ਫ਼ਰੀਦਕੋਟ 4 ਜੂਨ 2020 ( Patiala TV )

ਉਨ•ਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਵਿੱਢੀ ਗਈ ਮੁਹਿੰਮ 'ਮਿਸ਼ਨ ਫਤਹਿ' ਨੂੰ ਕੋਵਿਡ ਖ਼ਿਲਾਫ਼ ਜੰਗ ਦੇ ਮੋਹਰੀ ਜੰਗਜੂਆਂ ਤੋਂ ਅੱਗੇ ਲੈ ਕੇ ਜਾਏਗੀ ਅਤੇ ਪੰਜਾਬ ਦੇ ਲੋਕਾਂ ਨੂੰ ਆਪਣੇ ਕਲਾਵੇ ਵਿੱਚ ਲੈਂਦਿਆਂ ਇਸ ਲੜਾਈ ਨੂੰ ਲੋਕਾਂ ਦੀ, ਲੋਕਾਂ ਵੱਲੋਂ ਅਤੇ ਲੋਕਾਂ ਲਈ ਲੜਾਈ ਬਣਾਏਗੀ।
'ਮਿਸ਼ਨ ਫਤਹਿ' ਨੂੰ ਅਨੁਸ਼ਾਸਨ, ਸਹਿਯੋਗ ਤੇ ਹਮਦਰਦੀ ਰਾਹੀਂ ਨੋਵਲ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਦੇ ਲੋਕਾਂ ਦੀ ਪ੍ਰਤੀਬੱਧਤਾ ਦਾ ਪ੍ਰਤੀਕ ਦੱਸਦਿਆਂ ਉਨਾਂ ਸਾਰੇ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਉਤੇ ਜ਼ੋਰ ਦਿੱਤਾ। ਉਨਾਂ ਕਿਹਾ ਕਿ ਲੌਕਡਾਊਨ ਰੋਕਾਂ ਦੀ ਪਾਲਣਾ ਰਾਹੀਂ ਲੋਕ ਜ਼ਿਲ•ਾ ਪ੍ਰਸ਼ਾਸ਼ਨ, ਪੰਜਾਬ ਸਰਕਾਰ ਨੂੰ ਸਹਿਯੋਗ ਦੇਣ ਅਤੇ ਗਰੀਬਾਂ ਪ੍ਰਤੀ ਹਮਦਰਦੀ ਦਿਖਾਉਣ ।
ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਮੁਹਿੰਮ ਦੇ ਹਿੱਸੇ ਵਜੋਂ ਲੜੀਵਾਰ ਗਤੀਵਿਧੀਆਂ ਵਿੱਢੀਆਂ ਗਈਆਂ ਹਨ ਜੋ ਵੱਖ-ਵੱਖ ਐਨ.ਜੀ.ਓਜ਼, ਦਾਨੀ ਸੰਸਥਾਵਾਂ ਅਤੇ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਚਲਾਈਆਂ ਜਾਣਗੀਆਂ ਜਿਨਾਂ ਨੂੰ ਆਪਣੇ ਇਲਾਕਿਆਂ ਵਿਚ ਇਸੇ ਤਰਾਂ ਦੀਆਂ ਮੁਹਿੰਮਾਂ ਚਲਾਉਣ ਲਈ ਉਤਸ਼ਾਹਤ ਕੀਤਾ ਜਾਵੇਗਾ।
ਵਿਧਾਇਕ ਸ. ਢਿੱਲੋਂ ਨੇ ਕਿਹਾ ਕਿ ਮੁਹਿੰਮ ਨੂੰ ਪ੍ਰਭਾਵਸ਼ਾਲੀ ਅਤੇ ਨਤੀਜਾ ਮੁਖੀ ਢੰਗ ਨਾਲ ਲਾਗੂ ਕਰਨ ਲਈ ਲੋਕ ਮਾਸਕ ਪਾਉਣ, ਹੱਥ ਧੋਣ, ਸਮਾਜਕ ਦੂਰੀ ਬਣਾ ਕੇ ਰੱਖਣ, ਬਜ਼ੁਰਗਾਂ ਦੀ ਦੇਖਭਾਲ, ਇਲਾਕੇ ਵਿਚ ਬਾਹਰੀ ਲੋਕਾਂ ਦੇ ਦਾਖ਼ਲੇ ਪ੍ਰਤੀ ਜਾਗਰੂਕ ਰਹਿਣ, ਵਾਇਰਸ ਦੀ ਲਾਗ ਤੋਂ ਪ੍ਰਭਾਵਿਤ ਮਰੀਜ਼ਾਂ ਦਾ ਪਤਾ ਲਗਾਉਣ ਅਤੇ ਉਨਾਂ ਤੋਂ ਸੁਰੱਖਿਅਤ ਦੂਰੀ ਬਣਾ ਕੇ ਰੱਖਣ ਲਈ ਕੋਵਾ ਐਪ ਦੀ ਵਰਤੋਂ ਬਾਰੇ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਗਤੀਵਿਧੀਆਂ ਦਾ ਇਕ ਵਿਆਪਕ ਰੋਡ-ਮੈਪ ਤਿਆਰ ਕੀਤਾ ਹੈ ।
No comments:
Post a Comment