PATIALA TV - LIVE

       Patiala TV_streaming 24 Hrs world wide

ਪਟਿਆਲਾ ਟੀ.ਵੀ. ਆਪ ਜੀ ਨੂੰ ਜੋੜੇ ਸੋਹਣੇ ਪੰਜਾਬ  ਅਤੇ ਦੇਸ਼ ਨਾਲ_ਹਮੇਸ਼ਾ ਵੇਖਦੇ ਰਹੋ ਪਟਿਆਲਾ ਟੀ ਵੀ --ਆਪ ਜੀ ਸਾਡੇ ਚੈਨਲ ਨੂੰ paus- fast-forward ਵੀ ਕਰ ਸਕਦੇ ਹੋpause-fast-forward live tv
************

***www.Punjabindo.com.. STAY HOME AND HELP SAVE LIVES


Contact Us

Editor-in-Chief
Harvinder Singh Kukoo
patialatv@gmail.com
9888419973, 988519973
Landline : 0175 -2354100
====================
ਇਨਸਾਨ ਚੰਗੇ ਮਾੜੇ ਉਪਰਾਲੇ ਕਰ ਰੱਬ ਦੀ ਇਸ ਧਰਤੀ ਤੇ ਜਮੀਨ ਦੇ ਉਹ ਟੁਕੜੇ ਖ਼ਰੀਦਦੇ ਹਨ, ਜਿਸ ਤੇ ਉਨ੍ਹਾਂ ਰਹਿਣਾ ਨਹੀਂ _ਜੀਣਾ ਨਹੀਂ _ਮਰਨਾ ਨਹੀਂ । ਸਾਇਦ ਰੱਬ ਵਲ਼ੋਂ ਦਿੱਤੀ ਇਹ ਸਜ਼ਾ ਹੈ_ ਇਨਸਾਨ ਭੁਗਤ ਰਹੇ ਹਨ ਜਮੀਨ ਦੇ ਟੁਕੜਿਆਂ ਦੀ ਰਾਖੀ ਕਰ _ਹਰਵਿੰਦਰ ਸਿੰਘ ਕੁਕੂ ( ਪਟਿਆਲਾ )


Thursday, May 7, 2020

ਪੰਜਾਬ ਮੀਡੀਆ ਬੁਲੇਟਿਨ : ਅੱਜ 118 ਨਵੇਂ ਕੇਸਾਂ ਦੀ ਪੁਸ਼ਟੀ, ਕਰੋਨਾ ਪੋਜ਼ੇਟਿਵ ਮਰੀਜ਼ਾਂ ਦੀ ਗਿਣਤੀ 1644 ਹੋਈ, 149 ਮਰੀਜ਼ਾਂ ਨੇ ਕਰੋਨਾ ਨੂੰ ਦਿੱਤੀ ਮਾਤ, ਹੁਣ ਤੱਕ 28 ਮੌਤਾਂ

      ਪੰਜਾਬ ਮੀਡੀਆ ਬੁਲੇਟਿਨ : ਅੱਜ 118 ਨਵੇਂ ਕੇਸਾਂ ਦੀ ਪੁਸ਼ਟੀ, ਕਰੋਨਾ ਪੋਜ਼ੇਟਿਵ ਮਰੀਜ਼ਾਂ ਦੀ ਗਿਣਤੀ 1644 ਹੋਈ, 149 ਮਰੀਜ਼ਾਂ ਨੇ ਕਰੋਨਾ ਨੂੰ ਦਿੱਤੀ ਮਾਤ, ਹੁਣ ਤੱਕ 28 ਮੌਤਾਂ

ਆਰਮੀ 'ਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਸੀ-ਪਾਈਟ ਵੱਲੋਂ ਆਨ-ਲਾਈਨ ਟਰੇਨਿੰਗ 15 ਮਈ ਤੋਂ ... ਵਧੇਰੇ ਜਾਣਕਾਰੀ ਲਈ ਕੀਤਾ ਜਾ ਸਕਦੇ ਸੰਪਰਕ

ਵਧੇਰੇ ਜਾਣਕਾਰੀ ਲਈ 9877480077 ਅਤੇ 8198800853 ਕੀਤਾ ਜਾ ਸਕਦੇ ਸੰਪਰਕ
ਪਟਿਆਲਾ, 7 ਮਈ: ( Patiala TV )
ਆਰਮੀ ਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਵਿਭਾਗ ਪੰਜਾਬ ਵੱਲੋਂ ਸੀ-ਪਾਈਟ ਕੈਂਪ ਚਲਾਏ ਜਾ ਰਹੇ ਹਨ। ਜਿਨ੍ਹਾਂ ਦਾ ਮੁੱਖ ਉਦੇਸ਼ ਆਰਮੀ ਪੁਲਸ ਅਤੇ ਪੈਰਾ-ਮਿਲਟਰੀ ਫੋਰਸ ਚ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ

ਲਿਖਤੀ ਅਤੇ ਫਿਜ਼ੀਕਲ ਟਰੇਨਿੰਗ ਦੇਣਾ ਹੈ। ਹੁਣ ਤੱਕ ਹਜ਼ਾਰਾਂ ਨੌਜਵਾਨਾਂ ਇਹਨਾਂ ਲੈ ਕੇ ਵੱਖ-ਵੱਖ ਫੋਰਸਾਂ ਚ ਭਰਤੀ ਹੋ ਚੁੱਕੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਰੋਜ਼ਗਾਰ ਉਤਪਤੀ ਅਤੇ ਟਰੇਨਿੰਗ ਵਿਭਾਗ ਸ੍ਰੀਮਤੀ ਸਿੰਪੀ ਸਿੰਗਲਾ ਨੇ ਦੱਸਿਆ ਗਿਆ ਹੈ ਕਿ ਸਾਲ 2020-21 ਦੀਆਂ ਭਰਤੀ ਰੈਲੀਆਂ ਜੋ ਕਿ ਕੋਰੋਨਾ ਮਹਾਂਮਾਰੀ ਕਾਰਣ ਮੁਲਤਵੀ ਹੋ ਗਈਆਂ ਸਨ, ਹੁਣ ਇਹ ਆਸ ਕੀਤੀ ਜਾ ਰਹੀ ਹੈ ਕਿ ਹਾਲਾਤ ਸੁਧਰਨ ਉਪਰੰਤ ਇਹ ਭਰਤੀ ਰੈਲੀਆਂ ਬਹੁਤ ਹੀ ਘੱਟ ਸਮੇਂ ਦੇ ਨੋਟਿਸ 'ਤੇ ਸ਼ੁਰੂ ਹੋ ਜਾਣਗੀਆਂ ਅਤੇ ਭਰਤੀ ਦੇ ਚਾਹਵਾਨ ਨੌਜਵਾਨਾਂ ਨੂੰ ਤਿਆਰੀ ਲਈ ਘੱਟ ਸਮਾਂ ਮਿਲੇਗਾ।
ਸ੍ਰੀਮਤੀ ਸਿੰਪੀ ਸਿੰਗਲਾ ਨੇ ਦੱਸਿਆ ਕਿ ਸਮੇਂ ਦੀ ਨਜ਼ਾਕਤ ਨੂੰ ਸਮਝਦੇ ਹੋਏ ਸਰਕਾਰ ਵੱਲੋਂ ਸੀ-ਪਾਈਟ ਕੈਂਪਾਂ ਵੱਲੋਂ ਦਿੱਤੀ ਜਾਂਦੀ ਟਰੇਨਿੰਗ ਨੂੰ ਆਨ-ਲਾਈਨ ਮਾਧਿਅਮ ਰਾਹੀਂ ਦੇਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਪੰਜਾਬ ਭਰ 'ਚ ਸਥਾਪਤ ਵੱਖ-ਵੱਖ ਸੀ-ਪਾਈਟ ਕੈਂਪਾਂ ਵੱਲੋਂ ਇਹ ਆਨ-ਲਾਈਨ ਟਰੇਨਿੰਗ 15 ਮਈ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਹ ਟਰੇਨਿੰਗ 2 ਮਹੀਨੇ ਤੱਕ ਚੱਲੇਗੀ। ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਨੌਜਵਾਨ ਨਾਭਾ ਅਤੇ ਲਾਲੜੂ ਦੇ ਸੀ-ਪਾਈਟ ਕੈਪ ਤੋਂ ਇਹ ਆਨ-ਲਾਈਨ ਟਰੇਨਿੰਗ ਪ੍ਰਾਪਤ ਕਰ ਸਕਦੇ ਹਨ ਜਿਸ ਦੁਆਰਾ ਨੌਜਵਾਨਾਂ ਨੂੰ ਘਰ ਬੈਠੇ ਹੀ ਇਹ ਅਹਿਮ ਟਰੇਨਿੰਗ ਮਿਲ ਸਕੇਗੀ ਅਤੇ ਨੌਜਵਾਨ ਆਪਣੇ ਸੁਪਨੇ ਸਾਕਾਰ ਕਰ ਸਕਣਗੇ।
ਉਨ੍ਹਾਂ ਦੱਸਿਆ ਕਿ ਟਰੇਨਿੰਗ ਸਬੰਧੀ ਵਧੇਰੇ ਜਾਣਕਾਰੀ ਲਈ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਦੇ ਕਾਉਂਸਲਰ ਦੇ ਮੋਬਾਇਲ ਨੰ. 9023884478 ਤੇ ਸੋਮਵਾਰ ਤੋਂ ਸਨਿਚਰਵਾਰ ਸਵੇਰੇ 9 ਤੋਂ ਸ਼ਾਮ 5 ਵੱਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਲਾਲੜੂ ਦੇ ਸੀ ਪਾਇਟ ਕੈਂਪ ਲਈ ਸ੍ਰੀ ਵਿਪਨ ਕੁਮਾਰ 9877480077 ਨਾਲ ਅਤੇ ਨਾਭਾ ਸੀ ਪਾਈਟ ਕੈਂਪ ਲਈ ਸ੍ਰੀ ਹਰਦੀਪ ਸਿੰਘ 8198800853 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਕੋਵਿਡ-19 : ਪਟਿਆਲਾ 'ਚ ਅਦਾਲਤਾਂ ਨੇ ਜ਼ਰੂਰੀ ਕੇਸਾਂ ਦੀ ਸੁਣਵਾਈ ਵੀਡੀਉ ਕਾਨਫਰੰਸਿੰਗ ਰਾਹੀਂ ਸ਼ੁਰੂ ਕੀਤੀ

ਵਕੀਲ ਆਪਣੇ ਦਫ਼ਤਰ ਜਾ ਘਰ ਤੋਂ ਹੀ ਘਰ ਸਕਦੇ ਹਨ ਕੇਸ ਦੀ ਪੈਰਵਾਈ : ਜ਼ਿਲ੍ਹਾ ਤੇ ਸੈਸ਼ਨ ਜੱਜ
ਲਈ ਕੋਰਟ 'ਚ ਬਣਾਇਆ ਆਨਲਾਈਨ ਵੀਡੀਉ ਕਾਨਫਰੰਸਿੰਗ ਲਈ ਇਕ ਵੱਖਰਾ ਰੂਮ

ਪਟਿਆਲਾ, 7 ਮਈ 2020: ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਾਜਿੰਦਰ ਅਗਰਵਾਲ ਨੇ ਦੱਸਿਆ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਪਿਛਲੇ ਸਮੇਂ ਦੌਰਾਨ ਅਦਾਲਤਾਂ ਵਿੱਚ ਕੰਮ ਰੋਕ ਦਿੱਤਾ ਗਿਆ ਸੀ ਪਰ ਜ਼ਿਲ੍ਹਾ ਕਚਹਿਰੀਆਂ ਵੱਲੋਂ ਹੁਣ ਨਵੀਂ ਪਹਿਲ
ਕਦਮੀ ਕਰਦਿਆ ਜ਼ਰੂਰੀ ਕੇਸਾਂ ਦੀ ਸੁਣਵਾਈ ਹੁਣ ਵੀਡੀਉ ਕਾਨਫਰੰਸਿੰਗ ਰਾਹੀਂ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ।
         ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਦੱਸਿਆ ਕਿ ਵੀਡੀਉ ਕਾਨਫਰੰਸਿੰਗ ਰਾਹੀਂ ਰੋਜ਼ਾਨਾ ਜ਼ਰੂਰੀ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ ਅਤੇ ਵਕੀਲ ਆਪਣੇ ਦਫ਼ਤਰ ਜਾ ਘਰ ਤੋਂ ਹੀ ਕੇਸ ਦੀ ਪੈਰਵਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਕੀਲਾਂ ਦੀ ਸਹੂਲਤ ਲਈ ਜਿਨ੍ਹਾਂ ਪਾਸ ਦਫ਼ਤਰ ਜਾ ਘਰ ਵਿੱਚ ਵੀਡੀਉ ਕਾਨਫ਼ਰੰਸ ਕਰਨ ਲਈ ਜ਼ਰੂਰੀ ਉਪਕਰਨ ਨਹੀਂ ਹਨ ਉਨ੍ਹਾਂ ਲਈ ਕੋਰਟ ਕੰਪਲੈਕਸ ਵਿਖੇ ਵੀ ਇਕ ਵੱਖਰਾ ਰੂਮ ਤਿਆਰ ਕੀਤਾ ਗਿਆ ਹੈ ਜਿੱਥੋਂ ਉਹ ਵੀਡੀਉ ਕਾਨਫ਼ਰੰਸ ਰਾਹੀਂ ਆਪਣੇ ਕੇਸ ਦੀ ਪੈਰਵਾਈ ਕਰ ਸਕਣਗੇ।
ਸ੍ਰੀ ਰਾਜਿੰਦਰ ਅਗਰਵਾਲ ਨੇ ਦੱਸਿਆ ਕਿ ਕੋਵਿਡ-19 ਤੋਂ ਬਚਾਅ ਲਈ ਕੋਰਟ ਕੰਪਲੈਕਸ ਵਿਖੇ ਵੀ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਜਿਸ ਤਹਿਤ ਕੰਪਲੈਕਸ ਵਿੱਚ ਦਾਖਲ ਹੋਣ ਸਮੇਂ ਪੈਰ ਨਾਲ ਚੱਲਣ ਵਾਲੇ ਵਾਟਰ ਕੂਲਰ ਨੂੰ ਲਗਾਇਆ ਗਿਆ ਹੈ ਅਤੇ ਸਾਬਣ ਤੇ ਸੈਨੇਟਾਈਜ਼ਰ ਦੀ ਉਪਲਬਧਤਾ ਗੇਟ 'ਤੇ ਯਕੀਨੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਚੇਅਰਮੈਨ ਜੇਲ ਕਮੇਟੀ ਜਸਟਿਸ ਰਾਜਨ ਗੁਪਤਾ ਦੇ ਨਿਰਦੇਸ਼ਾਂ 'ਤੇ ਪਟਿਆਲਾ ਦੀ ਕੇਂਦਰੀ ਜੇਲ ਵਿਖੇ ਕੈਦੀਆਂ ਪਾਸੋਂ ਮਾਸਕ ਬਣਾਉਣ ਦੇ ਪ੍ਰੋਜੈਕਟ ਦੀ ਵੀ ਕੱਲ ਜਸਟਿਸ ਰਾਜਨ ਗੁਪਤਾ ਵੱਲੋਂ ਵੀਡੀਉ ਕਾਨਫਰੰਸਿੰਗ ਰਾਹੀਂ ਸ਼ੁਰੂਆਤ ਕਰਵਾਈ ਗਈ ਹੈ ਅਤੇ ਇਹ ਮਾਸਕ ਜਿਥੇ ਲੋੜਵੰਦਾਂ ਲੋਕਾਂ ਨੂੰ ਮੁਫ਼ਤ ਮੁਹੱਈਆ ਕਰਵਾਏ ਜਾਣਗੇ ਉਥੇ ਹੀ ਕੋਰਟ ਵਿੱਚ ਆਉਣ ਵਾਲੇ ਲੋੜਵੰਦਾਂ ਨੂੰ ਵੀ ਦਿੱਤੇ ਜਾਣਗੇ।
ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕਿਹਾ ਕਿ ਇਸ ਮਹਾਂਮਾਰੀ ਸਮੇਂ ਆਮ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆ ਜ਼ਿਲ੍ਹਾ ਕਚਹਿਰੀਆਂ ਵੱਲੋਂ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਉਨ੍ਹਾਂ ਦੱਸਿਆ ਕਿ ਜਦ ਕਰਫਿਊ ਤੋਂ ਬਾਅਦ ਕੋਰਟ ਆਮ ਵਾਂਗ ਲੱਗੇਗਾ ਤਾਂ ਕੰਪਲੈਕਸ ਵਿਖੇ ਆਉਣ ਵਾਲੇ ਵਿਅਕਤੀਆਂ ਨੂੰ ਸੈਨੇਟਾਈਜ਼ ਕਰਕੇ ਕੰਪਲੈਕਸ ਵਿੱਚ ਦਾਖਲ ਕਰਵਾਇਆ ਜਾਵੇਗਾ।

ਪਰਵਾਸੀ ਮਜ਼ਦੂਰਾ ਨੂੰ ਵਾਪਿਸ ਭੇਜ ਪੰਜਾਬ ਸਰਕਾਰ ਨੇ ਕੀਤੀ ਵੱਡੀ ਗਲਤੀ - ਹਰੀਸ਼ ਸਿੰਗਲਾ

           ਪ੍ਰੈੱਸ ਨੂੰ ਸੰਬੋਧਨ ਕਰਦਿਆਂ ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਕਾਰਜਕਾਰੀ ਪ੍ਰਧਾਨ ਹਰੀਸ਼ ਸਿੰਗਲਾ ਨੇ ਕਿਹਾ ਕਿ ਕੋਰੋਨਾਵਾਇਰਸ ਮਹਾਮਾਰੀ ਵਿੱਚ ਪੰਜਾਬ ਪੁਲਿਸ, ਡਾਕਟਰਾਂ, ਸਫਾਈ ਸੇਵਕਾਂ, ਨਰਸਿੰਗ ਸਟਾਫ ਵੱਲੋਂ ਫਰੰਟ ਲਾਈਨ ‘ਤੇ ਕੀਤੇ ਗਏ ਕੰਮ ਦੀ ਸ਼ਿਵ ਸੈਨਾ ਦੁਆਰਾ ਪ੍ਰਸ਼ੰਸਾ ਕੀਤੀ ਗਈ ਹੈ। ਇਨ੍ਹਾਂ ਲੋਕਾਂ ਨੇ ਹਰ ਮਨੁੱਖ ਦੀ ਜਾਨ ਨੂੰ ਆਪਣੀ ਜਾਨ ਤੋਂ ਬਚਾਉਣ ਦੀ ਜ਼ਿੰਮੇਵਾਰੀ ਨੂੰ ਪੂਰੀ ਤਰ੍ਹਾਂ ਨਿਭਾਇਆ ਹੈ।
         ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰੀਸ਼ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਪੂਰੀ ਤਰ੍ਹਾਂ ਗਲਤ ਹਨ ਜਿਸ ਤਰਾਂ ਪ੍ਰਸ਼ਾਸਨ, ਪੁਲਿਸ ਅਤੇ ਡਾਕਟਰਾਂ ਨੇ ਕੋਰੋਨਵਾਇਰਸ ਕਾਰਨ ਡਿਊਟੀ ਨਿਭਾਈ ਹੈ। ਲਗਭਗ 10 ਲੱਖ ਮਜ਼ਦੂਰ ਪੰਜਾਬ ਤੋਂ ਪਰਵਾਸ ਕਰ ਕੇ ਉਨ੍ਹਾਂ ਨੂੰ ਯੂ ਪੀ, ਬਿਹਾਰ, ਜੰਮੂ ਅਤੇ ਕਸ਼ਮੀਰ ਵਿੱਚ ਵਾਪਸ ਭੇਜਣਾ ਪੂਰੀ ਤਰ੍ਹਾਂ ਗਲਤ । ਜੇ ਤੁਸੀਂ ਇੰਨੀ ਵੱਡੀ ਗਿਣਤੀ ਵਿਚ ਮਜਦੂਰਾਂ ਨੂੰ ਬਾਹਰ ਭੇਜ ਦਿੰਦੇ ਹੋ, ਤਾਂ ਪੰਜਾਬ ਵਿਚ ਕੋਈ ਵੀ ਕਾਰੋਬਾਰ ਚਲਾਉਣਾ ਮੁਸ਼ਕਲ ਹੋ ਜਾਵੇਗਾ, ਕਿਉਂਕਿ ਹਰ ਕੰਮ ਵਿਚ ਲੇਬਰ ਦੀ ਲੋਡ਼ ਹੁੰਦੀ ਹੈ।
ਪੰਜਾਬ ਸਰਕਾਰ ਨੇ ਸ਼ਰਾਬ ਦੀ ਘਰੇਲੂ ਸਪੁਰਦਗੀ ਦੇ ਆਦੇਸ਼ ਦੇ ਕੇ ਬਹੁਤ ਗਲਤ ਕੰਮ ਕੀਤਾ ਹੈ। ਇਸ ਨਾਲ ਘਰੇਲੂ ਹਿੰਸਾ ਵੀ ਵਧੇਗੀ ਅਤੇ ਪੰਜਾਬ ਸਰਕਾਰ ਨੇ ਧਾਰਮਿਕ ਸਥਾਨਾਂ ਤੋਂ ਸ਼ਰਾਬ ਵੇਚਣ ਦਾ ਐਲਾਨ ਕਰਕੇ ਵੱਡੀ ਗਲਤੀ ਕੀਤੀ ਹੈ। ਸ਼ਰਾਬ ਦਾ ਨਾਮ ਵੀ ਕਿਸੀ ਧਾਰਮਿਕ ਅਸਥਾਨ 'ਤੇ ਨਹੀਂ ਲਿਆ ਜਾਂਦਾ । ਰਾਸ਼ਨ ਵੰਡਣ ਲਈ ਭੇਜੀ ਗਈ ਸਮੱਗਰੀ ਲੋਡ਼ਵੰਦ ਲੋਕਾਂ ਤੱਕ ਨਹੀਂ ਪਹੁੰਚੀ ਪਰ ਰਾਹ ਵਿੱਚ ਕਿਧਰੇ ਗਾਇਬ ਹੋ ਗਈ।
          ਇੰਨੇ ਲੰਬੇ ਲਾਕਦਾਊਨ ਤੋਂ ਬਾਅਦ ਜਦੋਂ ਦੁਕਾਨਦਾਰ ਆਪਣੀਆਂ ਦੁਕਾਨਾਂ ਖੋਲ੍ਹਣਗੇ ਤਾਂ ਉਨ੍ਹਾਂ ਨੂੰ ਬਹੁਤ ਨੁਕਸਾਨ ਹੋਵੇਗਾ। ਪੰਜਾਬ ਸਰਕਾਰ ਉਨ੍ਹਾਂ ਵਪਾਰੀਆਂ ਦਾ ਖਿਆਲ ਰੱਖਣ ਦੀ ਬਜਾਏ ਜੋ ਉਨ੍ਹਾਂ 'ਤੇ ਕੋਰੋਨਾ ਟੈਕਸ ਲਗਾਉਣ ਦੀ ਤਿਆਰੀ ਕਰ ਰਹੀ ਹੈ, ਉਹ ਸਹੀ ਨਹੀਂ ਹੈ। ਬਿਜਲੀ ਦੇ ਬਿੱਲ ਮਿੱਤਰ ਰੀਡਿੰਗ ਦੇ ਅਧਾਰ 'ਤੇ ਭੇਜੇ ਜਾਣੇ ਚਾਹੀਦੇ ਹਨ ਅਤੇ ਬਿਜਲੀ ਬਿੱਲਾਂ ਵਿਚ ਘੱਟੋ ਘੱਟ 50% ਦੀ ਛੋਟ ਦਿੱਤੀ ਜਾਣੀ ਚਾਹੀਦੀ ਹੈ। ਸਕੂਲੀ ਬੱਚਿਆਂ ਦੀ ਦਾਖਲਾ ਅਤੇ ਸਕੂਲ ਫੀਸਾਂ ਨੂੰ ਮੁਆਫ ਕੀਤਾ ਜਾਣਾ ਚਾਹੀਦਾ ਹੈ।
          ਅਸੀਂ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਤੋਂ ਮੰਗ ਕਰਦੇ ਹਾਂ ਕਿ ਪੰਜਾਬ ਦੇ ਆਮ ਲੋਕਾਂ ਨੂੰ ਇੱਕ ਆਰਥਿਕ ਪੈਕੇਜ ਦੀ ਲੋੜ ਹੈ। ਪੰਜਾਬ ਸਰਕਾਰ ਦੇ ਸਰਕਾਰੀ ਮੁਲਾਜਿਮਾਂ ਨੂੰ ਛੱਡ ਕੇ ਸਾਰੇ ਪੰਜਾਬੀਆਂ ਨੂੰ ਇਕ ਅੱਖ ਨਾਲ ਵੇਖਿਆ ਜਾਣਾ ਚਾਹੀਦਾ ਹੈ।

ਪੰਜਾਬ ਦੇ ਕੈਟਲ ਪੋਂਡਜ 'ਚ ਰਹਿ ਰਹੇ ਗਊਧਨ ਦੀ ਸੰਭਾਲ ਲਈ 3.12 ਕਰੋੜ ਰੁਪਏ ਮੰਨਜੂਰ

ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ
ਪਟਿਆਲਾ, 7 ਮਈ: ( Patiala tv )
ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਸਚਿਨ ਸ਼ਰਮਾ ਨੇ ਰਾਜ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਅੰਦਰਲੇ ਕੈਟਲ ਪੌਂਡਜ ਵਿੱਚ ਰਹਿ ਰਹੇ ਬੇਸਹਾਰਾ ਗਊਧਨ ਧਨ ਦੀ ਸਾਂਭ ਸੰਭਾਲ ਲਈ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਹੇਠਲੀਆਂ ਕਮੇਟੀਆਂ ਨੂੰ 3.12 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪਸ਼ੂ ਪਾਲਣ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦਾ ਧੰਨਵਾਦ ਕੀਤਾ ਹੈ।  

ਸ੍ਰੀ ਸ਼ਰਮਾ ਨੇ ਦੱਸਿਆ ਕਿ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੇਠ ਪੰਜਾਬ ਸਰਕਾਰ ਕਰੋਨਾ ਬਿਮਾਰੀ ਦੇ ਚੱਲਦਿਆਂ ਲੋੜਵੰਦ ਲੋਕਾਂ ਦੀ ਮਦਦ ਕਰ ਰਹੀ ਹੈ, ਉਥੇ ਹੀ ਰਾਜ ਦੇ ਸਾਰੇ ਜ਼ਿਲ੍ਹਿਆਂ ਦੇ ਕੈਟਲ ਪੌਂਡਾਂ ਵਿੱਚ ਰਹਿ ਰਹੇ 10 ਹਜ਼ਾਰ ਤੋਂ ਵਧੇਰੇ ਬੇਸਹਾਰਾ ਗਊਧਨ ਦੀ ਚੰਗੀ ਸਾਂਭ ਸੰਭਾਲ, ਹਰੇ ਚਾਰੇ ਅਤੇ ਦਵਾਈਆਂ ਆਦਿ ਦੇ ਪ੍ਰਬੰਧਾਂ ਲਈ ਇੱਕ ਬਹੁਤ ਹੀ ਸਲਾਘਾਯੋਗ ਕਦਮ ਉਠਾਇਆ ਹੈ। ਇਸੇ ਦੌਰਾਨ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਕੰਵਲਜੀਤ ਚਾਵਲਾ ਨੇ ਦੱਸਿਆ ਕਿ ਇਹ ਰਾਸ਼ੀ ਜਾਰੀ ਹੋਣ ਨਾਲ ਸੂਬੇ ਦੇ ਸਾਰੇ ਕੈਟਲ ਪੋਂਡਜ ਵਿੱਚ ਰੱਖੇ ਲੱਗਭੱਗ 10 ਹਜ਼ਾਰ 424 ਗਊਧਨ ਦੀ ਸਾਂਭ ਸੰਭਾਲ ਬਹੁਤ ਹੀ ਵਧੀਆ ਤਰੀਕੇ ਨਾਲ ਕੀਤੀ ਜਾ ਸਕੇਗੀ।

ਚੇਅਰਮੈਨ ਸ੍ਰੀ ਸ਼ਰਮਾ ਨੇ ਦੱਸਿਆ ਕਿ ਇਹ ਰਾਸ਼ੀ ਪ੍ਰਤੀ ਪੌਂਡ ਵਿੱਚ ਰੱਖੇ ਜਾਨਵਰਾਂ ਦੀ ਗਿਣਤੀ ਅਨੁਸਾਰ ਪ੍ਰਦਾਨ ਕੀਤੀ ਗਈ ਹੈ। ਇਸ ਮੁਤਾਬਕ ਬਰਨਾਲਾ ਜ਼ਿਲ੍ਹੇ ਲਈ 23,04000 ਰੁਪਏ, ਜਲੰਧਰ ਵਿਖੇ 11,19000 ਰੁਪਏ, ਫਰੀਦਕੋਟ 17,91000 ਰੁਪਏ, ਤਰਨਤਾਰਨ 7,14000 ਰੁਪਏ, ਬਠਿੰਡਾ 18,81000 ਰੁਪਏ, ਲੁਧਿਆਣਾ 9,00000 ਰੁਪਏ, ਸ਼ਹੀਦ ਭਗਤ ਸਿੰਘ ਨਗਰ 11,46000 ਰੁਪਏ, ਮੋਗਾ 14,91000 ਰੁਪਏ, ਮਾਨਸਾ 45,00000 ਰੁਪਏ, ਕਪੂਰਥਲਾ 14, 07000 ਰੁਪਏ, ਗੁਰਦਾਸਪੁਰ 12,51000 ਰੁਪਏ, ਪਠਾਨਕੋਟ 15,18000 ਰੁਪਏ, ਸੰਗਰੂਰ 15,15000 ਰੁਪਏ, ਪਟਿਆਲਾ 22,80000 ਰੁਪਏ, ਰੂਪਨਗਰ 12,81000 ਰੁਪਏ, ਫਾਜਿਲਕਾ 12,75000 ਰੁਪਏ, ਫਤਹਿਗੜ੍ਹ ਸਾਹਿਬ 9,57000 ਰੁਪਏ, ਸ਼੍ਰੀ ਮੁਕਤਸਰ ਸਾਹਿਬ 10,80000 ਰੁਪਏ, ਹੁਸ਼ਿਆਰਪੁਰ 10,92000 ਰੁਪਏ ਅਤੇ ਸਹਿਬਜਾਦਾ ਅਜੀਤ ਸਿੰਘ ਜ਼ਿਲ੍ਹੇ ਨੂੰ 8,85000 ਰੁਪਏ ਭੇਜੀ ਗਈ ਹੈ।

ਸ਼ਰਾਬ ਦੇ ਠੇਕਿਆਂ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਖੋਲ੍ਹਣ ਦੀ ਆਗਿਆ -ਹੋਮ ਡਿਲਿਵਰੀ ਬਾਅਦ ਦੁਪਹਿਰ 3 ਵਜੇ ਤੋਂ ਸ਼ਾਮ 6 ਵਜੇ ਤੱਕ, ਅਹਾਤੇ ਨਹੀਂ ਖੁੱਲ੍ਹ ਸਕਣਗੇ

ਪਟਿਆਲਾ, 7 ਮਈ: ( Patiala Tv )
ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਨੇ ਆਬਕਾਰੀ ਤੇ ਕਰ ਵਿਭਾਗ ਪੰਜਾਬ ਵੱਲੋਂ ਪੰਜਾਬ ਅੰਦਰ ਸ਼ਰਾਬ ਦੇ ਠੇਕੇ ਖੋਲ੍ਹਣ ਦੇ ਲਏ ਗਏ ਫੈਸਲੇ ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਅੰਦਰ ਵੀ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਆਗਿਆ ਦਿੱਤੀ ਹੈ। ਪਰੰਤੂ ਇਸ ਦੌਰਾਨ ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਬਚਣ ਲਈ ਸਮਾਜਿਕ ਦੂਰੀ ਕਾਇਮ ਰੱਖਣ ਲਈ ਲਾਕਡਾਊਨ ਦੇ ਸਮੇਂ ਦੌਰਾਨ ਲਾਇਸੈਂਸੀਆਂ ਨੂੰ ਸ਼ਰਾਬ ਦੀ ਹੋਮ ਡਿਲਿਵਰੀ ਕਰਨ ਦੀ ਵੀ ਆਗਿਆ ਦਿੱਤੀ ਹੈ।


ਜ਼ਿਲ੍ਹਾਂ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਮੁਤਾਬਕ ਸ਼ਰਾਬ ਦੇ ਠੇਕਿਆਂ 'ਤੇ ਕਾਊਂਟਰ ਸੇਲ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਅਤੇ ਹੋਮ ਡਿਲਿਵਰੀ ਬਾਅਦ ਦੁਪਹਿਰ 3 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾ ਸਕੇਗੀ।  ਪਰੰਤੂ ਸ਼ਰਾਬ ਦੇ ਅਹਾਤੇ ਨਹੀਂ ਖੋਲ੍ਹੇ ਜਾਣਗੇ।
ਸ਼ਰਾਬ ਦੀ ਹੋਮ ਡਿਲਿਵਰੀ ਲਈ ਕਰਫਿਊ ਪਾਸ ਜਾਰੀ ਕਰਨ ਦਾ ਅਧਿਕਾਰ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਪਟਿਆਲਾ ਨੂੰ ਦਿੱਤਾ ਗਿਆ ਹੈ। ਪਰੰਤੂ ਕੋਈ ਵੀ ਸ਼ਰਾਬ ਦਾ ਠੇਕਾ, ਕੰਟੇਨਮੈਂਟ ਜ਼ੋਨ  ਜਾਂ ਹਾਟ-ਸਪਾਟ ਇਲਾਕੇ ਵਿੱਚ ਨਹੀਂ ਖੁੱਲ੍ਹੇਗਾ। ਇਸ ਦੌਰਾਨ ਸਮਾਜਿਕ ਦੂਰੀ ਅਤੇ ਕੋਵਿਡ-19 ਨੂੰ ਫੈਲਣ ਤੋਂ ਬਚਾਅ ਲਈ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣੀ ਯਕੀਨੀ ਬਣਾਂਈ ਜਾਵੇਗੀ।

ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਲਗਾਤਾਰ ਕੀਤਾ ਜਾ ਰਿਹੈ ਜਾਗਰੂਕ -ਬਚਾਅ ਸਬੰਧੀ ਸਾਵਧਾਨੀਆਂ

ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਉਂਦਿਆਂ ਦਿੱਤੀ ਜਾ ਰਹੀਆਂ ਨੇ ਸਿਹਤ ਸੇਵਾਵਾਂ
ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਲਗਾਤਾਰ ਕੀਤਾ ਜਾ ਰਿਹੈ ਜਾਗਰੂਕ

ਫ਼ਤਹਿਗੜ੍ਹ ਸਾਹਿਬ, 07 ਮਈ ( Patiala Tv )

ਕਮਿਊਨਿਟੀ ਹੈੱਲਥ ਸੈਂਟਰ (ਸੀ.ਐੱਚ.ਸੀ.) ਚਨਾਰਥਲ ਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਕੋਰੋਨਾ ਤੋਂ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਨੂੰ ਯਕੀਨੀ ਬਣਾਉਂਦਿਆਂ ਬੱਚਿਆਂ ਦਾ ਟੀਕਾਕਰਨ, ਗਰਭਵਤੀ ਔਰਤਾਂ ਦਾ ਚੈੱਕਅੱਪ, ਆਦਿ ਸਮੇਤ ਵੱਖ ਵੱਖ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਨਾਲ ਹਸਪਤਾਲਾਂ ਵਿੱਚ ਵੀ ਜਣੇਪਾ ਕਰਵਾਉਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।  ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਚਨਾਰਥਲ ਕਲਾਂ ਅਧੀਨ ਪੈਂਦੇ 32 ਸਬ ਸੈਂਟਰਾਂ ਵਿੱਚੋਂ 17 ਹੈੱਲਥ ਐਂਡ ਵੈੱਲਨੈੱਸ ਸੈਂਟਰਾਂ ਵੱਲੋਂ ਵੀ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੀ.ਈ.ਈ. ਸ੍ਰੀਮਤੀ ਜਸਵਿੰਦਰ ਕੌਰ ਨੇ ਦੱਸਿਆ ਕਿ ਹੈੱਲਥ ਵਰਕਰ ਤੇਤਰ ਲਾਲ ਅਤੇ ਸੀ.ਐੱਚ.ਸੀ. ਦੇ ਕਾਊਂਸਲਰ ਚਰਨਵੀਰ ਸਿੰਘ ਵੱਲੋਂ ਹਸਪਤਾਲ ਵਿੱਚ ਆਉਂਦੇ ਮਰੀਜ਼ਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਕਿ ਕੋਰੋਨਾ ਵਾਇਸਰ ਤੋਂ ਡਰਨ ਦੀ ਥਾਂ, ਵਧੀਆ ਖੁਰਾਕ ਖਾਣ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਨਾਉਣ ਦੀ ਲੋੜ ਹੈ।

ਧਾਰਮਿਕ ਸਥਾਨ ਨੂੰ ਰੱਖਿਆ ਬੰਦ ਤੇ ਸ਼ਰਾਬ ਦੇ ਠੇਕੇ ਖੋਲ੍ਹੇ ਮੰਦਭਾਗੀ ਗੱਲ || ਘਰੇਲੂ  ਲੜਾਈ ਝਗੜੇ ਵਧਣਗੇ 

ਦਿੱਲੀ ਕਟੜਾ ਹਾਈਵੇ ਨੂੰ ਅੰਮ੍ਰਿਤਸਰ ਨਾਲ ਨਾ ਜੋੜਿਆ ਸਿੱਖਾਂ ਨਾਲ ਇੱਕ ਹੋਰ ਹੋਵੇਗਾ .
ਧਾਰਮਿਕ ਸਥਾਨ ਨੂੰ ਰੱਖਿਆ ਬੰਦ ਤੇ ਸ਼ਰਾਬ ਦੇ ਠੇਕੇ ਖੋਲ੍ਹੇ ਮੰਦਭਾਗੀ ਗੱਲ 
ਸ਼ਰਾਬ ਦੀ ਖੁਲੀ ਵਰਤੋਂ ਨਾਲ ਘਰੇਲੂ  ਲੜਾਈ ਝਗੜੇ ਵਧਣਗੇ 

ਸ਼ਰਾਬ ਦੇ ਠੇਕੇ ਨਾ ਖੋਲਣ ਦਾ ਫੈਸਲਾ_ ਸ਼ਰਾਬ ਦੇ ਠੇਕੇਦਦਾਰਾਂ ਵਲੋਂ

कैप्टन अमरिंदर के बोल  सोनिया गांधी के साथ वीडियो कांफ्रेंसिंग दौरान 

कांग्रेस अध्यक्ष सोनिया गांधी, डॉ. मनमोहन सिंह और राहुल गांधी समेत कांग्रेस के नेतृत्व वाले राज्यों के मुख्यमंत्रियों के साथ हुई वीडियो कॉन्फ्रेंस में शिरकत करते हुए कैप्टन ने सूबे की तरफ से कोविड की रोकथाम के लिए अपनाई जा रही नीति और राज्य के वित्तीय ढांचे को फिर से मजबूत बनाने के लिए उठाए जा रहे कदमों के संबंध में जानकारी दी।  पंजाब को अप्रैल में 88 फीसदी तक हुए राजस्व घाटे का जिक्र करते हुए मुख्यमंत्री कैप्टन अमरिंदर सिंह ने कहा कि राज्य को इस दौरान विभिन्न टैक्स राजस्व से कोई आय नहीं हुई। मौजूदा समय में कुल औद्योगिक इकाइयों का लगभग 1.5 हिस्सा ही कार्यशील है। केंद्र से सहायता न मिलने के कारण पंजाब मुश्किल वित्तीय हालातों का सामना कर रहा है।

             मीटिंग में सोनिया गांधी  को बताया कि किस तरह पंजाब कर्फ़्यू से बाहर निकलने की पड़ाअवार रणनीति तैयार कर रहा है। इसके साथ ही उनके द्वारा  प्रवासी मज़दूरों के लिए किये गए इंतज़ामों के बारे जानकार दी  और जो भारतीय दूसरे देशों से वापिस भारत आ रहे हैं उनके टैस्टों को ले कर भी अपनी चिंता ज़ाहिर की।  
       मुख्यमंत्री ने बताया कि मंडियों में अब तक 100 लाख टन गेहूं की आमद पहले ही हो चुकी है और खरीद की प्रक्रिया मई के मध्य तक मुकम्मल होने की उम्मीद है। इस पर सोनिया गांधी ने मुख्यमंत्री को उनकी तरफ से पंजाब के किसानों को फसलों की खरीद सीजन के लिए बधाई देने को कहा

ਚੰਡੀਗੜ੍ਹ 'ਚ ਕੋਰੋਨਾ ਦੇ ਅੰਕੜੇ ਲਗਾਤਾਰ ਵੱਧ ਰਹੇ, 4 ਨਵੇਂ ਮਰੀਜ਼ਾਂ ਨਾਲ 128 ਤੱਕ ਪੁੱਜਾ ਅੰਕੜਾ

   ਚੰਡੀਗੜ੍ਹ ( Patiala Tv ) : ਚੰਡੀਗੜ੍ਹ ਸ਼ਹਿਰ 'ਚ ਕੋਰੋਨਾ ਵਾਇਰਸ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਵੀਰਵਾਰ ਨੂੰ  ਚੰਡੀਗੜ੍ਹ  'ਚ ਨਵੇਂ ਕੋਰੋਨਾ ਮਰੀਜ਼ਾਂ ਸਾਹਮਣੇ ਆਏ ਹਨ । ਇਹ ਚਾਰੇ ਮਰੀਜ਼ ਬਾਪੂਧਾਮ ਕਾਲੋਨੀ ਦੇ ਰਹਿਣ ਵਾਲੇ ਹਨ, ਜਿਨ੍ਹਾਂ 'ਚ ਇਕ ਔਰਤ ਅਤੇ 3 ਪੁਰਸ਼ ਸ਼ਾਮਲ ਹਨ। ਨਵੇਂ ਮਰੀਜ਼ਾਂ ਦੇ ਆਉਣ ਨਾਲ  ਸਿਰਫ ਬਾਪੂਧਾਮ ਕਾਲੋਨੀ 'ਚ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 70 ਹੋ ਗਈ ਹੈ, ਜਦੋਂ ਕਿ ਜੇਕਰ ਚੰਡੀਗੜ੍ਹ ਦੀ ਗੱਲ ਕਰੀਏ ਤਾਂ ਕੋਰੋਨਾ ਵਾਇਰਸ ਦੇ ਕੁੱਲ ਪੀੜਤ ਮਰੀਜ਼ਾਂ  128 ਹੋ ਗਏ ਹਨ । ਇਸ ਤੋਂ ਪਹਿਲਾਂ ਸ਼ਹਿਰ ਦੀ ਬਾਪੂਧਾਮ ਕਾਲੋਨੀ ਤੋਂ ਹੀ ਬੁੱਧਵਾਰ ਨੂੰ 5 ਲੋਕਾਂ ਦੀ ਕੋਰੋਨਾ ਸਬੰਧੀ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ।  

ਕੇਂਦਰੀ ਮੰਤਰੀ ਪਾਸਵਨ ਵਲੋਂ ਕਿਸਾਨਾਂ ਦੀ ਫਸਲ 'ਤੇ ਕੱਟ ਲਾਉਣ ਦਾ ਮਾਮਲਾ

ਭਾਜਪਾ ਆਗੂ ਗੁਰਤੇਜ ਢਿੱਲੋਂ ਡਟੇ ਕਿਸਾਨਾਂ ਦੇ ਹੱਕ 'ਚ, ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਕੀਮਤ ਕੱਟ ਵਾਪਸ ਲੈਣ ਦੀ ਕੀਤੀ ਅਪੀਲ
ਪਟਿਆਲਾ, 5 ਮਈ (patiala tv ) : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਸਾਬਕਾ ਚੇਅਰਮੈਨ ਸ. ਗੁਰਤੇਜ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨੂੰ ਇਕ ਪੱਤਰ ਲਿਖ ਕੇ ਪਿਛਲੇ ਦਿਨਾਂ ਅੰਦਰ ਪਟਿਆਲਾ, ਸ੍ਰੀ ਫ਼ਤਿਹਗੜ੍ਹ ਸਾਹਿਬ ਅਤੇ ਐਸ ਏ ਐਸ ਨਗਰ ਮੋਹਾਲੀ ਜ਼ਿਲਿਆਂ ਅੰਦਰ ਹੋਈ ਬਾਰਿਸ਼ ਅਤੇ ਗੜ੍ਹੇ ਮਾਰੀ ਕਾਰਨ ਕਣਕ ਦੀ ਫਸਲ ਮਾਜੂ ਅਤੇ ਬਦਰੰਗ ਕਣਕ 'ਤੇ ਕੇਂਦਰੀ ਖੁਰਾਕ ਤੇ ਸਪਲਾਈ ਮੰਤਰੀ ਸ੍ਰੀ ਰਾਮ ਵਿਲਾਸ ਪਾਸਵਾਨ ਵਲੋਂ ਲਗਾਏ ਗਏ ਕੀਮਤ ਕੱਟ ਦੇ ਨੂੰ ਵਾਪਸ ਲੈਣ ਲਈ ਕਿਸਾਨਾਂ ਦੇ ਹੱਕ 'ਚ ਹਾਂ ਦਾ ਨਾਅਰਾ ਮਾਰਿਆ ਹੈ।
         ਕੁਝ ਦਿਨ ਪਹਿਲਾਂ ਕੇਂਦਰੀ ਟੀਮ ਵਲੋਂ ਪਟਿਆਲਾ, ਫ਼ਤਿਹਗੜ੍ਹ ਸਾਹਿਬ ਅਤੇ ਐਸ ਏ ਐਸ ਨਗਰ ਮੋਹਾਲੀ ਜ਼ਿਲਿਆਂ ਅੰਦਰ ਕੀਤੇ ਦੌਰੇ ਉਪਰੰਤ ਇਕ ਪੱਤਰ ਜਾਰੀ ਕੀਤਾ ਗਿਆ ਸੀ ਜਿਸ ਅਨੁਸਾਰ ਛੇ ਫ਼ੀਸਦੀ ਕਮਜ਼ੋਰ ਅਤੇ ਮਾਜੂ ਹੋਏ ਦਾਣੇ ਹੋਣ ਦੀ ਸੂਰਤ ਵਿਚ ਕੋਈ ਕੱਟ ਨਹੀਂ ਲੱਗੇਗਾ। 6 ਤੋਂ 8 ਫ਼ੀਸਦੀ ਕਮਜ਼ੋਰ ਦਾਣੇ ਹੋਣ 'ਤੇ 4 ਰੁਪਏ 81 ਪੈਸੇ ਪ੍ਰਤੀ ਕੁਇੰਟਲ, 8 ਤੋਂ 10 ਫ਼ੀਸਦੀ ਕਮਜ਼ੋਰ ਦਾਣੇ ਹੋਣ 'ਤੇ 9 ਰੁਪਏ 62 ਪੈਸੇ, 10 ਤੋਂ 12 ਫ਼ੀਸਦੀ ਕਮਜ਼ੋਰ ਦਾਣੇ ਹੋਣ 'ਤੇ 14 ਰੁਪਏ 43 ਪੈਸੇ, 12 ਤੋਂ 14 ਫ਼ੀਸਦੀ ਕਮਜ਼ੋਰ ਦਾਣਿਆਂ 'ਤੇ 19 ਰੁਪਏ ਤੋਂ 25 ਫ਼ੀਸਦੀ ਅਤੇ 14 ਤੋਂ 16 ਫ਼ੀਸਦੀ ਕਮਜ਼ੋਰ ਦਾਣੇ ਹੋਣ 'ਤੇ  24 ਰੁਪਏ 6 ਪੈਸੇ ਪ੍ਰਤੀ ਕੁਇੰਟਲ ਤੱਕ ਦਾ ਕੱਟ ਲੱਗੇਗਾ।
           ਢਿੱਲੋਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖ ਕੇ ਉਨ੍ਹਾਂ ਤੋਂ ਪੰਜਾਬ ਦੇ ਕਿਸਾਨਾਂ ਦੀ ਇਸ ਕੱਟ ਤੋਂ ਛੋਟ ਦੇਣ ਦੀ ਪੁਰਜ਼ੋਰ ਅਪੀਲ ਕੀਤੀ ਹੈ। ਉਨ੍ਹਾਂ ਆਖਿਆ ਕਿ ਕਿਸਾਨ ਤਾ ਪਹਿਲਾਂ ਹੀ ਗੜ੍ਹੇਮਾਰੀ ਅਤੇ ਬਾਰਿਸ਼ ਕਾਰਨ ਫਸਲਾਂ ਦੇ ਘੱਟ ਨਿਕਲੇ ਝਾੜ ਕਾਰਨ ਪਹਿਲਾਂ ਹੀ ਪ੍ਰੇਸ਼ਾਨ ਹਨ। ਉਨ੍ਹਾਂ ਆਖਿਆ ਕਿ ਮਹਿੰਗਾਈ ਦੀ ਮਾਰ ਝੱਲ ਰਹੀ ਪੰਜਾਬ ਦੀ ਕਿਰਸਾਨੀ ਪਹਿਲਾਂ ਹੀ ਘਾਟੇ ਦਾ ਧੰਦਾ ਬਣਦੀ ਜਾ ਰਹੀ ਹੈ ਅਤੇ ਹੁਣ ਇਸ ਕੁਦਰਤੀ ਮਾਰ ਕਾਰਨ ਪਹਿਲਾਂ ਹੀ ਕਣਕ ਦਾ ਝਾੜ ਕਿਤੇ ਘੱਟ ਨਿਕਲਿਆ ਹੈ ਜੇਕਰ ਕਿਸਾਨਾਂ ਨੂੰ ਆਪਣੀ ਫਸਲਾਂ ਦਾ ਮੁਲ ਨਿਸ਼ਚਿਤ ਮੁਲ ਤੋਂ ਕੱਟ ਕੇ ਮਿਲਿਆ ਤਾਂ ਇਹ ਕਿਸਾਨਾਂ ਲਈ ਹੋਰ ਵੀ ਘਾਤਕ ਸਾਬਤ ਹੋਵੇਗਾ।
        ਭਾਜਪਾ ਆਗੂ ਨੇ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਕਿ ਸਬੰਧਤ ਵਿਭਾਗ ਨਾਲ ਵਿਸ਼ੇਸ਼ ਮੀਟਿੰਗ ਕਰਕੇ ਕਿਸਾਨਾਂ ਦੀ ਫਸਲ 'ਤੇ ਲੱਗਣ ਵਾਲੇ ਇਸ ਕੱਟ ਨੂੰ ਕੇਂਦਰ ਆਪਣੇ ਸਿਰ 'ਤੇ ਲੈ ਕੇ ਪੰਜਾਬ ਦੇ ਕਿਸਾਨਾਂ ਨੂੰ ਇਸ ਸੰਕਟ ਦੀ ਘੜੀ ਵਿਚੋਂ ਕੱਢੇ। ਉਨ੍ਹਾਂ ਹੋਰ ਆਖਿਆ ਕਿ ਕਣਕ 'ਤੇ ਲੱਗਣ ਵਾਲੇ ਕੱਟ ਨਾਲ ਨਾ ਸਿਰਫ਼ ਕਿਸਾਨ ਪ੍ਰਭਾਵਿਤ ਹੋਣਗੇ ਨਾਲ ਹੀ ਖਰੀਦ ਏਜੰਸੀਆਂ ਦੇ ਇੰਸਪੈਕਟਰ ਅਤੇ ਆੜ੍ਹਤੀ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਣਗੇ।
ਉਨ੍ਹਾਂ ਅਖ਼ੀਰ ਵਿਚ ਆਖਿਆ ਕਿ ਮੋਦੀ ਸਰਕਾਰ ਪਹਿਲਾਂ ਹੀ ਕਿਸਾਨਾਂ ਦੇ ਹੱਕ 'ਚ ਡਟ ਕੇ ਖੜ੍ਹੀ ਹੈ, ਉਥੇ ਹੀ ਉਨ੍ਹਾਂ ਨੂੰ ਆਉਣ ਵਾਲੀ ਕਿਸੇ ਵੀ ਪ੍ਰਸ਼ਾਨੀ ਵੀ ਕੇਂਦਰ ਆਪਣੇ ਸਿਰ ਝੱਲ ਕੇ ਕਿਸਾਨਾਂ ਨੂੰ ਰਾਹਤ ਮਿਲੇਗੀ।  

ਸਵੇਰੇ 9 ਵਜੇ ਤੋਂ ਦੁਪਹਿਰ 01 ਵਜੇ ਤੱਕ ਸ਼ਰਾਬ ਦੇ ਠੇਕੇ ਖੁਲ੍ਹੇ ਰੱਖਣ ਦੀ ਛੋਟ - ਸ਼ਰਾਬ ਦੀ ਹੋਮ ਡਲੀਵਰੀ ਦੁਪਹਿਰ 1 ਵਜੇ ਤੋਂ ਸ਼ਾਮ 7 ਵਜੇ

       ਜਿ਼ਲ੍ਹਾ ਮੈਜਿਸਟਰੇਟ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਜਿ਼ਲ੍ਹੇ  ਵਿੱਚ ਲਗਾਏ ਕਰਫਿਊ ਵਿੱਚ ਹੋਰ ਛੋਟ ਦਿੰਦਿਆਂ ਜਿ਼ਲ੍ਹੇ ਵਿੱਚ 07 ਮਈ ਤੋਂ ਸਵੇਰੇ 09:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਸ਼ਰਾਬ ਦੇ ਠੇਕੇ ਖੁਲ੍ਹੇ ਰੱਖਣ ਦੀ ਛੋਟ ਦਿੱਤੀ ਹੈ ਜਦੋਂ ਕਿ ਦੁਪਹਿਰ 01:00 ਵਜੇ ਤੋਂ ਸ਼ਾਮ 07:00 ਵਜੇ ਸ਼ਰਾਬ ਦੀ ਹੋਮ ਡਲੀਵਰੀ ਕੀਤੀ ਜਾ ਸਕੇਗੀ। ਸ਼ਰਾਬ ਦੀ ਹੋਮ ਡਲੀਵਰੀ ਕਰਨ ਲਈ ਇੱਕ ਗਰੁੱਪ ਵਿੱਚ ਸਿਰਫ 2 ਵਿਅਕਤੀਆਂ ਨੂੰ ਹੀ ਅਧਿਕਾਰਤ ਕੀਤਾ ਜਾਵੇਗਾ।
      ਜਿਹੜਾ ਵਿਅਕਤੀ ਹੋਮ ਡਲੀਵਰੀ ਕਰਨ ਲਈ ਅਧਿਕਾਰਤ ਹੋਵੇਗਾ ਉਸ ਵਿਅਕਤੀ ਕੋਲ ਵਿਭਾਗ ਵੱਲੋਂ ਜਾਰੀ ਕੀਤਾ ਪਛਾਣ ਪੱਤਰ, ਕਰਫਿਊ ਪਾਸ ਅਤੇ ਵਹੀਕਲ ਜਿਸ ਦਾ ਇਸਤੇਮਾਲ ਹੋਮ ਡਲੀਵਰੀ ਕਰਨ ਸਮੇਂ ਕਰਨਾ ਹੈ, ਉਸ ਵਹੀਕਲ ਸਬੰਧੀ ਸਹਾਇਕ ਕਮਿਸ਼ਨਰ ਆਬਕਾਰੀ ਤੇ ਕਰ ਵਿਭਾਗ ਪਾਸੋਂ ਪੂਰਵ ਪ੍ਰਵਾਨਗੀ ਪ੍ਰਾਪ਼ਤ ਕੀਤੀ ਜਾਵੇਗੀ ਅਤੇ ਵਹੀਕਲ ਦਾ ਕਰਫਿਊ ਪਾਸ ਹੋਣਾ ਵੀ  ਲਾਜ਼ਮੀ ਹੋਵੇਗਾ।

   ਜਿ਼ਲ੍ਹਾ ਮੈਜਿਸਟਰੇਟ ਨੇ ਇਹ ਵੀ ਹੁਕਮ ਦਿੱਤੇ ਹਨ ਕਿ ਹੋਮ ਡਲੀਵਰੀ ਕਰਨ ਵਾਲੇ ਅਧਿਕਾਰਤ ਵਿਅਕਤੀ ਕੋਲ ਹਰ ਸਮੇਂ ਮੌਜੂਦਾ ਸ਼ਰਾਬ ਦਾ ਕੈਸ਼ ਮੀਮੋ ਹੋਣਾ ਲਾਜ਼ਮੀ ਹੋਵੇਗਾ ਅਤੇ ਸ਼ਰਾਬ ਦੀ ਹੋਮ ਡਲੀਵਰੀ ਕਰਨ ਸਮੇਂ ਇੱਕ ਆਰਡਰ ’ਤੇ 02 ਲੀਟਰ ਤੋਂ ਵੱਧ ਸਪਲਾਈ ਨਹੀਂ ਕੀਤੀ ਜਾ ਸਕੇਗੀ। 
ਦਿ ਪੰਜਾਬ ਇਨਟੋਕਸੀਕੈਂਟ ਲਾਇਸੈਂਸ ਐਂਡ   ਸੇਲ ਆਰਡਰ 1956  ਦੇ ਆਰਡਰ 17 ਅਨੁਸਾਰ ਲਾਇਸੈਂਸੀ ਵੱਲੋਂ ਕੁਝ  ਵਿਅਕਤੀਆਂ ਨੂੰ ਸ਼ਰਾਬ ਵੇਚਣ ਦੀ ਮਨਾਹੀ ਹੈ। ਹੋਮ ਡਲੀਵਰੀ ਵਿੱਚ ਵੀ ਇਹ ਆਰਡਰ ਉਪਬੰਧ ਲਾਗੂ ਰਹਿਣਗੇ।
    
ਜਿ਼ਲ੍ਹਾ ਮੈਜਿਸਟਰੇਟ ਨੇ ਇਹ ਵੀ ਹੁਕਮ ਦਿੱਤੇ ਹਨ ਕਿ ਸ਼ਰਾਬ ਦੀ ਵਿੱਕਰੀ ਦੌਰਾਨ ਦੁਕਾਨ ਦੇ ਬਾਹਰ 05 ਤੋਂ ਵੱਧ ਵਿਅਕਤੀ ਇਕੋ ਸਮੇਂ ਇਕੱਠੇ ਨਹੀਂ ਹੋਣਗੇ। ਗ੍ਰਾਹਕਾਂ ਵਿੱਚਕਾਰ ਸਮਾਜਿਕ ਦੂਰੀ ਬਣਾਈ ਰੱਖਣ ਲਈ ਜ਼ਮੀਨ ਤੇ ਨਿਸ਼ਾਨ ਲਗਾਏ ਜਾਣਗੇ। ਠੇਕੇ ਦੇ ਸੈਨੀਟਾਈਜਰ ਤੇ ਹੋਰ ਸੈਨੀਟਾਈਜਿੰਗ ਦੇ ਪ੍ਰਬੰਧ ਜੋ  ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋੜੀਂਦੇ ਹੋਣ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਇਹ ਛੋਟ ਕਿਸੇ ਵੀ ਕੰਟੇਨਮੈਂਟ ਖੇਤਰ ਵਿੱਚ ਲਾਗੂ ਨਹੀਂ ਹੋਵੇਗੀ। 

ਦਿੱਤੀ ਗਈ ਛੋਟ ਦੌਰਾਨ ਸਬੰਧਤ ਸਥਾਨਾਂ ’ਤੇ ਕੋਵਿਡ-19 ਸਬੰਧੀ ਸਮੇਂ-ਸਮੇਂ ਸਿਰ ਜਾਰੀ ਗਾਇਡ ਲਾਈਨਜ਼/ ਐਡਵਾਈਜ਼ਰੀਆਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ । ਕੋਵਿਡ-19 ਸਬੰਧੀ ਹਦਾਇਤਾਂ ਦੀ ਕਿਸੇ ਤਰ੍ਹਾਂ ਦੀ  ਉਲੰਘਣਾ ਪਾਏ ਜਾਣ ਦੀ ਸੂਰਤ ਵਿੱਚ ਸਬੰਧਤਾਂ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Wednesday, May 6, 2020

ਰਵਨੀਤ ਬਿੱਟੂ ਸ਼ਰਾਬ ਠੇਕੇ ਖੁਲਣ ਤੇ ਵੱਡਾ ਬਿਆਨ || ਪੈਟਰੋਲ ਡੀਜ਼ਲ ਮਹਿੰਗੇ ਹੋਣ ਨੂੰ ਦੱਸਿਆ..........

ਪਟਿਆਲਾ 'ਚ ਪੰਜ ਨਵੇਂ ਕੋਰੋਨਾ ਕੇਸਾਂ ਦੀ ਪੁਸ਼ਟੀ || ਗਿਣਤੀ ਹੋਈ 99 || ਇਕ ਦੀ ਮੌਤ ||

ਜਿਲੇ ਵਿਚ ਪੰਜ ਨਵੇਂ ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ।
ਸੱਤ ਹੋਰ ਵਿਅਕਤੀ ਕੋਵਿਡ ਤੋਂ ਹੋਏ ਠੀਕ
ਜਿਲੇ ਵਿਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ ਹੋਈ 99 : ਡਾ. ਮਲਹੋਤਰਾ

ਪਟਿਆਲਾ 6 ਮਈ ( Patiala Tv ) ਜਿਲੇ ਵਿਚ ਪੰਜ ਨਵੇਂ ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ । ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਬੀਤੇ ਦਿਨੀ ਕੋਵਿਡ ਜਾਂਚ ਸਬੰਧੀ ਲੈਬ ਵਿਚ ਭੇਜੇ ਗਏ ਸੈਂਪਲਾ ਵਿਚੋ ਪੰਜ ਕੋਵਿਡ ਪੋਜਟਿਵ ਕੇਸਾ ਦੀ ਪੁਸ਼ਟੀ ਹੋਈ ਹੈ।ਪੋਜਟਿਵ ਕੇਸਾਂ ਵਿਚੋ 2 ਰਾਜਪੁੁਰਾ,2 ਪਟਿਆਲਾ ਅਤੇ ਇੱਕ ਨਾਭਾ ਏਰੀਏ ਨਾਲ ਸਬੰਧਤ ਹੈ ਉਹਨਾਂ ਦੱਸਿਆਂ ਪੋਜਟਿਵ ਆਏ ਕੇਸਾਂ ਵਿਚੋ ਰਾਜਪੁਰਾ ਦੀ ਗੁਲਾਬ ਨਗਰ ਦੀ ਰਹਿਣ ਵਾਲੀ 36 ਸਾਲਾ ਅੋਰਤ,ਗਉਸ਼ਾਲਾ ਰੋਡ ਦਾ ਰਹਿਣ ਵਾਲਾ 14 ਸਾਲਾ ਲੜਕਾ,ਪਟਿਆਲਾ ਸ਼ਹਿਰ ਦੀ ਗੁਰੁ ਤੇਗ ਬਹਾਦਰ ਕਲੋਨੀ ਦੀ 29 ਸਾਲਾ ਅੋਰਤ,46 ਸਾਲਾ ਅੋਰਤ ਅਤੇ ਨਾਭਾ ਦੇ ਗੱਲੀ ਕਾਹਨ ਸਿੰਘ ਵਿਚ ਰਹਿਣ ਵਾਲੇ 19 ਸਾਲਾ ਲੜਕੀ ਸ਼ਾਮਲ ਹਨ।ਉਹਨਾ ਕਿਹਾ ਕਿ ਪੋਜਟਿਵ ਆਏ ਸਾਰੇ ਕੇਸਾ ਨੂੰ ਰਾਜਿੰਦਰਾ ਦੇ ਆਈਸੋਲੇਸ਼ਨ ਵਾਰਡ ਵਿਚ ਸ਼ਿਫਟ ਕਰਵਾਇਆ ਜਾਵੇਗਾ ।


ਉਹਨਾਂ ਕਿਹਾ ਕਿ ਬੀਤੇ ਦਿਨੀਂ ਦੋ ਪੋਜਟਿਵ ਆਏ ਸ਼ਰਧਾਲੂਆਂ ਨੂੰ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਸ਼ਿਫਟ ਕਰਵਾ ਦਿੱਤਾ ਗਿਆ ਹੈ।ਉਹਨਾਂ ਦੱਸਿਆਂ ਕਿ ਅੱਜ ਜਿਲੇ ਵਿਚ ਵੱਖ ਵੱਖ ਥਾਂਵਾ ਤੋਂ 112 ਸੈਂਪਲ ਕੋਵਿਡ ਜਾਂਚ ਸਬੰਧੀ ਲਏ ਗਏ ਹਨ।ਜਿਹਨਾਂ ਦੀ ਰਿਪੋਰਟ ਕੱਲ ਨੂੰ ਆਵੇਗੀ।ਜਿਸ ਵਿਚ ਬੀਤੇ ਦਿਨੀਂ ਬਟਾਲਾ ਵਿਖੇ ਪੌਜਟਿਵ ਆਏ ਕੈਦੀ ਦੇ ਨੇੜ੍ਹੇ ਦੇ ਸੰਪਰਕ ਦੇ ਕੇਂਦਰੀ ਜੇਲ ਪਟਿਆਲਾ ਵਿੱਚੋਂ 22 ਸਟਾਫ ਮੈਂਬਰਾ/ਕੈਦੀਆਂ ਦੇ ਕੋਵਿਡ ਜਾਂਚ ਸਬੰਧੀ ਸੈਂਪਲ ਲਏ ਗਏ,ਵੀ ਸ਼ਾਮਲ ਹਨ।ਉਹਨਾਂ ਦੱਸਿਆਂ ਕਿ ਅਮਨ ਨਗਰ ਦਾ ਰਹਿਣ ਵਾਲਾ 39 ਸਾਲਾ ਵਿਅਕਤੀ ਜਿਸ ਦੀ ਬੀਤੇ ਦਿਨੀ ਮੋਤ ਹੋਣ ਉਪਰੰਤ ਕੋਵਿਡ ਟੈਸਟ ਪੌਜਟਿਵ ਆਇਆ ਸੀ,ਦਾ ਆਈ.ਸੀ.ਐਮ.ਆਰ.ਦੀਆਂ ਗਾਈਡਲਾਈਨ ਅਨੁਸਾਰ ਸੰਸਕਾਰ ਕਰਵਾ ਦਿਤਾ ਗਿਆ ਹੈ ਅਤੇ ਜਲਦ ਹੀ ਮ੍ਰਿਤਕ ਵਿਅਕਤੀ ਦੇ ਨੇੜ੍ਹੇ ਦੇ ਸੰਪਰਕ ਵਿਚ ਆਏ ਵਿਅਕਤੀਆ ਦੇ ਕੋਵਿਡ ਜਾਂਚ ਸਬੰਧੀ ਸੈਂਪਲ ਲਏ ਜਾਣਗੇ।ਉਹਨਾਂ ਦਸਿਆਂ ਕਿ ਇਸ ਤਰਾਂ ਹੁਣ ਜਿਲੇ ਦੇ ਕੋਵਿਡ ਪੋਜਟਿਵ ਕੇਸਾ ਦੀ ਕੁੱਲ ਗਿਣਤੀ 99ਹੈ।ਉਨ੍ਹਾਂ ਦੱਸਿਆਂ ਕਿ ਅੱਜ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਬੱਸ ਸਟੈਂਡ ਤੇ ਬਾਹਰੀ ਰਾਜਾਂ ਤੋਂ ਆਏ ਮਜਦੂਰਾਂ ਨੂੰ ਬੱਸਾ ਰਾਹੀ ਉਨ੍ਹਾਂ ਦੇ ਆਪਣੇ ਰਾਜ ਵਾਪਿਸ ਭੇਜਣ ਸਮੇਂ ਜਿਲ੍ਹਾ ਸਿਹਤ ਵਿਭਾਗ ਦੀਆਂ 10 ਟੀਮਾਂ ਵੱਲੋਂ ਬੱਸ ਸਟੈਂਡ ਤੇਂ ਉਨ੍ਹਾਂ ਦੀ ਸਕਰੀਨਿੰਗ ਕਰਨ ਉਪਰੰਤ ਫਿੱਟਨੈਸ ਸਰਟੀਫਿਕੇਟ ਦਿੱਤੇ ਗਏ।ਉਹਨਾਂ ਦੱਸਿਆਂ ਕਿ ਇਸ ਸਮੇਂ ਰਾਜਿੰਦਰਾ ਹਸਪਤਾਲ ਵਿਚ ਦਾਖਲ ਸਾਰੇ ਕੋਵਿਡ ਪੋਜਟਿਵ ਵਿਅਕਤੀ ਠੀਕ ਠਾਕ ਹਨ। ਘਬਰਾਉਣ ਵਾਲੀ ਕੋਈ ਗੱਲ ਨਹੀ ਹੈ।ਉਹਨਾਂ ਕਿਹਾ ਕਿ ਰਾਜਿੰਦਰਾ ਹਸਪਤਾਲ ਵਿਚ ਦਾਖਲ ਸੱਤ ਹੋਰ ਮਰੀਜ ਜਿਹਨਾਂ ਵਿਚੋ 5 ਰਾਜਪੂਰਾ ਅਤੇ 2 ਪਟਿਆਲਾ ਦੇ ਹਨ ਠੀਕ ਹੋ ਚੁੱਕੇ ਹਨ ਜਿਹਨਾਂ ਨੂੰ ਜਲਦ ਹੀ ਰਜਿੰਦਰਾ ਹਸਪਤਾਲ ਵਿਚੋ ਛੁੱਟੀ ਦੇ ਦਿੱਤੀ ਜਾਵੇਗੀ।ਜਿਲ੍ਹੇ ਵਿੱਚ ਕੋਵਿਡ ਕੇਸਾਂ ਬਾਰੇ ਜਾਣਕਾਰੀ ਦਿੰਦੇ ਉਨ੍ਹਾਂ ਕਿਹਾ ਕਿ ਹੁਣ ਤੱਕ ਕੋਵਿਡ ਜਾਂਚ ਸਬੰਧੀ 1318 ਸੈਂਪਲ ਲਏ ਜਾ ਚੁੱਕੇ ਹਨ ਜਿਹਨਾਂ ਵਿਚੋ 99 ਕੋਵਿਡ ਪੋਜਟਿਵ ਜੋਕਿ ਜਿਲਾ ਪਟਿਆਲਾ ਨਾਲ ਸਬੰਧਤ ਹਨ, 1090 ਨੈਗਟਿਵ ਅਤੇ 113 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਪੌਜਟਿਵ ਕੇਸਾਂ ਵਿੱਚੋਂ ਦੋ ਪੋਜਟਿਵ ਕੇਸ ਦੀ ਮੋਤ ਹੋ ਚੁੱਕੀ ਹੈ ਅਤੇ 14 ਕੇਸ ਠੀਕ ਹੋ ਚੁੱਕੇ ਹਨ।





ਪਟਿਆਲਾ ਸ਼ਾਹੀ ਸ਼ਹਿਰ, ਬਾਗਾਂ ਦਾ ਸ਼ਹਿਰ

ਪਟਿਆਲਾ ਭਾਰਤੀ ਪੰਜਾਬ ਸੂਬੇ ਦੇ ਦੱਖਣ-ਪੂਰਬ ਵਿੱਚ ਸਥਿੱਤ ਇੱਕ ਸ਼ਹਿਰ, ਜ਼ਿਲ੍ਹਾ ਅਤੇ ਸਾਬਕਾ ਰਿਆਸਤ ਹੈ। ਇਹ ਸ਼ਹਿਰ ਪਟਿਆਲਾ ਜ਼ਿਲ੍ਹੇ ਦਾ ਪ੍ਰਸ਼ਾਸ਼ਨਿਕ ਕੇਂਦਰ ਹੈ। ਇਹ ਸ਼ਹਿਰ ਬਾਬਾ ਆਲਾ ਸਿੰਘ ਨੇ 1763 ਵਿੱਚ ਵਸਾਇਆ ਸੀ, ਜਿਥੋਂ ਇਸਦਾ ਨਾਂ ਆਲਾ ਦੀ ਪੱਟੀ ਅਤੇ ਮਗਰੋਂ ਪੱਟੀਆਲਾ ਅਤੇ ਫੇਰ ਪਟਿਆਲਾ ਪੈ ਗਿਆ। ਪਟਿਆਲਾ ਜ਼ਿਲ੍ਹੇ ਦੀਆਂ ਸੀਮਾਵਾਂ ਉੱਤਰ ਵਿੱਚ ਫਤਹਿਗੜ੍ਹ, ਰੂਪਨਗਰ ਅਤੇ ਚੰਡੀਗੜ੍ਹ ਨਾਲ, ਪੱਛਮ ਵਿੱਚ ਸੰਗਰੂਰ ਜ਼ਿਲ੍ਹੇ ਨਾਲ, ਪੂਰਬ ਵਿੱਚ ਅੰਬਾਲਾ ਅਤੇ ਕੁਰੁਕਸ਼ੇਤਰ ਨਾਲ ਅਤੇ ਦੱਖਣ ਵਿੱਚ ਕੈਥਲ ਨਾਲ ਲੱਗਦੀਆਂ ਹਨ। ਇਹ ਸ‍ਥਾਨ ਸਿੱਖਿਆ ਦੇ ਖੇਤਰ ਵਿੱਚ ਵੀ ਆਗੂ ਰਿਹਾ ਹੈ। ਦੇਸ਼ ਦਾ ਪਹਿਲਾ ਡਿਗਰੀ ਕਾਲਜ ਮਹਿੰਦਰਾ ਕਾਲਜ ਦੀ ਸ‍ਥਾਪਨਾ 1870 ਵਿੱਚ ਪਟਿਆਲਾ ਵਿੱਚ ਹੀ ਹੋਈ ਸੀ । ਇਹ ਸ਼ਹਿਰ ਰਵਾਇਤੀ ਪੱਗ, ਪਰਾਂਦੇ, ਨਾਲੇ, ਪਟਿਆਲਾ ਸ਼ਾਹੀ ਸਲਵਾਰ, ਪੰਜਾਬੀ ਜੁੱਤੀ ਅਤੇ ਪਟਿਆਲਾ ਪੈੱਗ ਲਈ ਪ੍ਰਸਿੱਧ ਹੈ। ਪਟਿਆਲਾ ਜ਼ਿਲ੍ਹਾ ਦੇ ਸਦਰ ਮੁਕਾਮ ਵਜੋਂ ਜਾਣੇ ਜਾਂਦੇ ਪਟਿਆਲਾ ਨਗਰ ਦਾ ਆਪਣਾ ਹੀ ਇਤਿਹਾਸ ਅਤੇ ਸਭਿਆਚਾਰ ਹੈ। ਸੰਨ 1948 ਈ. ਤਕ ਇਹ ਪਟਿਆਲਾ ਰਿਆਸਤ ਦੀ ਰਾਜਧਾਨੀ ਰਿਹਾ ਹੈ ਅਤੇ ਉਸ ਤੋਂ ਬਾਦ ਸੰਨ 1956 ਈ. ਤਕ ਇਹ ਪੈਪਸੂ ਸਰਕਾਰ ਦੀ ਰਾਜਧਾਨੀ ਬਣਿਆ ਰਿਹਾ ਹੈ। ਹੁਣ ਭਾਵੇਂ ਇਹ ਕੇਵਲ ਪਟਿਆਲੇ ਜ਼ਿਲ੍ਹੇ ਦਾ ਸਦਰ ਮੁਕਾਮ ਹੈ, ਪਰ ਇਸ ਦਾ ਆਪਣਾ ਹੀ ਸਭਿਆਚਾਰਿਕ ਪਿਛੋਕੜ ਹੈ ਅਤੇ ਅਨੇਕ ਖੇਤਰਾਂ ਵਿਚ ਇਸ ਦੀ ਝੰਡੀ ਕਾਇਮ ਹੈ। ਇਸ ਦੀ ਸਥਾਪਨਾ ਫੂਲਕੀਆਂ ਖ਼ਾਨਦਾਨ ਦੇ ਬਾਬਾ ਆਲਾ ਸਿੰਘ ਨੇ ਸੰਨ 1753 ਈ. ਵਿਚ ਕੀਤੀ। ਇਸ ਸਥਾਨ ਉਤੇ ਪਹਿਲਾਂ ਪਟਾਂਵਾਲਾ ਥੇਹ ਹੁੰਦਾ ਸੀ। ਬਾਬਾ ਆਲਾ ਸਿੰਘ ਨੇ ਸੰਨ 1753 ਈ. ਵਿਚ ਸਨੌਰ ਪਰਗਨਾਹ ਦੇ 84 ਪਿੰਡਾਂ ਨੂੰ ਆਪਣੇ ਅਧੀਨ ਕਰਕੇ ਥੇਹ ਵਾਲੀ ਥਾਂ ਉਤੇ ਪਹਿਲਾਂ ਕੱਚੀ ਗੜ੍ਹੀ ਬਣਵਾਈ ਅਤੇ ਦਸ ਸਾਲ ਬਾਦ ਸੰਨ 1763 ਈ. ਵਿਚ ਕਿਲ੍ਹਾ ਮੁਬਾਰਕ ਦੀ ਨੀਂਹ ਰਖੀ। ਉਸ ਦਿਨ ਤੋਂ ਇਹ ਨਗਰ ‘ਪਟਿਆਲਾ’ ਵਜੋਂ ਪ੍ਰਸਿੱਧ ਹੋ ਗਿਆ। ਕੁਝ ਵਿਦਵਾਨਾਂ ਦਾ ਵਿਚਾਰ ਹੈ ਕਿ ਇਹ ਨਾਂ ‘ਪਟੀ-ਆਲਾ’ ਦਾ ਸੰਯੁਕਤ ਸ਼ਬਦ ਹੈ। ਬਾਬਾ ਆਲਾ ਸਿੰਘ ਨੇ ਆਪਣੇ ਦੇਹਾਂਤ (ਸੰ. 1765 ਈ.) ਤੋਂ ਪਹਿਲਾਂ ਇਥੇ ਚੰਗਾ ਨਗਰ ਵਸਾ ਦਿੱਤਾ ਸੀ ਅਤੇ ਆਪਣੀ ਰਿਆਸਤ ਦੀ ਰਾਜਧਾਨੀ ਵੀ ਬਰਨਾਲੇ ਤੋਂ ਇਥੇ ਬਦਲ ਲਈ ਸੀ। ਇਸ ਨਗਰ ਵਾਲੀ ਥਾਂ’ਤੇ ਗੁਰੂ ਤੇਗ ਬਹਾਦਰ ਜੀ ਨੇ ਚਰਣ ਪਾਏ ਸਨ। ਸਿੱਖ ਇਤਿਹਾਸ ਅਨੁਸਾਰ ਜਦੋਂ ਗੁਰੂ ਤੇਗ ਬਹਾਦਰ ਜੀ ਸੈਫ਼ਾਬਾਦ (ਬਹਾਦਰਗੜ੍ਹ) ਵਿਚ ਠਹਿਰੇ ਹੋਏ ਸਨ, ਤਾਂ ਲਹਿਲ ਪਿੰਡ ਦਾ ਇਕ ਝੀਵਰ, ਭਾਗ ਰਾਮ, ਗੁਰੂ ਜੀ ਦੀ ਸੇਵਾ ਵਿਚ ਹਾਜ਼ਰ ਹੋਇਆ ਅਤੇ ਗੁਰੂ ਜੀ ਨੂੰ ਬੇਨਤੀ ਕੀਤੀ ਕਿ ਗੁਰੂ ਜੀ ਉਸ ਦੇ ਪਿੰਡ ਵਿਚ ਪਧਾਰਨ ਅਤੇ ਨਿਵਾਸੀਆਂ ਨੂੰ ਇਕ ਭਿਆਨਕ, ਨਾਮੁਰਾਦ ਬੀਮਾਰੀ ਤੋਂ ਬਚਾਉਣ। ਗੁਰੂ ਜੀ ਲਹਿਲ ਪਿੰਡ ਆਏ ਅਤੇ ਇਕ ਟੋਭੇ ਦੇ ਕੰਢੇ ਬੋਹੜ ਦੇ ਬ੍ਰਿਛ ਹੇਠਾਂ ਬੈਠੇ। ਪਿੰਡ ਵਾਲਿਆਂ ਦੀ ਬੀਮਾਰੀ ਗੁਰੂ ਜੀ ਦੀ ਕ੍ਰਿਪਾ ਨਾਲ ਠੀਕ ਹੋ ਗਈ। ਗੁਰੂ ਜੀ ਦੀ ਬੈਠਣ ਵਾਲੀ ਥਾਂ ਉਤੇ ਹੁਣ ਗੁਰਦੁਆਰਾ ਦੂਖ- ਨਿਵਾਰਨ ਸਾਹਿਬ ਬਣਿਆ ਹੋਇਆ ਹੈ। ਗੁਰੂ ਜੀ ਦੀ ਆਮਦ ਦੀ ਯਾਦ ਵਿਚ ਪਹਿਲਾਂ ਇਥੇ ਰਾਜਾ ਅਮਰ ਸਿੰਘ ਨੇ ਇਕ ਬਾਗ਼ ਲਗਵਾਇਆ ਅਤੇ ਨਿਹੰਗ ਸਿੰਘਾਂ ਦੇ ਸਪੁਰਦ ਕਰ ਦਿੱਤਾ। ਸੰਨ 1930 ਈ. ਵਿਚ ਮਹਾਰਾਜਾ ਭੂਪਿੰਦਰ ਸਿੰਘ ਨੇ ਇਥੇ ਗੁਰਦੁਆਰਾ ਬਣਵਾਇਆ ਅਤੇ ਉਸ ਦਾ ਪ੍ਰਬੰਧ ਪਟਿਆਲਾ ਸਰਕਾਰ ਦੇ ਹਵਾਲੇ ਕਰ ਦਿੱਤਾ। ਪੈਪਸੂ ਬਣਨ’ਤੇ ਇਸ ਦੀ ਵਿਵਸਥਾ ‘ਧਰਮ ਅਰਥ ਬੋਰਡ ’ ਨੂੰ ਸੌਂਪੀ ਗਈ। ਪੈਪਸੂ ਦੇ ਖ਼ਤਮ ਹੋਣ ਤੋਂ ਬਾਦ ਇਹ ਗੁਰੂ- ਧਾਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਬੰਧਿਤ ਹੋ ਗਿਆ। ਹੁਣ ਇਸ ਗੁਰਦੁਆਰੇ ਦੀ ਨਵੀਂ ਇਮਾਰਤ ਬਣ ਚੁਕੀ ਹੈ। ਗੁਰੂ ਕਾ ਲੰਗਰ , ਸਰੋਵਰ ਅਤੇ ਰਿਹਾਇਸ਼ੀ ਕਮਰੇ ਵੀ ਗੁਰਦੁਆਰਾ ਪਰਿਸਰ ਵਿਚ ਬਣੇ ਹੋਏ ਹਨ। ਬਸੰਤ ਪੰਚਮੀ ਵਾਲੇ ਦਿਨ ਇਥੇ ਸਾਲਾਨਾ ਧਾਰਮਿਕ ਮੇਲਾ ਲਗਦਾ ਹੈ। ਇਸ ਨਗਰ ਵਿਚ ਦੂਜਾ ਗੁਰੂ-ਧਾਮ ਗੁਰਦੁਆਰਾ ਮੋਤੀ ਬਾਗ਼ ਹੈ। ਸਥਾਨਕ ਪਰੰਪਰਾ ਅਨੁਸਾਰ ਸੰਨ 1675 ਈ. ਨੂੰ ਦਿੱਲੀ ਜਾਂਦੇ ਹੋਇਆਂ ਗੁਰੂ ਜੀ ਕੁਝ ਦੇਰ ਲਈ ਇਸ ਥਾਂ ਉਤੇ ਠਹਿਰੇ ਸਨ। ਇਥੇ ਉਦੋਂ ਬਿਲਕੁਲ ਜੰਗਲ ਹੁੰਦਾ ਸੀ। ਮਹਾਰਾਜਾ ਨਰਿੰਦਰ ਸਿੰਘ ਨੇ ਜਦੋਂ ਮੋਤੀਬਾਗ਼ ਮਹੱਲ ਦਾ ਨਿਰਮਾਣ ਕਰਵਾਇਆ ਤਾਂ ਸੰਨ 1852 ਈ. ਵਿਚ ਇਹ ਗੁਰਦੁਆਰਾ ਵੀ ਬਣਵਾਇਆ। ਹੁਣ ਇਸ ਦੀ ਨਵੀਂ ਇਮਾਰਤ ਬਣ ਚੁਕੀ ਹੈ। ਉੱਚੇ ਥੜੇ ਉਤੇ ਬਣੇ ਇਸ ਗੁਰਦੁਆਰੇ ਵਿਚ ਪਹਿਲਾਂ ਦਸਮ ਗ੍ਰੰਥ ਦੀ ਇਕ ਇਤਿਹਾਸਿਕ ਬੀੜ ਵੀ ਸੰਭਾਲੀ ਹੋਈ ਸੀ। ਇਸ ਦਾ ਪ੍ਰਬੰਧ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਾਲੀ ਕਮੇਟੀ ਹੀ ਕਰਦੀ ਹੈ। ਇਥੇ ਹਰ ਸਾਲ ਗੁਰੂ ਤੇਗ ਬਹਾਦੁਰ ਜੀ ਦੇ ਜਨਮ ਅਤੇ ਸ਼ਹਾਦਤ ਵਾਲੇ ਦਿਨਾਂ ਉਤੇ ਭਾਰੀ ਦੀਵਾਨ ਸਜਦੇ ਹਨ। ਗੁਰੂ ਜੀ ਦੀ ਸ਼ਹਾਦਤ ਵਾਲੇ ਦਿਨ ਅਕਸਰ ਨਗਰ ਕੀਰਤਨ ਇਸ ਗੁਰਦੁਆਰੇ ਤੋਂ ਸ਼ੁਰੂ ਕਰਕੇ ਅਤੇ ਸ਼ਹਿਰ ਦੀਆਂ ਸੜਕਾਂ ਅਤੇ ਬਾਜ਼ਾਰਾਂ ਵਿਚੋਂ ਗੁਜ਼ਾਰਦੇ ਹੋਇਆਂ ਗੁਰਦੁਆਰਾ ਦੂਖ ਨਿਵਾਰਨ ਵਿਚ ਸਮਾਪਤ ਕੀਤਾ ਜਾਂਦਾ ਹੈ। |