਫੀਸਦੀ ਅਰਜ਼ੀਆਂ ‘ਤੇ ਨਾਗਰਿਕਾਂ ਨੂੰ ਸੇਵਾਵਾਂ ਪ੍ਰਦਾਨ ਕਰ ਦਿੱਤੀਆਂ ਗਈਆਂ ਹਨ।
ਸ਼੍ਰੀ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ‘ਚ 31 ਸੇਵਾ ਕੇਂਦਰ ਨਾਗਰਿਕਾਂ ਨੂੰ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਜਿਨ੍ਹਾਂ ਰਾਹੀਂ ਆਨਲਾਈਨ ਅਤੇ ਆਫ਼ ਲਾਈਨ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦੀ ਪ੍ਰਗਤੀ ਦਾ ਸਮੇਂ-ਸਮੇਂ ‘ਤੇ ਮੀਟਿੰਗਾਂ ਕਰਕੇ ਜਾਇਜ਼ਾ ਲਿਆ ਜਾਂਦਾ ਹੈ ਅਤੇ ਕੋਵਿਡ-19 ਤਹਿਤ ਜਾਰੀ ਸਿਹਤ ਸਬੰਧੀ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਦੀ ਹਦਾਇਤ ਵੀ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਨਾਗਰਿਕ ਨੂੰ ਫਿਰ ਵੀ ਕਿਸੇ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਹ ਸੇਵਾ ਕੇਂਦਰ ਵਿੱਚ ਜਮ੍ਹਾਂ ਕਰਵਾਈ ਅਰਜ਼ੀ ਦੀ ਰਸੀਦ ਅਤੇ ਆਪਣਾ ਮੋਬਾਇਲ ਨੰਬਰ ਜ਼ਿਲ੍ਹਾ ਕੰਟਰੋਲ ਰੂਮ ਹੈਲਪਲਾਈਨ ਨੰਬਰ 01672-232304 ’ਤੇ ਵੀ ਦਰਜ ਕਰਵਾ ਸਕਦਾ ਹੈ ਜਿਸ ਦਾ ਹੱਲ ਕਰਨ ਲਈ ਫੌਰੀ ਕਦਮ ਪੁੱਟੇ ਜਾਣਗੇ।

ਜਿ਼ਲ੍ਹਾ ਸੰਗਰੂਰ ਵਿੱਚ ਨਸ਼ਾ ਤਸਕਰਾਂ, ਨਸ਼ਾ ਸਪਲਾਈ ਕਰਨ ਵਾਲਿਆਂ ਅਤੇ ਨਜਾਇਜ਼ ਸ਼ਰਾਬ ਕੱਢਣ ਵਾਲਿਆਂ ਖਿਲਾਫ਼ ਕਾਰਵਾਈ ਤੇਜ਼

ਜਿ਼ਲ੍ਹਾ ਸੰਗਰੂਰ ਵਿੱਚ ਨਸ਼ਾ ਤਸਕਰਾਂ, ਨਸ਼ਾ ਸਪਲਾਈ ਕਰਨ ਵਾਲਿਆਂ
 ਅਤੇ ਨਜਾਇਜ਼ ਸ਼ਰਾਬ ਕੱਢਣ ਵਾਲਿਆਂ ਖਿਲਾਫ਼ ਕਾਰਵਾਈ ਤੇਜ਼
* ਆਬਕਾਰੀ ਐਕਟ ਅਧੀਨ 80 ਮਾਮਲੇ ਦਰਜ, 89 ਦੀ ਹੋਈ ਗ੍ਰਿਫ਼ਤਾਰੀ: ਡਿਪਟੀ ਕਮਿਸ਼ਨਰ
* ਐਤਵਾਰ ਨੂੰ ਸ਼ਰਾਬ ਦੀ ਵਿਕਰੀ ਪਿਛਲੇ ਸਾਲ ਇਸ ਦਿਨ ਨਾਲੋਂ 132.08 ਫ਼ੀਸਦੀ ਵੱਧ
* ਨਜ਼ਾਇਜ਼ ਸ਼ਰਾਬ ਦੀ ਤਸਕਰੀ ਰੋਕਣ ਲਈ ਵਟਸਐਪ ਹੈਲਪਲਾਈਨ ਨੰਬਰ 9592430781 *ਤੇ ਦਿੱਤੀ ਜਾਵੇ ਸੂਚਨਾ
* ਕਰ ਤੇ ਆਬਕਾਰੀ ਵਿਭਾਗ ਦੇ ਕਮਿਸ਼ਨਰ ਵੱਲੋਂ ਵੀਡੀਓ ਕਾਨਫਰੰਸ ਦੌਰਾਨ ਦਿਸ਼ਾ ਨਿਰਦੇਸ਼ ਜਾਰੀ
ਸੰਗਰੂਰ, 08 ਜੂਨ ( Patiala TV )
ਪੰਜਾਬ ਦੇ ਕਰ ਤੇ ਆਬਕਾਰੀ ਵਿਭਾਗ ਦੇ ਕਮਿਸ਼ਨਰ ਨਾਲ ਵੀਡੀਓ ਕਾਨਫਰੰਸਿੰਗ ਦੌਰਾਨ ਜਿ਼ਲ੍ਹਾ ਮੈਜਿਸਟਰੇਟ ਸ਼੍ਰੀ ਘਨਸਿ਼ਆਮ ਥੋਰੀ ਅਤੇ ਐਸ.ਐਸ.ਪੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਜਿ਼ਲ੍ਹਾ ਸੰਗਰੂਰ ਵਿੱਚ ਕਿਸੇ ਵੀ ਕਿਸਮ ਦੀ ਨਸ਼ਾ ਤਸਕਰੀ ਨੂੰ ਸਖ਼ਤੀ ਨਾਲ ਰੋਕਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ, ਨਸ਼ਾ ਸਪਲਾਈ ਕਰਨ ਵਾਲਿਆਂ ਅਤੇ ਨਜਾਇਜ਼ ਸ਼ਰਾਬ ਕੱਢਣ

ਵਾਲਿਆਂ ਨੂੰ ਮੁਕੰਮਲ ਠੱਲ ਪਾਉਣ ਲਈ ਤੁਰੰਤ ਪੂਰੀ ਮੁਸਤੈਦੀ ਨਾਲ ਕਦਮ ਪੁੱਟੇ ਜਾ ਰਹੇ ਹਨ ਅਤੇ ਆਬਕਾਰੀ ਐਕਟ ਅਧੀਨ ਹੁਣ ਤੱਕ 80 ਮਾਮਲੇ ਦਰਜ ਕੀਤੇ ਗਏ ਹਨ ਤੇ 89 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀਆਂ ਸਮੇਤ ਵੀਡੀਓ ਕਾਨਫਰੰਸ ਵਿੱਚ ਹਿੱਸਾ ਲੈਂਦਿਆਂ ਜਿ਼ਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਬੀਤੇ ਐਤਵਾਰ ਨੂੰ 91.89 ਲੱਖ ਰੁਪਏ ਦੀ ਸ਼ਰਾਬ ਦੀ ਵਿਕਰੀ ਹੋਈ ਜੋ ਕਿ ਪਿਛਲੇ ਸਾਲ ਇਸੇ ਦਿਨ ਨੂੰ ਹੋਈ ਵਿਕਰੀ ਨਾਲੋਂ 132.08 ਫ਼ੀਸਦੀ ਵੱਧ ਹੈ।ਵੀਡੀਓ ਕਾਨਫਰੰਸ ਦੌਰਾਨ ਏ.ਡੀ.ਜੀ.ਪੀ ਲਾਅ ਵੱਲੋਂ ਅਮਨ ਤੇ ਕਾਨੂੰਨ ਵਿਵਸਥਾ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ।
ਸ੍ਰੀ ਘਨਸ਼ਿਆਮ ਥੋਰੀ ਨੇ ਕਿਹਾ ਕਿ ਆਬਕਾਰੀ ਐਕਟ ਅਧੀਨ ਜ਼ਿਲ੍ਹੇ ਦੇ ਵੱਖ—ਵੱਖ ਥਾਣਿਆਂ ਵਿਚ ਕੁੱਲ 80 ਮਾਮਲੇ ਦਰਜ ਕੀਤੇ ਗਏ ਹਨ, ਜਿਨਾਂ ਵਿਚ ਹੁਣ ਤੱਕ 89 ਮੁਲਜ਼ਮਾਂ ਨੂੰ ਗਿਫ੍ਰਤਾਰ ਕੀਤਾ ਜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਲੋਂ 2929.125 ਸ਼ਰਾਬ ਦੀਆਂ ਬੋਤਲਾਂ ਜ਼ਬਤ ਕੀਤੀਆਂ ਗਈਆਂ ਹਨ। ਸ੍ਰੀ ਥੋਰੀ ਨੇ ਕਿਹਾ ਕਿ ਅਹਿਮਦਗੜ੍ਹ ਡਵੀਜ਼ਨ ਵਿਖੇ 5, ਭਵਾਨੀਗੜ੍ਹ ਵਿਖੇ 7, ਮਾਲੇਰਕੋਟਲਾ ਵਿਖੇ 5, ਧੂਰੀ ਵਿਖੇ 13, ਸੰਗਰੂਰ ਵਿਖੇ 19, ਦਿੜਬਾ ਵਿਖੇ 5, ਲਹਿਰਾ ਵਿਖੇ 7, ਮੂਨਕ ਵਿਖੇ 7 ਤੇ ਸੁਨਾਮ ਡਵੀਜ਼ਨ ਵਿਖੇ 12 ਮਾਮਲੇ ਦਰਜ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਸੀ.ਆਰ.ਪੀ.ਐਫ਼. ਦੀ ਧਾਰਾ 110 ਅਧੀਨ ਹੁਣ ਤੱਕ ਕੁੱਲ 186 ਕੁਲੰਦਰ ਕੱਟੇ ਗਏ ਹਨ ਤੇ 2 ਲੱਖ ਤੱਕ ਦੇ 156 ਜ਼ਮਾਨਤੀ ਬਾਂਡ ਭਰਵਾਏ ਗਏ। ਉਨ੍ਹਾਂ ਕਿਹਾ ਕਿ ਹੁਣ ਤੱਕ ਰਾਈਸ ਸ਼ੈਲਰ, ਗੁਦਾਮ, ਮੈਰਿਜ਼ ਪੈਲੇਸ ਆਦਿ 503 ਥਾਵਾਂ ‘ਤੇ ਚੈਕਿੰਗ ਵੀ ਕੀਤੀ ਗਈ ਹੈ।
ਸ਼੍ਰੀ ਥੋਰੀ ਨੇ ਕਿਹਾ ਕਿ ਐਤਵਾਰ ਨੂੰ 91.89 ਲੱਖ ਰੁਪਏ ਦੀ ਸ਼ਰਾਬ ਦੀ ਵਿਕਰੀ ਹੋਈ ਜੋ ਕਿ ਪਿਛਲੇ ਸਾਲ ਇਸੇ ਦਿਨ ਨੂੰ ਹੋਈ ਸ਼ਰਾਬ ਦੀ ਵਿਕਰੀ ਨਾਲੋਂ 132.08 ਫ਼ੀ ਸਦੀ ਵੱਧ ਹੈ।ਉਨ੍ਹਾਂ ਦੱਸਿਆ ਕਿ ਜਿ਼ਲ੍ਹੇ ਵਿਚ ਸ਼ਨੀਵਾਰ ਨੂੰ ਵੀ 91.42  ਲੱਖ ਰੁਪਏ ਦੀ ਸ਼ਰਾਬ ਦੀ ਵਿਕਰੀ ਹੋਈ ਸੀ।ਜਿ਼ਲ੍ਹਾ ਮੈਜਿਸਟ੍ਰੇਟ ਨੇ ਨਜ਼ਾਇਜ਼ ਸ਼ਰਾਬ ਦੀ ਤਸਕਰੀ ਰੋਕਣ ਲਈ ਵਟਸਐਪ ਹੈਲਪਲਾਈਨ ਨੰਬਰ 9592430781 ਜਾਰੀ ਕਰਦਿਆਂ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿ਼ਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਸਾਰੇ ਨਾਗਰਿਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ ਅਤੇ ਇਸ ਨੰਬਰ ਤੇ ਪ੍ਰਾਪਤ ਹੋਣ ਵਾਲੀ ਕਿਸੇ ਵੀ ਸੂਚਨਾ ਨੂੰ ਪੂਰੀ ਤਰ੍ਹਾਂ ਗੁਪਤ ਰੱਖਦਿਆਂ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਉਨ੍ਹਾਂ ਕਿਹਾ ਕਿ ਅੰਤਰ ਰਾਜੀ ਹੱਦਾਂ ਰਾਹੀਂ ਹੋਣ ਵਾਲੀ ਨਸ਼ਾ ਤਸਕਰੀ ਨੂੰ ਵੰਡ ਤੋਂ ਪਹਿਲਾਂ ਰੋਕਿਆ ਜਾਣਾ ਜ਼ਰੂਰੀ ਹੈ ਅਤੇ ਇਸ ਲਈ ਪਿੰਡ ਪੱਧਰ ਤੇ ਚੌਕਸੀ ਵਧਾਏ ਜਾਣ ਦੀ ਜ਼ਰੂਰਤ ਹੈ।

Migrant workers return to Punjab - No work at home, we need livelihood

केजरीवाल को हुआ कोरोना ? तबीयत बिगड़ी

Friday, June 5, 2020

ਲਿਫਟ ਲੈਣ ਦੇ ਬਹਾਨੇ ਖੋਹੀ ਬ੍ਰੇਜਾ ਕਾਰ ਪਟਿਆਲਾ ਪੁਲਿਸ ਨੇ ਦੋ ਦਿਨਾਂ 'ਚ ਲੱਭੀ

ਪਟਿਆਲਾ, 5 ਜੂਨ 2020 ( Patiala Tv ) - ਜੂਨ 2 ਨੂੰ ਜਦੋਂ ਮਨਦੀਪ ਸਿੰਘ ਪਟਿਆਲਾ ਕਿਸੇ ਕੰਮ ਲਈ ਜਾ ਰਿਹਾ ਸੀ ਤਾਂ ਟੋਲ ਪਲਾਜਾ ਸਮਾਣਾ ਨੇੜੇ ਅਣਪਛਾਤੇ ਵਿਅਕਤੀ ਨੇ ਉਸ ਤੋਂ ਲਿਫਟ ਮੰਗੀ ਪਰ ਜਦੋਂ ਉਹ ਆਦਰਸ਼ ਕਾਲਜ ਸਮਾਣਾ ਕੋਲ ਪੁੱਜੇ ਤਾਂ ਉਸ ਵਿਅਕਤੀ ਨੇ ਪਿਸ਼ਾਬ ਕਰਨ ਦਾ ਬਹਾਨਾ ਲਗਾਕੇ ਗੱਡੀ ਰੁਕਵਾ ਲਈ, ਮਨਦੀਪ ਸਿੰਘ ਵੱਲੋਂ ਗੱਡੀ ਰੋਕਦਿਆਂ ਹੀ ਲਿਫਟ ਮੰਗਣ ਵਾਲੇ ਨੇ ਪਿਸਟਲ ਨਾਲ ਉਸ ਨੂੰ 5 ਗੋਲੀਆਂ ਮਾਰਕੇ ਗੱਡੀ ਵਿੱਚੋ ਬਾਹਰ ਸੁੱਟ ਦਿੱਤਾ ਅਤੇ ਆਪਗੱਡੀ ਲੈ ਕੇ ਫਰਾਰ ਹੋ ਗਿਆ। 

   ਪਟਿਆਲਾ ਪੁਲਿਸ ਨੇ ਸਮਾਣਾ ਰੋਡ 'ਤੇ ਆਦਰਸ਼ ਕਾਲਜ ਨੇੜੇ ਲਿਫ਼ਟ ਮੰਗਣ ਦੇ ਬਹਾਨੇ ਇੱਕ ਬ੍ਰੇਜਾ ਕਾਰ ਸਵਾਰ ਦੇ ਹਥਿਆਰਬੰਦ ਕਾਰ ਖੋਹਣ ਦੇ ਮਾਮਲੇ ਨੂੰ ਮਹਿਜ ਦੋ ਦਿਨਾਂ 'ਚ ਹੀ ਹੱਲ ਕਰਕੇ ਮੁੱਖ ਦੋਸ਼ੀ ਅਤੇ ਹਰਿਆਣਾ ਦੇ ਕੈਥਲ ਜ਼ਿਲ੍ਹੇ ਦੇ ਪਿੰਡ ਦਾਬਾ ਦੇ ਵਸਨੀਕ ਗੁਰਪ੍ਰੀਤ ਸਿੰਘ ਗੁਰੀ ਨੂੰ  ਗ੍ਰਿਫ਼ਤਾਰ ਕਰ ਲਿਆ, ਗਿਰਫ਼ਤਾਰ ਵਿਅਕਤੀ ਕੋਲੋਂ ਖੋਹੀ ਕਾਰ ਅਤੇ ਦੇਸੀ ਪਿਸਤੌਲ ਅਤੇ ਤਿੰਨ ਜਿੰਦਾ ਕਾਰਤੂਸ ਬਰਾਮਦ ਹੋਏ  ਜਦੋਂ ਕਿ ਵਾਰਦਾਤ 'ਚ ਵਰਤਿਆ ਪਿਸਤੌਲ ਅਜੇ ਬਰਾਮਦ ਕਰਨਾ ਬਾਕੀ ਹੈ। ਇਹ ਖੋਹੀ ਕਾਰ ਅੱਗੇ ਕਿਸੇ ਵੱਡੀ ਵਾਰਦਾਤ 'ਚ ਵਰਤਣ ਦੀ ਯੋਜਨਾ ਅੰਬਾਲਾ ਵਿਖੇ ਇੱਕ ਕਤਲ ਕਰਕੇ ਸੋਨੇ ਦੀ ਪ੍ਰਸਿੱਧ ਡਕੈਤੀ ਕਰਨ ਦੇ ਮਾਮਲੇ 'ਚ ਅੰਬਾਲਾ ਜੇਲ 'ਚ ਬੰਦ ਗੁਰਵਿੰਦਰ ਸਿੰਘ ਗੁਰੀ ਨੇ ਬਣਾਈ ਸੀ, ਜਿਸਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਕੇ ਪੁੱਛਗਿੱਛ ਕੀਤੀ ਜਾਵੇਗੀ।
ਐਸ.ਐਸ.ਪੀ. ਪਟਿਆਲਾ ਨੇ ਕਾਨਫਰੰਸ ਵਿੱਚ  ਦਸਿਆ ਕਿ ਗੰਭੀਰ ਰੂਪ 'ਚ ਜਖ਼ਮੀ ਕਾਰ ਮਾਲਕ ਅਤੇ ਪਿੰਡ ਦੁੱਲੜ ਦਾ ਵਸਨੀਕ ਮਨਦੀਪ ਸਿੰਘ ਰਮਨ ਦੀ ਸਿਹਤਯਾਬ 'ਤੇ ਤਸੱਲੀ ਪ੍ਰਗਟਾਉਂਦਿਆ ਕਿਹਾ  ਕਿ ਕਾਰ ਖੋਹਣ ਲਈ ਅੰਬਾਲਾ ਜੇਲ ਦੇ ਬੰਦੀ ਗੁਰਵਿੰਦਰ ਸਿੰਘ ਗੁਰੀ ਨੇ ਗੁਰਪ੍ਰੀਤ ਸਿੰਘ ਗੁਰੀ ਨੂੰ ਹੈਪੀ ਸਿੰਘ ਪੁੱਤਰ ਬਾਬੂ ਸਿੰਘ ਰਾਹੀ ਹਥਿਆਰ ਦੇਸੀ ਪਿਸਤੌਲ ਮੁਹੱਈਆ ਕਰਵਾਇਆ ਸੀ, ਜਿਸਦੀ ਪਛਾਣ ਕਰ ਲਈ ਗਈ ਹੈ ਉਸਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਕਰਦਾ ਗੁਰਪ੍ਰੀਤ ਸਿੰਘ ਗੁਰੀ ਜੁਰਮ ਦੀ ਦੁਨੀਆਂ 'ਚ ਨਵਾਂ ਹੀ ਆਇਆ ਸੀ, ਜਿਸਨੂੰ ਬੀਤੇ ਦਿਨ ਪਿੰਡ ਅਸਮਾਨਪੁਰ ਚੌਂਕ ਵਿਖੇ ਬਿਨ੍ਹਾਂ ਨੰਬਰ ਪਲੇਟਾਂ ਤੋ ਬ੍ਰੇਜਾ ਕਾਰ ਵਿੱਚ ਸਵਾਰ ਹੋ ਕੇ ਆਉਂਦੇ ਹੋਏ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ।
ਐਸ ਐਸ ਪੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਨੂੰ ਹੱਲ ਕਰਨ ਲਈ ਐਸ.ਪੀ. ਜਾਂਚ ਹਰਮੀਤ ਸਿੰਘ ਹੁੰਦਲ, ਐਸ.ਪੀ. ਟ੍ਰੈਫਿਕ ਪਲਵਿੰਦਰ ਸਿੰਘ ਡੀ.ਐਸ.ਪੀ. ਸਮਾਣਾਂ ਜਸਵੰਤ ਸਿੰਘ, ਐਸ.ਐਚ.ਓ. ਥਾਣਾ ਸਦਰ ਸਮਾਣਾ ਇੰਸਪੈਕਟਰ ਰਣਬੀਰ ਸਿੰਘ, ਇੰਚਾਰਜ ਸੀ.ਆਈ.ਏ. ਪਟਿਆਲਾ ਇੰਸਪੈਕਟਰ ਸ਼ਮਿੰਦਰ ਸਿੰਘ ਅਤੇ ਇੰਚਾਰਜ ਸੀ.ਆਈ.ਏ. ਸਮਾਣਾ ਐਸ.ਆਈ ਕਰਨੈਲ ਸਿੰਘ 'ਤੇ ਅਧਾਰਤ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਸਨ। ਇਨ੍ਹਾਂ ਟੀਮਾਂ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਤਫ਼ਤੀਸ਼ ਕਰਕੇ ਇਸ ਮਾਮਲੇ ਨੂੰ ਹੱਲ ਕੀਤਾ ਹੈ।

अमृतसर कटरा एक्सप्रेस-वे विवाद || विरोधियों के मुहं हुए बंद ||

Thursday, June 4, 2020

स्कूल में बच्चों को पढ़ाई कराने का मामला - FIR दर्ज

फिल्मी स्टाइल में लूट की वारदात | LOOT |

ਕਰੋਨਾ ਖਿਲਾਫ ਜੰਗ ਵਿਚ ਯੋਗਦਾਨ ਪਾਉਣ ਵਾਲੇ ਲੇਖਕ ਨਿੰਦਰ ਘੁਗਿਆਣਵੀ ਨੂੰ ਸਨਮਾਨਿਆ

ਫਰੀਦਕੋਟ 4 ਜੂਨ,2020 ( Patiala Tv )  ਇਸ ਜਿਲੇ ਦੇ ਜੰਮਪਲ ਅਤੇ ਪ੍ਰਸਿਧ ਲੇਖਕ ਤੇ ਪੰਜਾਬ ਆਰਟ ਕੌਂਸਲ ਚੰਡੀਗੜ੍ਹ  ਵਿਖੇ ਬਤੌਰ ਮੀਡੀਆ  ਅਧਿਕਾਰੀ ਸੇਵਾਵਾਂ ਨਿਭਾ ਰਹੇ ਸ਼੍ਰੀ ਨਿੰਦਰ  ਘੁਗਿਆਣਵੀ ਦਾ ਮਿਸ਼ਨ ਫਤਹਿ ਤਹਿਤ ਕਰੋਨਾ ਖਿਲਾਫ ਜੰਗ ਵਿਚ ਮਹੱਤਵਪੂਰਨ ਯੋਗਦਾਨ ਪਾਉਣ ਲਈ ਜਿਲਾ ਪੁਲਿਸ ਮੁਖੀ  ਸ ਮਨਜੀਤ ਸਿੰਘ ਢੇਸੀ ਨੇ ਜਿਲਾ ਪੁਲਿਸ ਫਰੀਦਕੋਟ ਵਲੋਂ  ਪ੍ਰਮਾਣ ਪੱਤਰ ਭੇਟ ਕਰ ਕੇ ਸਨਮਾਨ ਕੀਤਾ। ਸ ਢੇਸੀ ਨੇ ਆਖਿਆ ਕਿ ਨਿੰਦਰ ਘੁਗਿਆਣਵੀ ਨੇ  ਨੇ ਕੋਵਿਡ19 ਦੇ ਸੰਕਟ ਸਮੇਂ ਜਿਲਾ ਪੁਲਿਸ ਫਰੀਦਕੋਟ ਅਤੇ ਸਿਵਲ ਪ੍ਰਸ਼ਾਸਨ ਦਾ ਪੂਰਾ ਪੂਰਾ ਸਾਥ ਦਿੱਤਾ ਤੇ ਦੇ ਰਹੇ ਹਨ।

 ਸ੍ਰੀ ਨਿੰਦਰ ਘੁਗਿਆਣਵੀ ਨੇ ਪੰਜਾਬ ਸਰਕਾਰ ਦਾ ਪੰਜਾਬ ਆਰਟਸ ਕੌਂਸਲ ਚੰਡੀਗੜ੍ਹ ਵਲੋਂ ਸਾਹਿਤਕ ਕਿਤਾਬਾਂ ਲਿਆ ਕੇ ਇਕਾਂਤਵਾਸ ਕੇਂਦਰਾਂ ਵਿਚ ਲੋਕਾਂ ਨੂੰ ਮੁੱਫਤ ਮੁਹੱਈਆ ਕਰਵਾਈਆਂ। ਇਸ ਤੋਂ ਇਲਾਵਾ ਜਰੂਰੀ ਮੀਟਿੰਗਾਂ ਆਦਿ ਵਿਚ ਵੀ ਸ਼ਾਮਲ ਹੋ ਕੇ ਤੇ ਆਪਣੇ ਵਿਚਾਰ ਦੇ ਕੇ ਆਪ ਨੇ ਆਪਣੀ ਅਹਿਮ ਭੂਮਿਕਾ ਨਿਭਾਈ ਹੈ।ਉਨਾ ਕਿਹਾ ਕਿ ਮੈਂ ਇਨਾਂ ਦੇ ਕਾਰਜਾਂ ਦੀ ਸ਼ਲਾਘਾ ਕਰਦਾ ਹੋਇਆ ਮਾਣ ਮਹਿਸੂਸ ਕਰ ਰਿਹਾਂ ਹਾਂ।
ਵਰਨਣਯੋਗ ਹੈ ਕਿ ਲਗਪਗ 50 ਕਿਤਾਬਾਂ ਲਿਖਕੇ ਦੁਨੀਆਂ ਭਰ ਵਿਚ ਨਾਮਣਾ ਖੱਟਣ ਵਾਲੇ ਘੁਗਿਆਣਵੀ ਫਰੀਦਕੋਟ ਦੇ ਪਿੰਡ ਘੁਗਿਆਣਾ ਦੇ ਜੰਮਪਲ ਹਨ ਤੇ ਉਨ੍ਹਾਂ ਦੀਆਂ ਕਈ ਕਿਤਾਬਾਂ ਉਤੇ 12 ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੇ ਐਮ ਫਿਲ ਤੇ ਪੀ ਐਚ ਡੀ ਦੀ ਖੋਜ ਕੀਤੀ ਹੈ ਤੇ ਇਨਾ ਦੀਆਂ ਕਈ ਕਿਤਾਬਾਂ  ਵੱਖ  ਵੱਖ ਭਾਰਤੀ ਭਾਸ਼ਾਵਾਂ ਵਿਚ ਛਪੀਆਂ ਹਨ।  

ਮੁੱਖ ਮੰਤਰੀ ਵੱਲੋਂ ਕੋਵਿਡ ਖ਼ਿਲਾਫ਼ ਸ਼ੁਰੂ ਕੀਤੇ 'ਮਿਸ਼ਨ ਫਤਹਿ' ਨੂੰ ਜ਼ਮੀਨੀ ਪੱਧਰ ਉਤੇ ਲੈ ਜਾਣ ਲਈ ਲੋਕ ਸਹਿਯੋਗ ਦੇਣ- ਕੁਸ਼ਲਦੀਪ ਢਿੱਲੋਂ ( ਵਿਧਾਇਕ )

ਫ਼ਰੀਦਕੋਟ 4 ਜੂਨ 2020 ( Patiala TV )
  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19  ਖ਼ਿਲਾਫ਼ ਜੰਗ ਨੂੰ ਸੂਬੇ ਭਰ ਵਿੱਚ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ “ਮਿਸ਼ਨ ਫਤਹਿ” ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਪ੍ਰਗਟਾਵਾ ਕਰਦਿਆਂ ਵਿਧਾਇਕ ਫ਼ਰੀਦਕੋਟ ਸ. ਕੁਸ਼ਲਦੀਪ ਸਿੰਘ ਢਿੱਲੋਂ ਵੱਲੋਂ ਜ਼ਿਲ•ਾ ਵਾਸੀਆਂ ਤੋਂ ਸਹਿਯੋਗ ਦੀ ਮੰਗ ਕੀਤੀ ਗਈ ਤਾਂ ਕਿ ਇਸ ਮਹਾਮਾਰੀ ਬਾਰੇ ਲੋਕਾਂ ਵਿੱਚ ਵਿਆਪਕ ਪੱਧਰ ਉਤੇ ਜਾਗਰੂਕਤਾ ਫੈਲਾਈ ਜਾ ਸਕੇ ਅਤੇ ਇਸ ਦੇ ਫੈਲਾਅ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ । ਉਨ•ਾਂ ਕਿਹਾ ਕਿ ਇਹ ਜਾਗਰੂਕਤਾ ਮੁਹਿੰਮ 30 ਜੂਨ ਤੱਕ ਚੱਲੇਗੀ।
      ਉਨ•ਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਵਿੱਢੀ ਗਈ ਮੁਹਿੰਮ 'ਮਿਸ਼ਨ ਫਤਹਿ' ਨੂੰ ਕੋਵਿਡ ਖ਼ਿਲਾਫ਼ ਜੰਗ ਦੇ ਮੋਹਰੀ ਜੰਗਜੂਆਂ ਤੋਂ ਅੱਗੇ ਲੈ ਕੇ ਜਾਏਗੀ ਅਤੇ ਪੰਜਾਬ ਦੇ ਲੋਕਾਂ ਨੂੰ ਆਪਣੇ ਕਲਾਵੇ ਵਿੱਚ ਲੈਂਦਿਆਂ ਇਸ ਲੜਾਈ ਨੂੰ ਲੋਕਾਂ ਦੀ, ਲੋਕਾਂ ਵੱਲੋਂ ਅਤੇ ਲੋਕਾਂ ਲਈ ਲੜਾਈ ਬਣਾਏਗੀ।
      'ਮਿਸ਼ਨ ਫਤਹਿ' ਨੂੰ ਅਨੁਸ਼ਾਸਨ, ਸਹਿਯੋਗ ਤੇ ਹਮਦਰਦੀ ਰਾਹੀਂ ਨੋਵਲ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਦੇ ਲੋਕਾਂ ਦੀ ਪ੍ਰਤੀਬੱਧਤਾ ਦਾ ਪ੍ਰਤੀਕ ਦੱਸਦਿਆਂ ਉਨਾਂ ਸਾਰੇ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਉਤੇ ਜ਼ੋਰ ਦਿੱਤਾ। ਉਨਾਂ ਕਿਹਾ ਕਿ ਲੌਕਡਾਊਨ ਰੋਕਾਂ ਦੀ ਪਾਲਣਾ ਰਾਹੀਂ ਲੋਕ ਜ਼ਿਲ•ਾ ਪ੍ਰਸ਼ਾਸ਼ਨ, ਪੰਜਾਬ ਸਰਕਾਰ ਨੂੰ ਸਹਿਯੋਗ ਦੇਣ ਅਤੇ ਗਰੀਬਾਂ ਪ੍ਰਤੀ ਹਮਦਰਦੀ ਦਿਖਾਉਣ  ।  
      ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਮੁਹਿੰਮ ਦੇ ਹਿੱਸੇ ਵਜੋਂ ਲੜੀਵਾਰ ਗਤੀਵਿਧੀਆਂ ਵਿੱਢੀਆਂ ਗਈਆਂ ਹਨ ਜੋ ਵੱਖ-ਵੱਖ ਐਨ.ਜੀ.ਓਜ਼, ਦਾਨੀ ਸੰਸਥਾਵਾਂ ਅਤੇ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਚਲਾਈਆਂ ਜਾਣਗੀਆਂ ਜਿਨਾਂ ਨੂੰ ਆਪਣੇ ਇਲਾਕਿਆਂ ਵਿਚ ਇਸੇ ਤਰਾਂ ਦੀਆਂ ਮੁਹਿੰਮਾਂ ਚਲਾਉਣ ਲਈ ਉਤਸ਼ਾਹਤ ਕੀਤਾ ਜਾਵੇਗਾ।
    ਵਿਧਾਇਕ ਸ. ਢਿੱਲੋਂ ਨੇ ਕਿਹਾ ਕਿ ਮੁਹਿੰਮ ਨੂੰ ਪ੍ਰਭਾਵਸ਼ਾਲੀ ਅਤੇ ਨਤੀਜਾ ਮੁਖੀ ਢੰਗ ਨਾਲ ਲਾਗੂ ਕਰਨ ਲਈ ਲੋਕ ਮਾਸਕ ਪਾਉਣ, ਹੱਥ ਧੋਣ, ਸਮਾਜਕ ਦੂਰੀ ਬਣਾ ਕੇ ਰੱਖਣ, ਬਜ਼ੁਰਗਾਂ ਦੀ ਦੇਖਭਾਲ, ਇਲਾਕੇ ਵਿਚ ਬਾਹਰੀ ਲੋਕਾਂ ਦੇ ਦਾਖ਼ਲੇ ਪ੍ਰਤੀ ਜਾਗਰੂਕ ਰਹਿਣ, ਵਾਇਰਸ ਦੀ ਲਾਗ ਤੋਂ ਪ੍ਰਭਾਵਿਤ ਮਰੀਜ਼ਾਂ ਦਾ ਪਤਾ ਲਗਾਉਣ ਅਤੇ ਉਨਾਂ ਤੋਂ ਸੁਰੱਖਿਅਤ ਦੂਰੀ ਬਣਾ ਕੇ ਰੱਖਣ ਲਈ ਕੋਵਾ ਐਪ ਦੀ ਵਰਤੋਂ ਬਾਰੇ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਗਤੀਵਿਧੀਆਂ ਦਾ ਇਕ ਵਿਆਪਕ ਰੋਡ-ਮੈਪ ਤਿਆਰ ਕੀਤਾ  ਹੈ ।

Wednesday, June 3, 2020

ਮਿਸ਼ਨ ਫ਼ਤਿਹ: ਕੋਰੋਨਾ ਤੋਂ ਬਚਾਅ ਲਈ ਵਿਸ਼ੇਸ਼ ਮਸ਼ੀਨ ਜ਼ਰੀਏ ਸੈਨੇਟਾਈਜ਼ੇਸ਼ਨ ਮੁਹਿੰਮ ਜ਼ੋਰਾਂ 'ਤੇ

ਵਿਧਾਇਕ ਕੁਲਜੀਤ ਸਿੰਘ ਨਾਗਰਾ ਦੇ ਯਤਨਾਂ ਸਦਕਾ ਨਗਰ ਕੌਂਸਲ ਸਰਹਿੰਦ ਵੱਲੋਂ ਆਧੁਨਿਕ ਸੈਨੇਟਾਈਜ਼ੇਸ਼ਨ ਮਸ਼ੀਨ ਨਾਲ ਕੀਤਾ ਜਾ ਰਿਹਾ ਹੈ
ਡਿਸਇਨਫੈਕਟਰ ਦਾ ਛਿੜਕਾਅ
ਕੋਰੋਨਾ ਤੋਂ ਬਚਾਅ ਸਬੰਧੀ ਸਾਵਧਾਨੀਆਂ ਵਰਤਣ ਦੀ ਅਪੀਲ
ਫ਼ਤਹਿਗੜ੍ਹ ਸਾਹਿਬ, 02 ਜੂਨ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਨੂੰ ਮਾਤ ਦੇਣ ਲਈ ਸ਼ੁਰੂ ਕੀਤੇ 'ਮਿਸ਼ਨ ਫ਼ਤਿਹ: ਪੰਜਾਬ ਫਾਈਟਸ ਕੋਰੋਨਾ' ਤਹਿਤ ਹਲਕਾ ਫ਼ਤਹਿਗੜ੍ਹ ਸਾਹਿਬ ਵਿੱਖ ਵੱਖ-ਵੱਖ ਥਾਈਂ ਡਿਸਇਨਫੈਕਟਰ ਦਾ ਛਿੜਕਾਅ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਸਬੰਧੀ ਸਾਵਧਾਨੀਆਂ ਦੀ ਪਾਲਣਾ ਪ੍ਰਤੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਦਿਨ ਰਾਤ ਇੱਕ ਕਰ ਕੇ ਕੋਰੋਨਾ ਖ਼ਿਲਾਫ਼ ਜੰਗ ਲੜ ਰਹੀ ਹੈ। ਇਸੇ ਤਹਿਤ ਹੀ ਟਰੱਕ ਵਿੱਚ ਫਿੱਟ ਵਿਸ਼ੇਸ਼ ਸੈਨੇਟਾਈਜ਼ੇਸ਼ਨ ਮਸ਼ੀਨ ਨਗਰ ਕੌਂਸਲ ਸਰਹਿੰਦ ਨੂੰ ਦਿੱਤੀ ਗਈ ਹੈ, ਜਿਸ ਦੀ ਵਰਤੋਂ ਨਾਲ ਵੱਧ ਤੋਂ ਵੱਧ ਇਲਾਕੇ ਵਿੱਚ ਘੱਟ ਸਮੇਂ ਵਿੱਚ ਡਿਸਇਨਫੈਕਟਰ ਦਾ ਛਿੜਕਾਅ ਕੀਤਾ ਜਾ ਰਿਹਾ ਹੈ।
ਸ. ਨਾਗਰਾ ਨੇ ਕਿਹਾ ਕਿ  ਮਿਸ਼ਨ ਫ਼ਤਿਹ ਤਹਿਤ ਕੋਰੋਨਾ ਤੋਂ ਬਚਾਅ ਲਈ ਸਾਫ਼ ਸਫ਼ਾਈ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਪੂਰੀ ਮਿਹਨਤ ਨਾਲ ਕੋਰੋਨਾ ਤੋਂ ਬਚਾਅ ਸਬੰਧੀ ਕਾਰਜ ਕਰ ਰਹੀ ਹੈ ਪਰ ਕਿਸੇ ਵੀ ਮੁਹਿੰਮ ਦੀ ਕਾਮਯਾਬੀ ਲਈ ਲੋਕਾਂ ਦਾ ਸਹਿਯੋਗ ਲਾਜ਼ਮੀ ਹੈ। ਇਸ ਲਈ ਲੋਕ ਕੋਰੋਨਾ ਤੋਂ ਬਚਾਅ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਂਦਿਆਂ ਮਿਸ਼ਨ ਫ਼ਤਿਹ ਵਿੱਚ ਪੰਜਾਬ ਸਰਕਾਰ ਨੂੰ ਸਹਿਯੋਗ ਦੇਣ।

Monday, June 1, 2020

डा ओबराए ने जून में तीन लाख गरीबों के पेट भरने का बीड़ा उठाया

ਘਰ ਇਕਾਂਤਵਾਸ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਜੁਰਮਾਨਾ ਕਰਕੇ ਤੁਰੰਤ ਐਫ.ਆਈ.ਆਰ ਦਰਜ ਕਰਨ ਦੇ ਆਦੇਸ਼

ਘਰ ਇਕਾਂਤਵਾਸ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਜੁਰਮਾਨਾ ਕਰਕੇ ਤੁਰੰਤ ਐਫ.ਆਈ.ਆਰ ਦਰਜ ਕਰਨ ਦੇ ਆਦੇਸ਼
* ਘਰ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਇੱਕ ਬੇਹੱਦ ਗੰਭੀਰ ਮਸਲਾ: ਡਿਪਟੀ ਕਮਿਸ਼ਨਰ

ਸੰਗਰੂਰ, 1 ਜੂਨ: ( Patiala Tv )
ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਅੱਜ ਜ਼ਿਲ੍ਹਾ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਘਰ ਇਕਾਂਤਵਾਸ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ।   ਉਨ੍ਹਾਂ ਕਿਹਾ ਕਿ ਘਰ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਇੱਕ ਬੇਹੱਦ ਗੰਭੀਰ ਮਸਲਾ ਹੈ ਅਤੇ ਇਸ ਨਿਯਮ ਨੂੰ ਤੋੜਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਣਾ ਜ਼ਰੂਰੀ ਹੈ।

ਸ੍ਰੀ ਥੋਰੀ ਨੇ ਹਦਾਇਤ ਕੀਤੀ ਕਿ ਘਰ ਇਕਾਂਤਵਾਸ ਦੀ ਉਲੰਘਣਾ ਕਰਨ ਵਾਲੇ ਨੂੰ 2000 ਰੁਪਏ ਜੁਰਮਾਨਾ ਕਰਨ ਦੇ ਨਾਲ-ਨਾਲ ਉਸ ਵਿਰੁੱਧ ਤੁਰੰਤ ਐਫ.ਆਈ.ਆਰ ਦਰਜ ਕੀਤੀ ਜਾਵੇ। ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨਾਲ ਅੱਜ ਸ਼ਾਮ ਵੀਡੀਓ ਕਾਨਫਰੰਸ ਰਾਹੀਂ ਮਿਲੀਆਂ ਹਦਾਇਤਾਂ ਦੀ ਰੌਸ਼ਨੀ ਵਿੱਚ ਸ਼੍ਰੀ ਥੋਰੀ ਨੇ ਕਿਹਾ ਕਿ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਇਹ ਜ਼ਰੂਰੀ ਹੈ ਕਿ ਹਰ ਵਿਅਕਤੀ ਜਨਤਕ ਥਾਵਾਂ 'ਤੇ ਜਾਣ ਸਮੇਂ ਮਾਸਕ ਪਹਿਨੇ ਅਤੇ ਉਚਿਤ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਕਰੇ।
ਜ਼ਿਲ੍ਹਾ ਪੁਲਿਸ ਮੁਖੀ ਡਾ ਸੰਦੀਪ ਗਰਗ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ, ਸਹਾਇਕ ਕਮਿਸ਼ਨਰ ਅੰਕੁਰ ਮਹਿੰਦਰੂ, ਸਿਵਲ ਸਰਜਨ ਡਾ ਰਾਜ ਕੁਮਾਰ, ਸਹਾਇਕ ਕਮਿਸ਼ਨਰ ਅੰਡਰ ਟ੍ਰੇਨਿੰਗ ਦੇਵਦਰਸ਼ਦੀਪ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਉਪਾਸਨਾ ਅਤੇ ਡਾ. ਸਨਵੀਰ ਸਮੇਤ ਵੀਡੀਓ ਕਾਨਫਰੰਸ ਵਿੱਚ ਸ਼ਾਮਲ ਹੁੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕਰੋਨਾ ਵਾਇਰਸ ਨੂੰ ਫ਼ੈਲਣ ਤੋਂ ਰੋਕਣ ਲਈ ਸਰਕਾਰ ਵੱਲੋਂ ਜਾਰੀ ਸਲਾਹਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਾਇਬ ਤਹਿਸੀਲਦਾਰ,  ਬੀ.ਡੀ.ਪੀ.ਓ.,  ਏ.ਐੱਸ.ਆਈ. ਤੇ ਇਸ ਅਹੁਦੇ ਤੋਂ ਉੱਪਰਲੇ ਸਮੂਹ ਅਧਿਕਾਰੀ, ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੋਂ ਐਪੀਡੈਮਿਕ ਡਿਜ਼ੀਜ ਐਕਟ 1897 ਦੇ ਨਿਯਮਾਂ ਤਹਿਤ ਜੁਰਮਾਨਾ ਵਸੂਲ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਜਨਤਕ ਥਾਂ ਤੇ ਮਾਸਕ ਨਹੀਂ ਪਹਿਨਦਾ ਤਾਂ ਉਸ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ ਤੇ ਜਨਤਕ ਥਾਂ 'ਤੇ ਥੁੱਕਣ ਵਾਲੇ ਨੂੰ ਵੀ 500 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ।
ਇਸ ਮੌਕੇ ਐਸ ਐਸ ਪੀ ਨੇ ਦੱਸਿਆ ਕਿ ਪੁਲਿਸ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਸਰਕਾਰ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ।

ਬੀਜ ਘੋਟਾਲਾ : ਬੀਜ ਐਕਟ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪਰਚੇ ਦਰਜ਼

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਕਿਸਾਨਾਂ ਨੂੰ ਮਿਆਰੀ ਬੀਜਾਂ ਦੀ ਉਪਲੱਬਧਤਾ ਲਈ ਹਮੇਸ਼ਾ ਤੱਤਪਰ: ਡਾਇਰੈਕਟਰ ਖੇਤੀਬਾੜੀ
ਕੋਵਿਡ-19 ਦੌਰਾਨ ਬੀਜ ਐਕਟ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਰਵਾਏ ਪਰਚੇ ਦਰਜ਼
ਅੰਮ੍ਰਿਤਸਰ 31 ਮਈ (Patiala Tv  )--
ਡਾਇਰੈਕਟਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ, ਡਾ. ਸੁਤੰਤਰ ਕੁਮਾਰ ਐਰੀ ਨੇ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਦੱਸਿਆ ਕਿ ਖੇਤੀਬਾੜੀ ਵਿਭਾਗ ਸ਼ੁਰੂ ਤੋ ਹੀ ਕਿਸਾਨਾਂ ਨੂੰ ਫਸਲਾਂ ਦੀਆ ਮਨਜੂਰਸ਼ੁਦਾ ਕਿਸਮਾਂ ਦੇ ਮਿਆਰੀ ਦੇ ਬੀਜ ਅਤੇ ਹੋਰ ਖੇਤੀ ਇੰਨਪੁਟਸ ਖਾਦ,ਕੀੜੇਮਾਰ ਦਵਾਈਆਂ ਆਦਿ ਦੀ ਸਪਲਾਈ ਲਈ ਵਚਨਬੱਧ ਰਹਿੰਦਾ ਹੈ।  ਉਨਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋ ਮਿਆਰੀ ਖੇਤੀ ਇੰਨਪੁਟਸ ਦੀ ਸਪਲਾਈ ਯਕੀਨੀ ਬਣਾਉਣ ਸਮੇ ਸਮੇ ਤੇ ਚੈਕਿੰਗ ਕੀਤੀਆਂ ਜਾਂਦੀਆ ਹਨ ਜਿਸ ਦੇ ਲਈ ਬਲਾਕ  ਖੇਤੀਬਾੜੀ ਅਫਸਰ ਅਤੇ ਸਟਾਫ ਪੂਰੀ ਨਜਰ ਰੱਖਦਾ ਹੈ।ਇਸ ਤੋ ਇਲਾਵਾ ਹਰੇਕ ਜਿਲੇ ਵਿੱਚ ਖਾਸ ਉਡਣ ਦਸਤੇ ਵੀ ਬਣਾਏ ਜਾਂਦੇ ਹਨ ਜਿਹੜੇ ਜਗਾ-ਜਗਾਂ ਤੇ ਚੈਕਿੰਗ ਕਰਦੇ ਹਨ ਅਤੇ ਮਿਆਰੀ ਇੰਨਪੁਟਸ ਦੀ ਸਪਲਾਈ ਯਕੀਨੀ ਬਣਾਉਦੇ ਹਨ। ਉਨਾਂ ਦੱਸਿਆ ਕਿ ਕੋਵਿੰਡ-19 ਕਰਕੇ ਅਕਸਰ ਬਜਾਰ ਬੰਦ ਰਹਿਣ ਦੇ ਬਾਵਜੂਦ ਵੀ ਖੇਤੀਬਾੜੀ ਵਿਭਾਗ ਦੇ ਉਡਣ ਦਸਤਿਆਂ ਵੱਲੋ ਵੱਧ ਤੋ ਵੱਧ ਚੈਕਿੰਗ ਕੀਤੀਆਂ  ਗਈਆ ਜਿਸ ਦੌਰਾਨ ਜਿਹੜੇ ਕੁਝ ਡੀਲਰ ਬੀਜ ਐਕਟ 1966,ਬੀਜ (ਕੰਟਰੋਲ) ਹੁਕਮ 1983  ਦੀਆਂ ਹਦਾਇਤਾਂ ਤੋ ਉਲਟ ਵਿਕਰੀ ਕਰਦੇ ਪਾਏ ਗਏ, ਉਹਨਾਂ ਵਿਰੁੱਧ ਪਰਚੇ ਦਰਜ ਕਰਵਾਏ ਅਤੇ ਸਬੰਧਤ ਡੀਲਰਾਂ ਖਿਲਾਫ ਬੀਜ ਐਕਟ 1966, ਬੀਜ (ਕੰਟਰੋਲ) ਹੁਕਮ 1983 ਅਧੀਨ ਯੋਗ ਕਾਰਵਾਈ ਕੀਤੀ ਜਾ ਰਹੀ ਹੈ।ਇਸ ਤੋ ਇਲਾਵਾ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੋਵਿੰਡ-19 ਦੌਰਾਨ ਲਾਕਡਾਊਨ/ਕਰਫਿਊ ਦਾ ਨਜਾਇਜ ਫਾਇਦਾ ਉਠਾਉਦੇ ਹੋਏੇ ਕੁਝ ਬੀਜ ਵਿਕਰੇਤਾਵਾ ਵੱਲੋ ਕਿਸਾਨਾਂ ਨੂੰ ਅਣਅਧਿਕਾਰਤ  ਕਿਸਮਾਂ ਦੀ ਵਿਕਰੀ ਕੀਤੀ ਗਈ ਹੈ ।ਉਹਨਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਬੀਜੀ ਹੋਈ ਫਸਲ ਤੇ ਨਿਗਰਾਨੀ ਜਰੂਰ ਰੱਖਣ ।ਜੇਕਰ ਕਿਸੇ ਕਿਸਾਨ ਨੂੰ ਇਸ ਸਬੰਧੀ ਕੋਈ ਸ਼ਿਕਾਇਤ ਹੋਵੇ ਤਾਂ ਉਹ ਇੱਕ ਐਫੀਡੇਵਿੰਟ ਅਤੇ ਡੀਲਰ ਵੱਲੋ ਭੇਜਿਆ ਬਿੱਲ, ਦਸਤੀ ਸਾਡੇ ਬਲਾਕ ਖੇਤੀਬਾੜੀ ਅਫਸਰ ਦੇ ਦਫਤਰ ਪਹੁਚਾਉਣ ਦੀ ਖੇਚਲ ਕਰਨ ਅਤੇ ਰਸੀਦ ਜਰੂਰ ਪ੍ਰਾਪਤ ਕਰ ਲੈਣ।ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਇਹ ਯਕੀਨ ਦਿਵਾਉਦਾ ਹੈ ਕਿ ਸਬੰਧਤ ਡੀਲਰਾਂ ਖਿਲਾਫ ਬੀਜ ਐਕਟ 1966, ਬੀਜ (ਕੰਟਰੋਲ) ਹੁਕਮ 1983 ਅਧੀਨ ਸਖਤ ਤੋ ਸਖਤ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਮੌਕੇ ਗੁਰਦਿਆਲ ਸਿੰਘ ਬੱਲ, ਮੁੱਖ ਖੇਤੀਬਾੜੀ ਅਫਸਰ,ਅੰਮ੍ਰਿਤਸਰ,ਕੁਲਜੀਤ ਸਿੰਘ ਸੈਣੀ, ਮੁੱਖ ਖੇਤੀਬਾੜੀ ਅਫਸਰ,ਤਰਨ ਤਾਰਨ,ਮਸਤਿੰਦਰ ਸਿੰਘ ਵਿਸ਼ਾ ਵਸਤੂ ਮਾਹਿਰ (ਫਾਰਮ ਮੈਨਜਮੈਟ),ਸੁਖਚੈਨ ਸਿੰਘ ਗੰਡੀਵਿੰਡ,ਡਾ.ਪਰਜੀਤ ਸਿੰਘ ਔਲਖ,ਸੁਖਮਿੰਦਰ ਸਿੰਘ (ਸਾਰੇ ਖੇਤੀਬਾੜੀ ਵਿਕਾਸ ਅਫਸਰ) ਵੀ ਮੌਜੂਦ ਸਨ।
ਕੈਪਸ਼ਨ: ਡਾਇਰੈਕਟਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ, ਡਾ. ਸੁਤੰਤਰ ਕੁਮਾਰ ਐਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

ਬਠਿੰਡਾ ਵਿਚ ਕਰੋਨਾ ਦੇ ਦੋ ਹੋਰ ਮਾਮਲੇ ਸਾਹਮਣੇ ਆਏ

ਦਿੱਲੀ ਤੋਂ ਪਰਤੇ ਸਨ ਅਤੇ ਗ੍ਰਹਿ ਇਕਾਂਤਵਾਸ ਵਿਚ ਸਨ ਦੋਨੋਂ
ਜ਼ਿਲੇ ਵਿਚ ਐਕਟਿਵ ਕੇਸਾਂ ਦੀ ਗਿਣਤੀ 7 ਹੋਈ
170 ਨੈਗੇਟਿਵ ਰਿਪੋਰਟਾਂ ਵੀ ਪ੍ਰਾਪਤ

ਬਠਿੰਡਾ, 1 ਜੂਨ ( patiala Tv )
    ਬਠਿੰਡਾ ਜ਼ਿਲੇ ਅੱਜ ਦੋ ਹੋਰ ਕਰੋਨਾ ਕੇਸ ਸਾਹਮਣੇ ਆਏ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ ਨੇ ਦਿੱਤੀ ਹੈ। ਉਨਾਂ ਨੇ ਦੱਸਿਆ ਕਿ ਅੱਜ ਸਾਹਮਣੇ ਆਏ ਦੋਨੋਂ ਮਾਮਲਿਆਂ ਵਿਚ ਸਬੰਧਤ ਵਿਅਕਤੀ ਪਿੱਛਲੇ ਦਿਨੀਂ ਦਿੱਲੀ ਤੋਂ ਪਰਤੇ ਸਨ। ਉਨਾਂ ਨੇ ਦੱਸਿਆ ਕਿ ਇਹ ਲੋਕ ਜ਼ਿਲੇ ਵਿਚ ਪਰਤਨ ਦੇ ਸਮੇਂ ਤੋਂ ਲੈ ਕੇ ਆਪਣੇ ਘਰ ਵਿਚ ਹੀ ਇਕਾਂਤਵਾਸ ਵਿਚ ਸਨ। ਉਨਾਂ ਨੇ ਦੱਸਿਆ ਕਿ ਇਹ ਦੋਨੋਂ ਪੁਰਸ਼ ਹਨ ਅਤੇ ਹੁਣ ਜ਼ਿਲੇ ਵਿਚ ਐਕਟਿਵ ਕੇਸਾਂ ਦੀ ਗਿਣਤੀ 7 ਹੋ ਗਈ ਹੈ। 
    ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ 170 ਹੋਰ ਨੈਗੇਟਿਵ ਰਿਪੋਰਟਾਂ ਵੀ ਪ੍ਰਾਪਤ ਹੋਈਆਂ ਹਨ। ਉਨਾਂ ਨੇ ਦੱਸਿਆ ਕਿ ਹੁਣ ਬੀਤੇ ਕੱਲ ਭੇਜੇ 19 ਸੈਂਪਲਾਂ ਦੀ ਰਿਪੋਰਟ ਹੀ ਬਕਾਇਆ ਰਹਿ ਗਈ ਹੈ। 

    ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਰੀਆਂ ਸਾਵਧਾਨੀਆਂ ਦਾ ਪਾਲਣ ਕਰਨ। ਉਨਾਂ ਨੇ ਤਾੜਨਾ ਕੀਤੀ ਕਿ ਜਿੰਨਾਂ ਲੋਕਾਂ ਨੂੰ ਦੂਜੇ ਪ੍ਰਦੇਸ਼ਾਂ ਜਾਂ ਵਿਦੇਸ਼ ਤੋਂ ਆਉਣ ਬਾਅਦ ਇਕਾਂਤਵਾਸ ਕੀਤਾ ਹੈ ਉਹ ਇਸਦਾ ਸਖ਼ਤੀ ਨਾਲ ਪਾਲਣ ਕਰਨ। ਉਨਾਂ ਨੇ ਕਿਹਾ ਕਿ ਜੇਕਰ ਕਿਸੇ ਨੇ ਇਕਾਂਤਵਾਸ ਤੋੜਿਆ ਤਾਂ ਅਜਿਹੇ ਲੋਕਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। 
    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੰਮਕਾਜ ਦੇ ਸਥਾਨਾਂ, ਬਜਾਰਾਂ ਜਾਂ ਸਫਰ ਦੌਰਾਨ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕੀਤਾ ਜਾਵੇ ਅਤੇ ਹਮੇਸਾਂ ਮਾਸਕ ਪਹਿਣ ਕੇ ਰੱਖਿਆ ਜਾਵੇ ਅਤੇ ਸਮਾਜਿਕ ਦੂਰੀ ਲਾਜ਼ਮੀ ਤੌਰ ਤੇ ਬਣਾ ਕੇ ਰੱਖੀ ਜਾਵੇ। 


ਕਰੋਨਾ ਦੇ 5 ਕੇਸ ਹੋਰ ਆਏ ਫਤਿਹਗੜ੍ਹ ਸਾਹਿਬ 'ਚ

एलपीजी सिलेंडर हुए महंगे, अब आपको चुकाना होगा इतना ज्यादा

    अंतर्राष्ट्रीय बाजार में एलपीजी की कीमत में बढ़ोतरी को देखते हुए सरकारी आयल मार्केटिंग कंपनियों ने घरेलू बाजार में एलपीजी सिलेंडर रिफिल की कीमतों में बढ़ोतरी कर दी है। हालांकि इस बढ़ोतरी का प्रभाव गरीबों पर नहीं पड़ेगा, क्योंकि प्रधानमंत्री उज्ज्वला योजना के लाभार्थियों को इस महीने भी फ्री सिलेंडर ​रिफिल दिया जाना है।
   
  • अंतर्राष्ट्रीय बाजार में एलपीजी की कीमतों में बढ़ोतरी की वजह से घरेलू बाजार में भी बढ़ी इसकी कीमतें
  • दिल्ली में अब घरेलू एलपीजी सिलेंडर रिफिल 11.50 रुपये महंगा होगा
  • इससे पहले लगातार तीन महीने तक सिलेंडरों के दाम में हुई है कमी
  • अप्रैल में तो सिलेंडर रिफिल की कीमत 744 रुपये से घट कर 581.50 रुपये रह गया था

ਪਟਿਆਲਾ ਚ ਅੱਜ 4 ਨਵੇ ਕਰੋਨਾ ਪਾਜ਼ਿਟਿਵ ਕੇਸ ਆਏ

ਕਰੋਨਾ ਅਲਰਟ
1 Jun 2020 ( Patiala TV )
ਪਟਿਆਲਾ ਚ ਅੱਜ 4  ਨਵੇ  ਕਰੋਨਾ ਪਾਜ਼ਿਟਿਵ ਕੇਸ ਆਏ

2 NRI ਕੁਵੈਤ ਤੋਂ ਆਏ

1 ਭਾਦਸੋਂ ਬਲਾਕ ਦੀ ਆਸ਼ਾ ਵਰਕਰ  ਪਿੰਡ ਮਟੋਰਡਾ ਅਤੇ ਇਕ ਭਾਦਸੌ ਬਲਾਕ ਦੇ
ਪਿੰਡ ਸਿੰਭਰੋ ਵਿਖੇ ਦਿੱਲੀ ਤੋਂ ਆਈ 1 ਮਹਿਲਾ ਵੀ ਸ਼ਾਮਿਲ ਹਨ।

ਪਟਿਆਲਾ ਸ਼ਾਹੀ ਸ਼ਹਿਰ, ਬਾਗਾਂ ਦਾ ਸ਼ਹਿਰ

ਪਟਿਆਲਾ ਭਾਰਤੀ ਪੰਜਾਬ ਸੂਬੇ ਦੇ ਦੱਖਣ-ਪੂਰਬ ਵਿੱਚ ਸਥਿੱਤ ਇੱਕ ਸ਼ਹਿਰ, ਜ਼ਿਲ੍ਹਾ ਅਤੇ ਸਾਬਕਾ ਰਿਆਸਤ ਹੈ। ਇਹ ਸ਼ਹਿਰ ਪਟਿਆਲਾ ਜ਼ਿਲ੍ਹੇ ਦਾ ਪ੍ਰਸ਼ਾਸ਼ਨਿਕ ਕੇਂਦਰ ਹੈ। ਇਹ ਸ਼ਹਿਰ ਬਾਬਾ ਆਲਾ ਸਿੰਘ ਨੇ 1763 ਵਿੱਚ ਵਸਾਇਆ ਸੀ, ਜਿਥੋਂ ਇਸਦਾ ਨਾਂ ਆਲਾ ਦੀ ਪੱਟੀ ਅਤੇ ਮਗਰੋਂ ਪੱਟੀਆਲਾ ਅਤੇ ਫੇਰ ਪਟਿਆਲਾ ਪੈ ਗਿਆ। ਪਟਿਆਲਾ ਜ਼ਿਲ੍ਹੇ ਦੀਆਂ ਸੀਮਾਵਾਂ ਉੱਤਰ ਵਿੱਚ ਫਤਹਿਗੜ੍ਹ, ਰੂਪਨਗਰ ਅਤੇ ਚੰਡੀਗੜ੍ਹ ਨਾਲ, ਪੱਛਮ ਵਿੱਚ ਸੰਗਰੂਰ ਜ਼ਿਲ੍ਹੇ ਨਾਲ, ਪੂਰਬ ਵਿੱਚ ਅੰਬਾਲਾ ਅਤੇ ਕੁਰੁਕਸ਼ੇਤਰ ਨਾਲ ਅਤੇ ਦੱਖਣ ਵਿੱਚ ਕੈਥਲ ਨਾਲ ਲੱਗਦੀਆਂ ਹਨ। ਇਹ ਸ‍ਥਾਨ ਸਿੱਖਿਆ ਦੇ ਖੇਤਰ ਵਿੱਚ ਵੀ ਆਗੂ ਰਿਹਾ ਹੈ। ਦੇਸ਼ ਦਾ ਪਹਿਲਾ ਡਿਗਰੀ ਕਾਲਜ ਮਹਿੰਦਰਾ ਕਾਲਜ ਦੀ ਸ‍ਥਾਪਨਾ 1870 ਵਿੱਚ ਪਟਿਆਲਾ ਵਿੱਚ ਹੀ ਹੋਈ ਸੀ । ਇਹ ਸ਼ਹਿਰ ਰਵਾਇਤੀ ਪੱਗ, ਪਰਾਂਦੇ, ਨਾਲੇ, ਪਟਿਆਲਾ ਸ਼ਾਹੀ ਸਲਵਾਰ, ਪੰਜਾਬੀ ਜੁੱਤੀ ਅਤੇ ਪਟਿਆਲਾ ਪੈੱਗ ਲਈ ਪ੍ਰਸਿੱਧ ਹੈ। ਪਟਿਆਲਾ ਜ਼ਿਲ੍ਹਾ ਦੇ ਸਦਰ ਮੁਕਾਮ ਵਜੋਂ ਜਾਣੇ ਜਾਂਦੇ ਪਟਿਆਲਾ ਨਗਰ ਦਾ ਆਪਣਾ ਹੀ ਇਤਿਹਾਸ ਅਤੇ ਸਭਿਆਚਾਰ ਹੈ। ਸੰਨ 1948 ਈ. ਤਕ ਇਹ ਪਟਿਆਲਾ ਰਿਆਸਤ ਦੀ ਰਾਜਧਾਨੀ ਰਿਹਾ ਹੈ ਅਤੇ ਉਸ ਤੋਂ ਬਾਦ ਸੰਨ 1956 ਈ. ਤਕ ਇਹ ਪੈਪਸੂ ਸਰਕਾਰ ਦੀ ਰਾਜਧਾਨੀ ਬਣਿਆ ਰਿਹਾ ਹੈ। ਹੁਣ ਭਾਵੇਂ ਇਹ ਕੇਵਲ ਪਟਿਆਲੇ ਜ਼ਿਲ੍ਹੇ ਦਾ ਸਦਰ ਮੁਕਾਮ ਹੈ, ਪਰ ਇਸ ਦਾ ਆਪਣਾ ਹੀ ਸਭਿਆਚਾਰਿਕ ਪਿਛੋਕੜ ਹੈ ਅਤੇ ਅਨੇਕ ਖੇਤਰਾਂ ਵਿਚ ਇਸ ਦੀ ਝੰਡੀ ਕਾਇਮ ਹੈ। ਇਸ ਦੀ ਸਥਾਪਨਾ ਫੂਲਕੀਆਂ ਖ਼ਾਨਦਾਨ ਦੇ ਬਾਬਾ ਆਲਾ ਸਿੰਘ ਨੇ ਸੰਨ 1753 ਈ. ਵਿਚ ਕੀਤੀ। ਇਸ ਸਥਾਨ ਉਤੇ ਪਹਿਲਾਂ ਪਟਾਂਵਾਲਾ ਥੇਹ ਹੁੰਦਾ ਸੀ। ਬਾਬਾ ਆਲਾ ਸਿੰਘ ਨੇ ਸੰਨ 1753 ਈ. ਵਿਚ ਸਨੌਰ ਪਰਗਨਾਹ ਦੇ 84 ਪਿੰਡਾਂ ਨੂੰ ਆਪਣੇ ਅਧੀਨ ਕਰਕੇ ਥੇਹ ਵਾਲੀ ਥਾਂ ਉਤੇ ਪਹਿਲਾਂ ਕੱਚੀ ਗੜ੍ਹੀ ਬਣਵਾਈ ਅਤੇ ਦਸ ਸਾਲ ਬਾਦ ਸੰਨ 1763 ਈ. ਵਿਚ ਕਿਲ੍ਹਾ ਮੁਬਾਰਕ ਦੀ ਨੀਂਹ ਰਖੀ। ਉਸ ਦਿਨ ਤੋਂ ਇਹ ਨਗਰ ‘ਪਟਿਆਲਾ’ ਵਜੋਂ ਪ੍ਰਸਿੱਧ ਹੋ ਗਿਆ। ਕੁਝ ਵਿਦਵਾਨਾਂ ਦਾ ਵਿਚਾਰ ਹੈ ਕਿ ਇਹ ਨਾਂ ‘ਪਟੀ-ਆਲਾ’ ਦਾ ਸੰਯੁਕਤ ਸ਼ਬਦ ਹੈ। ਬਾਬਾ ਆਲਾ ਸਿੰਘ ਨੇ ਆਪਣੇ ਦੇਹਾਂਤ (ਸੰ. 1765 ਈ.) ਤੋਂ ਪਹਿਲਾਂ ਇਥੇ ਚੰਗਾ ਨਗਰ ਵਸਾ ਦਿੱਤਾ ਸੀ ਅਤੇ ਆਪਣੀ ਰਿਆਸਤ ਦੀ ਰਾਜਧਾਨੀ ਵੀ ਬਰਨਾਲੇ ਤੋਂ ਇਥੇ ਬਦਲ ਲਈ ਸੀ। ਇਸ ਨਗਰ ਵਾਲੀ ਥਾਂ’ਤੇ ਗੁਰੂ ਤੇਗ ਬਹਾਦਰ ਜੀ ਨੇ ਚਰਣ ਪਾਏ ਸਨ। ਸਿੱਖ ਇਤਿਹਾਸ ਅਨੁਸਾਰ ਜਦੋਂ ਗੁਰੂ ਤੇਗ ਬਹਾਦਰ ਜੀ ਸੈਫ਼ਾਬਾਦ (ਬਹਾਦਰਗੜ੍ਹ) ਵਿਚ ਠਹਿਰੇ ਹੋਏ ਸਨ, ਤਾਂ ਲਹਿਲ ਪਿੰਡ ਦਾ ਇਕ ਝੀਵਰ, ਭਾਗ ਰਾਮ, ਗੁਰੂ ਜੀ ਦੀ ਸੇਵਾ ਵਿਚ ਹਾਜ਼ਰ ਹੋਇਆ ਅਤੇ ਗੁਰੂ ਜੀ ਨੂੰ ਬੇਨਤੀ ਕੀਤੀ ਕਿ ਗੁਰੂ ਜੀ ਉਸ ਦੇ ਪਿੰਡ ਵਿਚ ਪਧਾਰਨ ਅਤੇ ਨਿਵਾਸੀਆਂ ਨੂੰ ਇਕ ਭਿਆਨਕ, ਨਾਮੁਰਾਦ ਬੀਮਾਰੀ ਤੋਂ ਬਚਾਉਣ। ਗੁਰੂ ਜੀ ਲਹਿਲ ਪਿੰਡ ਆਏ ਅਤੇ ਇਕ ਟੋਭੇ ਦੇ ਕੰਢੇ ਬੋਹੜ ਦੇ ਬ੍ਰਿਛ ਹੇਠਾਂ ਬੈਠੇ। ਪਿੰਡ ਵਾਲਿਆਂ ਦੀ ਬੀਮਾਰੀ ਗੁਰੂ ਜੀ ਦੀ ਕ੍ਰਿਪਾ ਨਾਲ ਠੀਕ ਹੋ ਗਈ। ਗੁਰੂ ਜੀ ਦੀ ਬੈਠਣ ਵਾਲੀ ਥਾਂ ਉਤੇ ਹੁਣ ਗੁਰਦੁਆਰਾ ਦੂਖ- ਨਿਵਾਰਨ ਸਾਹਿਬ ਬਣਿਆ ਹੋਇਆ ਹੈ। ਗੁਰੂ ਜੀ ਦੀ ਆਮਦ ਦੀ ਯਾਦ ਵਿਚ ਪਹਿਲਾਂ ਇਥੇ ਰਾਜਾ ਅਮਰ ਸਿੰਘ ਨੇ ਇਕ ਬਾਗ਼ ਲਗਵਾਇਆ ਅਤੇ ਨਿਹੰਗ ਸਿੰਘਾਂ ਦੇ ਸਪੁਰਦ ਕਰ ਦਿੱਤਾ। ਸੰਨ 1930 ਈ. ਵਿਚ ਮਹਾਰਾਜਾ ਭੂਪਿੰਦਰ ਸਿੰਘ ਨੇ ਇਥੇ ਗੁਰਦੁਆਰਾ ਬਣਵਾਇਆ ਅਤੇ ਉਸ ਦਾ ਪ੍ਰਬੰਧ ਪਟਿਆਲਾ ਸਰਕਾਰ ਦੇ ਹਵਾਲੇ ਕਰ ਦਿੱਤਾ। ਪੈਪਸੂ ਬਣਨ’ਤੇ ਇਸ ਦੀ ਵਿਵਸਥਾ ‘ਧਰਮ ਅਰਥ ਬੋਰਡ ’ ਨੂੰ ਸੌਂਪੀ ਗਈ। ਪੈਪਸੂ ਦੇ ਖ਼ਤਮ ਹੋਣ ਤੋਂ ਬਾਦ ਇਹ ਗੁਰੂ- ਧਾਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਬੰਧਿਤ ਹੋ ਗਿਆ। ਹੁਣ ਇਸ ਗੁਰਦੁਆਰੇ ਦੀ ਨਵੀਂ ਇਮਾਰਤ ਬਣ ਚੁਕੀ ਹੈ। ਗੁਰੂ ਕਾ ਲੰਗਰ , ਸਰੋਵਰ ਅਤੇ ਰਿਹਾਇਸ਼ੀ ਕਮਰੇ ਵੀ ਗੁਰਦੁਆਰਾ ਪਰਿਸਰ ਵਿਚ ਬਣੇ ਹੋਏ ਹਨ। ਬਸੰਤ ਪੰਚਮੀ ਵਾਲੇ ਦਿਨ ਇਥੇ ਸਾਲਾਨਾ ਧਾਰਮਿਕ ਮੇਲਾ ਲਗਦਾ ਹੈ। ਇਸ ਨਗਰ ਵਿਚ ਦੂਜਾ ਗੁਰੂ-ਧਾਮ ਗੁਰਦੁਆਰਾ ਮੋਤੀ ਬਾਗ਼ ਹੈ। ਸਥਾਨਕ ਪਰੰਪਰਾ ਅਨੁਸਾਰ ਸੰਨ 1675 ਈ. ਨੂੰ ਦਿੱਲੀ ਜਾਂਦੇ ਹੋਇਆਂ ਗੁਰੂ ਜੀ ਕੁਝ ਦੇਰ ਲਈ ਇਸ ਥਾਂ ਉਤੇ ਠਹਿਰੇ ਸਨ। ਇਥੇ ਉਦੋਂ ਬਿਲਕੁਲ ਜੰਗਲ ਹੁੰਦਾ ਸੀ। ਮਹਾਰਾਜਾ ਨਰਿੰਦਰ ਸਿੰਘ ਨੇ ਜਦੋਂ ਮੋਤੀਬਾਗ਼ ਮਹੱਲ ਦਾ ਨਿਰਮਾਣ ਕਰਵਾਇਆ ਤਾਂ ਸੰਨ 1852 ਈ. ਵਿਚ ਇਹ ਗੁਰਦੁਆਰਾ ਵੀ ਬਣਵਾਇਆ। ਹੁਣ ਇਸ ਦੀ ਨਵੀਂ ਇਮਾਰਤ ਬਣ ਚੁਕੀ ਹੈ। ਉੱਚੇ ਥੜੇ ਉਤੇ ਬਣੇ ਇਸ ਗੁਰਦੁਆਰੇ ਵਿਚ ਪਹਿਲਾਂ ਦਸਮ ਗ੍ਰੰਥ ਦੀ ਇਕ ਇਤਿਹਾਸਿਕ ਬੀੜ ਵੀ ਸੰਭਾਲੀ ਹੋਈ ਸੀ। ਇਸ ਦਾ ਪ੍ਰਬੰਧ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਾਲੀ ਕਮੇਟੀ ਹੀ ਕਰਦੀ ਹੈ। ਇਥੇ ਹਰ ਸਾਲ ਗੁਰੂ ਤੇਗ ਬਹਾਦੁਰ ਜੀ ਦੇ ਜਨਮ ਅਤੇ ਸ਼ਹਾਦਤ ਵਾਲੇ ਦਿਨਾਂ ਉਤੇ ਭਾਰੀ ਦੀਵਾਨ ਸਜਦੇ ਹਨ। ਗੁਰੂ ਜੀ ਦੀ ਸ਼ਹਾਦਤ ਵਾਲੇ ਦਿਨ ਅਕਸਰ ਨਗਰ ਕੀਰਤਨ ਇਸ ਗੁਰਦੁਆਰੇ ਤੋਂ ਸ਼ੁਰੂ ਕਰਕੇ ਅਤੇ ਸ਼ਹਿਰ ਦੀਆਂ ਸੜਕਾਂ ਅਤੇ ਬਾਜ਼ਾਰਾਂ ਵਿਚੋਂ ਗੁਜ਼ਾਰਦੇ ਹੋਇਆਂ ਗੁਰਦੁਆਰਾ ਦੂਖ ਨਿਵਾਰਨ ਵਿਚ ਸਮਾਪਤ ਕੀਤਾ ਜਾਂਦਾ ਹੈ। |