
ਪੰਜਾਬ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ, ਜਿਸ ‘ਚ ਵੱਡੀ ਗਿਣਤੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੀ ਹੈ। ਜਾਣਕਾਰੀ ਅਨੁਸਾਰ ਅੱਜ ਕੋਰੋਨਾਵਾਇਰਸ ਮਰੀਜ਼ਾਂ ਦੀ ਗਿਣਤੀ 914 ਹੋ ਗਈ ਹੈ। ਇਨ੍ਹਾਂ ਵਿੱਚੋਂ 496 ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ।
ਪੰਜਾਬ 'ਚ ਸਭ ਤੋਂ ਵੱਧ ਮਰੀਜ਼ ਅੰਮ੍ਰਿਤਸਰ 'ਚ ਹਨ। ਸੂਬੇ ‘ਚ ਹੁਣ ਤੱਕ 112 ਮਰੀਜ਼ ਠੀਕ ਵੀ ਹੋ ਚੁਕੇ ਹਨ।